ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਨੂੰ ਅੱਗੇ ਲਿਜਾਣ ਲਈ ਕਿਸਾਨਾਂ ਨੂੰ ਮਜ਼ਬੂਤ ਕਰਨਾ ਜ਼ਰੂਰੀ: ਸਚਿਨ ਪਾਇਲਟ

11:01 AM May 20, 2024 IST
ਪਿੰਡ ਰਾਮਪੁਰਾ ਢਿੱਲੋਂ ਵਿਚ ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਸਚਿਨ ਪਾਇਲਟ। -ਫੋਟੋ: ਪੰਜਾਬੀ ਟ੍ਰਿਬਿਊਨ

ਜਗਤਾਰ ਸਮਾਲਸਰ
ਏਲਨਾਬਾਦ, 19 ਮਈ
ਪਿੰਡ ਰਾਮਪੁਰਾ ਢਿੱਲੋਂ ਵਿੱਚ ਅੱਜ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਸਿਰਸਾ ਤੋਂ ਕਾਂਗਰਸੀ ਉਮੀਦਵਾਰ ਕੁਮਾਰੀ ਸ਼ੈਲਜਾ ਦੇ ਹੱਕ ਵਿਚ ਸਮਰਥਨ ਕਰਨ ਦੀ ਅਪੀਲ ਕੀਤੀ। ਸਚਿਨ ਪਾਇਲਟ ਨੇ ਕਿਹਾ ਕਿ ਇਸ ਸਮੇਂ ਦੇਸ ਵਿੱਚ ਸੱਤਾ ਬਦਲਾਅ ਦੀ ਹਵਾ ਚੱਲ ਰਹੀ ਹੈ ਅਤੇ ਇਨ੍ਹਾਂ ਚੋਣਾਂ ਵਿੱਚ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਆਖਿਆ ਕਿ ਇਹ ਲੋਕ ਸਭਾ ਚੋਣਾਂ ਆਗਾਮੀ ਪੰਜ ਸਾਲ ਲਈ ਦੇਸ਼ ਦੀ ਦਿਸ਼ਾ ਤੈਅ ਕਰਨਗੀਆਂ। ਦੇਸ਼ ਵਿੱਚ ਲੋਕੰਤਤਰ ਨੂੰ ਮਜ਼ਬੂਤ ਰੱਖਣ ਲਈ ਇਹ ਚੋਣਾਂ ਅਹਿਮ ਹਨ। ਪਾਇਲਟ ਨੇ ਕਿਹਾ ਕਿ ਭਾਜਪਾ ਸਿਰਫ਼ ਪੂਜੀਪਤੀਆਂ ਦੀ ਸਰਕਾਰ ਹੈ। ਭਾਜਪਾ ਨੇ ਕਾਰਪੋਰੇਟ ਘਰਾਣਿਆਂ ਦੇ 16 ਲੱਖ ਕਰੋੜ ਰੁਪਏ ਮੁਆਫ਼ ਕਰ ਦਿੱਤੇ ਜਦਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ’ਤੇ ਐੱਮਐੱਸਪੀ ਵੀ ਨਹੀਂ ਦਿੱਤਾ ਜਾ ਰਿਹਾ। ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਦੇਸ਼ ਦਾ ਕਿਸਾਨ ਦਿਨੋ-ਦਿਨ ਕਰਜ਼ੇ ਦੇ ਬੋਝ ਹੇਠ ਦੱਬ ਰਿਹਾ ਹੈ। ਉਨ੍ਹਾਂ ਆਖਿਆ ਕਿ 140 ਕਰੋੜ ਲੋਕਾਂ ਦੀ ਨੁਮਾਇੰਦਗੀ ਕਰਦਿਆਂ ਦੇਸ਼ ਦੇ ਪੂਜੀਪਤੀਆਂ ਦਾ ਪੱਖ ਲੈ ਕੇ ਹੀ ਦੇਸ਼ ਅੱਗੇ ਨਹੀਂ ਵੱਧ ਸਕਦਾ। ਦੇਸ਼ ਨੂੰ ਅੱਗੇ ਲਿਜਾਣ ਲਈ ਕਿਸਾਨਾਂ ਨੂੰ ਮਜ਼ਬੂਤ ਕਰਨਾ ਪਵੇਗਾ ਤੇ ਕਿਸਾਨਾਂ ਦੇ ਬੱਚਿਆਂ ਨੂੰ ਨੌਕਰੀਆਂ ਦੇਣੀਆਂ ਪੈਣਗੀਆਂ। ਸਚਿਨ ਪਾਇਲਟ ਨੇ ਕਿਹਾ ਕਿ ਭਾਜਪਾ ਕੋਲ ਹਿੰਦੂ-ਮੁਸਲਮਾਨ, ਮੰਦਰ-ਮਸਜਿਦ ਅਤੇ ਹਿੰਦੁਸਤਾਨ-ਪਾਕਿਸਤਾਲ ਤੋਂ ਇਲਾਵਾ ਕੋਈ ਗੱਲ ਹੀ ਨਹੀਂ ਹੈ। ਭਾਜਪਾ ਨੇ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਨੂੰ ਰੋਕਣ ਦੀ ਕਦੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਆਖਿਆ ਕਿ ਰਾਮ ਮੰਦਰ, ਕਿਸੇ ਸਰਕਾਰ ਨੇ ਨਹੀਂ ਬਣਾਇਆ ਇਹ ਰਾਮ ਮੰਦਰ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਬਣਿਆ ਹੈ ਜਿਸ ਨਾਲ ਸਾਰੇ ਦੇਸ ਵਾਸੀਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਸੰਵਿਧਾਨ ਨਾਲ ਚੱਲਦਾ ਹੈ ਪਰ ਅੱਜ ਤਾਨਾਸ਼ਾਹੀ ਚੱਲ ਰਹੀ ਹੈ। ਪਾਇਲਟ ਨੇ ਕਿਹਾ ਕਿ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦਿੱਤੇ ਜਾਣਗੇ, ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇੇ। ਇਸ ਮੌਕੇ ਸਾਬਕਾ ਵਿਧਾਇਕ ਭਰਤ ਸਿੰਘ ਬੈਨੀਵਾਲ, ਹਰਿਆਣਾ ਕਾਂਗਰਸ ਦੀ ਮਹਾਂ-ਸਕੱਤਰ ਸ਼ੰਤੋਸ ਬੈਨੀਵਾਲ, ਪਵਨ ਬੈਨੀਵਾਲ ਸਹਿਤ ਤੇ ਪਾਰਟੀ ਆਗੂ ਮੌਜੂਦ ਸਨ।

