For the best experience, open
https://m.punjabitribuneonline.com
on your mobile browser.
Advertisement

ਸਿਰਸਾ ਵਿੱਚ ਕੇਂਦਰ ਤੇ ਰਾਜ ਸਰਕਾਰਾਂ ਵਿਰੁੁੱਧ ਲਾਮਬੰਦ ਹੋਏ ਕਿਸਾਨ

09:03 AM Apr 22, 2024 IST
ਸਿਰਸਾ ਵਿੱਚ ਕੇਂਦਰ ਤੇ ਰਾਜ ਸਰਕਾਰਾਂ ਵਿਰੁੁੱਧ ਲਾਮਬੰਦ ਹੋਏ ਕਿਸਾਨ
ਕਿਸਾਨ ਸਭਾ ਦੀ ਮੀਟਿੰਗ ’ਚ ਸ਼ਾਮਲ ਕਾਰਜਕਾਰਨੀ ਮੈਂਬਰ।
Advertisement

ਪ੍ਰਭੂ ਦਿਆਲ/ਜਗਤਾਰ ਸਮਾਲਸਰ
ਸਿਰਸਾ/ਏਲਨਾਬਾਦ, 21 ਅਪਰੈਲ
ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰੀਤਪਾਲ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਤੇ ਸੂਬੇ ਦੀ ਭਾਜਪਾ ਸਰਕਾਰ ਨੇ ਪਿਛਲੇ ਦਸ ਸਾਲਾਂ ’ਚ ਕਿਸਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਤੇ ਨੌਜਵਾਨਾਂ ’ਤੇ ਡਾਢੇ ਜ਼ੁਲਮ ਢਾਏ ਹਨ। ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਤੰਗ ਆ ਗਏ ਹਨ ਅਤੇ ਹੁਣ ਵੋਟ ਦੀ ਚੋਟ ਨਾਲ ਇਸ ਨੂੰ ਸੱਤਾ ਤੋਂ ਬਾਹਰ ਕਰਨ ਦਾ ਕੰਮ ਕਰਨਗੇ। ਉਹ ਅੱਜ ਰਾਣੀਆਂ ਸਥਿਤ ਬਾਬਾ ਬੰਤਾ ਸਿੰਘ ਭਵਨ ’ਚ ਕੁੱਲ ਹਿੰਦ ਕਿਸਾਨ ਸਭਾ ਦੀ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨ ਲਈ ਕਿਸਾਨ ਸਭਾ ਦੀ ਭੂਮਿਕਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਆਗੂ ਪ੍ਰਿਤਪਾਲ ਸਿੰਘ ਸਿੱਧੂ ਨੇ ਕਿਹਾ ਕਿ ਭਾਜਪਾ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕੇਂਦਰ ਅਤੇ ਸੂਬਾ ਸਰਕਾਰਾਂ ਨੇ ਕਿਸਾਨਾਂ-ਮਜ਼ਦੂਰਾਂ ’ਤੇ ਅਸਹਿ ਜ਼ੁਲਮ ਕੀਤੇ ਹਨ, ਸਰਕਾਰ ਕਿਸਾਨਾਂ ਨਾਲ ਕੀਤੇ ਲਿਖਤੀ ਵਾਅਦਿਆਂ ਤੋਂ ਮੁਕਰ ਗਈ ਹੈ, ਦਸੰਬਰ 2021 ਵਿੱਚ ਕਿਸਾਨ ਅੰਦੋਲਨ ਨੂੰ ਮੁਅੱਤਲ ਕਰਨ ਦੇ ਦੌਰਾਨ ਐਮਐਸਪੀ ਗਾਰੰਟੀ ਕਾਨੂੰਨ ਬਣਾਉਣ ਲਈ ਕੋਈ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ।
ਸੰਯੁਕਤ ਕਿਸਾਨ ਮੋਰਚਾ ਕਮੇਟੀ ਮੈਂਬਰ ਤੇ ਸੂਬਾਈ ਕਨਵੀਨਰ ਡਾ. ਸੁਖਦੇਵ ਸਿੰਘ ਜੰਮੂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਚੰਦ ਮਿੱਤਰ ਕਾਰਪੋਰੇਟਾਂ ਦੇ ਅਰਬਾਂ ਰੁਪਏ ਦੇ ਕਰਜ਼ੇ ਤਾਂ ਮੁਆਫ਼ ਕਰ ਦਿੱਤੇ ਹਨ ਪਰ ਹਰ ਰੋਜ਼ ਕਿਸਾਨ ਮਜ਼ਦੂਰ ਕਰਜ਼ੇ ਦੇ ਬੋਝ ਹੇਠ ਦੱਬੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਦੀ ਸਜ਼ਾ ਲੋਕ ਵੋਟ ਦੀ ਚੋਟ ਨਾਲ ਦੇਣਗੇ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਭਾਜਪਾ ਉਮੀਦਵਾਰਾਂ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ।

Advertisement

Advertisement
Author Image

Advertisement
Advertisement
×