For the best experience, open
https://m.punjabitribuneonline.com
on your mobile browser.
Advertisement

ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਨੂੰ ਮਿਲੇ ਕਿਸਾਨ

08:09 AM May 03, 2024 IST
ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਨੂੰ ਮਿਲੇ ਕਿਸਾਨ
ਚੰਡੀਗੜ੍ਹ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਦੇ ਹੋਏ ਕਿਸਾਨ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਮਈ
ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੇ ਪਿਛਲੇ ਸਾਲ ਸੂਬੇ ’ਚ ਆਏ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਤੇ ਹੋਰ ਮੰਗਾਂ ਲਈ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਆਗੂਆਂ ਨੇ ਰਾਜਪਾਲ ਨੂੰ ਬੀਤੇ ਸਾਲ ਆਏ ਹੜ੍ਹਾਂ ਦੌਰਾਨ ਪੰਜਾਬ ’ਚ ਫਸਲਾਂ ਦੇ ਨੁਕਸਾਨ ਤੇ ਸੂਬਾ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਅਪਣਾਈ ਬੇਰੁਖੀ ਬਾਰੇ ਜਾਣੂ ਕਰਾਇਆ। ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਤਹਿਸੀਲ ਖੇਮਕਰਨ ਸਰਕਲ ਰਾਮ ਸਿੰਘ ਵਾਲਾ ਤਹਿਤ ਆਉਂਦੀਆਂ ਹੜ੍ਹ ਪ੍ਰਭਾਵਿਤ ਜ਼ਮੀਨਾਂ ਲਈ ਕੇਂਦਰ ਸਰਕਾਰ ਨੇ ਪ੍ਰਤੀ ਏਕੜ 6800 ਰੁਪਏ ਦੇ ਹਿਸਾਬ ਨਾਲ ਕੁੱਲ 2.60 ਕਰੋੜ ਰੁਪਏ ਮੁਆਵਜ਼ਾ ਭੇਜਿਆ ਸੀ। ਇਸ ਵਿਚੋਂ ਸਿਰਫ ਇਕ ਕਰੋੜ ਰੁਪਏ ਦਾ ਮੁਆਵਜ਼ਾ ਹੀ ਸਹੀ ਢੰਗ ਨਾਲ ਵੰਡਿਆ ਗਿਆ ਹੈ, ਜਦਕਿ 1.60 ਕਰੋੜ ਰੁਪਏ ਦਾ ਕੁਝ ਪਤਾ ਨਹੀਂ ਹੈ।
ਆਗੂਆਂ ਨੇ ਰਾਜਪਾਲ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਐਲਾਨਿਆ ਗਿਆ 20 ਹਜ਼ਾਰ ਰੁਪਏ ਦਾ ਮੁਆਵਜ਼ਾ ਵੀ ਨਹੀਂ ਮਿਲਿਆ ਹੈ। ਇਸੇ ਤਰ੍ਹਾਂ ਦਰਿਆਵਾਂ ਦੀ ਮਾਰ ਹੇਠ ਆਏ ਰਕਬੇ ਦਾ 60 ਹਜ਼ਾਰ ਰੁਪਏ ਸਾਲਾਨਾ ਠੇਕੇ ਦਾ ਪ੍ਰਬੰਧ ਕਰਨ ਤੇ ਜ਼ਮੀਨਾਂ ’ਚ ਆਈ ਰੇਤ ਨੂੰ ਵੇਚਣ ਦਾ ਅਧਿਕਾਰ ਸਬੰਧਤ ਕਿਸਾਨਾਂ ਨੂੰ ਦੇਣ ਦੀ ਗੱਲ ਵੀ
ਕੀਤੀ ਗਈ। ਕਿਸਾਨਾਂ ਨੇ ਮੰਗ ਕੀਤੀ ਕਿ ਹੜ੍ਹਾਂ ਨਾਲ ਨੁਕਸਾਨੀਆਂ ਫਸਲਾਂ ਨਾਲ ਸਬੰਧਤ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਲੀਕ ਮਾਰੀ ਜਾਵੇ।

Advertisement

Advertisement
Author Image

sukhwinder singh

View all posts

Advertisement
Advertisement
×