For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਪੀਏਯੂ ਦੇ ਉਪ-ਕੁਲਪਤੀ ਨਾਲ ਮੁਲਾਕਾਤ

07:52 AM Jun 19, 2024 IST
ਕਿਸਾਨਾਂ ਵੱਲੋਂ ਪੀਏਯੂ ਦੇ ਉਪ ਕੁਲਪਤੀ ਨਾਲ ਮੁਲਾਕਾਤ
ਪੀਏਯੂ ਦੇ ਉਪ ਕੁਲਪਤੀ ਨਾਲ ਮੁਲਾਕਾਤ ਕਰਦਾ ਹੋਇਆ ਕਿਸਾਨਾਂ ਦਾ ਵਫਦ।
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਜੂਨ
ਕਿਸਾਨਾਂ ਦੀਆਂ ਮੁਸ਼ਕਿਲਾਂ ਤੇ ਯੂਨੀਵਰਸਿਟੀ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਸੰਕਟ ਵਿੱਚੋਂ ਕੱਢਣ ਲਈ ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਅਗਾਂਹਵਧੂ ਕਿਸਾਨਾਂ ਦੇ ਵਫਦ ਨਾਲ ਚਰਚਾ ਕੀਤੀ। ਕਿਸਾਨਾਂ ਦੇ ਵਫਦ ਨੇ ਪਾਣੀ ਦੇ ਕੀਮਤੀ ਸਰੋਤਾਂ ਦੀ ਹੋ ਰਹੀ ਕਮੀ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇਕਰ ਮੌਜੂਦਾ ਸਮੇਂ ਵਿਚ ਪਾਣੀ ਨਾ ਸੰਭਾਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਇਹ ਪੰਜਾਬ ਲਈ ਘਾਤਕ ਸਿੱਧ ਹੋ ਸਕਦਾ ਹੈ। ਡਾ. ਗੋਸਲ ਨੇ ਝੋਨੇ ਦੀਆਂ ਪਾਣੀ ਦੀ ਸੰਭਾਲ ਕਰਨ ਵਾਲੀਆਂ ‘ਪੀ.ਆਰ.’ ਕਿਸਮਾਂ ਅਤੇ ਪਾਣੀ ਬਚਾਉਣ ਦੀਆਂ ਤਕਨੀਕਾਂ ਦੇ ਵਿਕਾਸ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਨੂੰ ਸਮੁੱਚੇ ਪੰਜਾਬ ਲਈ ਜਾਗਣ ਦਾ ਸਮਾਂ ਕਰਾਰ ਦਿੰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਕਮੀ ਨੇ ਖੇਤੀ ਵਿਗਿਆਨੀਆਂ ਅਤੇ ਕਿਸਾਨ ਭਾਈਚਾਰੇ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਮੌਜੂਦਾ ਸਾਉਣੀ ਦੇ ਸੀਜ਼ਨ ਵਿੱਚ ਪੰਜਾਬ ਭਰ ਦੇ ਕਿਸਾਨਾਂ ਅਤੇ ਹੋਰ ਆਸ ਪਾਸ ਦੇ ਰਾਜਾਂ ਦੇ ਕਿਸਾਨਾਂ ਨੇ ਘੱਟ ਪਾਣੀ ਦੀ ਲੋੜ ਵਾਲੀਆਂ ਅਤੇ ਘੱਟ ਮਿਆਦ ਵਿਚ ਪੱਕਣ ਵਾਲੀਆਂ ਪੀਆਰ ਕਿਸਮਾਂ ਵਿਕਸਿਤ ਕੀਤੀਆਂ ਹਨ। ਇਹ ਕਿਸਮਾਂ ਪੀ ਆਰ 126 ਅਤੇ ਪੀਆਰ 131 ਹਨ। ਪੰਜਾਬ ਵਿੱਚ 35 ਬੀਜ ਵਿਕਰੀ ਕੇਂਦਰਾਂ ਰਾਹੀਂ ਇਨ੍ਹਾਂ ਕਿਸਮਾਂ ਦਾ ਬੀਜ ਭਾਰੀ ਮਾਤਰਾ ਵਿੱਚ ਵੇਚਿਆ ਗਿਆ ਹੈ।

Advertisement

Advertisement
Advertisement
Author Image

joginder kumar

View all posts

Advertisement