ਕਿਸਾਨਾਂ ਵੱਲੋਂ ਪਾਵਰਕੌਮ ਦੇ ਮੁੱਖ ਇੰਜਨੀਅਰ ਨਾਲ ਮੁਲਾਕਾਤ
07:47 AM Jul 31, 2024 IST
Advertisement
ਲੁਧਿਆਣਾ(ਨਿੱਜੀ ਪੱਤਰ ਪ੍ਰੇਰਕ): ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਦੇ ਇੱਕ ਵਫ਼ਦ ਨੇ ਅੱਜ ਪਾਵਰਕੌਮ ਦੇ ਮੁੱਖ ਇੰਜੀਨੀਅਰ ਜਗਦੇਵ ਸਿੰਘ ਹਾਂਸ ਨਾਲ ਮੁਲਾਕਾਤ ਕਰ ਕੇ ਬਿਜਲੀ ਕੱਟਾਂ ਕਾਰਨ ਹੁੰਦੀ ਪ੍ਰੇਸ਼ਾਨੀ ਸਬੰਧੀ ਆਪਣੇ ਦੁੱਖੜੇ ਸੁਣਾਏ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋ ਅਤੇ ਅਮਰੀਕ ਸਿੰਘ ਜੜਤੌਲੀ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਲਈ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਵਿੱਚ ਬਹੁਤ ਕਟੌਤੀ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀ ਝੋਨੇ ਤੇ ਬਾਕੀ ਫ਼ਸਲਾਂ ਪਾਣੀ ਨਾ ਮਿਲਣ ਕਾਰਨ ਸੁੱਕ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਫਸਲਾਂ ਪਾਲਣ ਲਈ ਬਿਜਲੀ ਦੀ ਸਪਲਾਈ ਲਗਾਤਾਰ ਦਿੱਤੀ ਜਾਵੇ। ਉਨ੍ਹਾਂ ਇਸ ਦੇ ਨਾਲ ਹੀ ਘਰੇਲੂ ਸਪਲਾਈ ਨੂੰ ਨਿਰਵਿਘਨ ਚਾਲੂ ਰੱਖਣ ਦੀ ਮੰਗ ਵੀ ਕੀਤੀ। ਮੁੱਖ ਇੰਜੀਨੀਅਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ।
Advertisement
Advertisement
Advertisement