Advertisement

‘ਭਾਜਪਾ ਨੇ ਲੋਕਤੰਤਰ ਦਾ ਕਤਲ ਕਰਨ ’ਚ ਕੋਈ ਕਸਰ ਨਹੀਂ ਛੱਡੀ’

ਸਿਰਸਾ (ਪ੍ਰਭੂ ਦਿਆਲ): ਸਚਿਨ ਪਾਇਲਟ ਨੇ ਆਖਿਆ ਕਿਲੋਕਤੰਤਰ ਉੱਥੇ ਮਜ਼ਬੂਤ ਹੁੰਦਾ ਹੈ ਜਿੱਥੇ ਨਿਆਂਪਾਲਿਕਾ ਮਜ਼ਬੂਤ ਹੋਵੇ, ਸੰਵਿਧਾਨ ਮਜ਼ਬੂਤ ਹੋਵੇ, ਮੀਡੀਆ ਮਜ਼ਬੂਤ ਹੋਵੇ ਪਰ ਮੌਜੂਦਾ ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਇਸ ਸਰਕਾਰ ਨੇ ਵਿਰੋਧੀ ਧਿਰ ਨੂੰ ਖ਼ਤਮ ਕਰਨ ਲਈ ਜੋ ਪੈਂਤੜੇ ਅਪਣਾਏ ਹਨ, ਇਤਿਹਾਸ ਵਿੱਚ ਅੱਜ ਤੱਕ ਕਿਸੇ ਵੀ ਸਿਆਸੀ ਪਾਰਟੀ ਨੇ ਨਹੀਂ ਅਪਣਾਏ। ਜਨਤਾ ਨੇ ਹੁਣ ਮਨ ਬਣਾ ਲਿਆ ਹੈ ਕਿ ਇਸ ਤਾਨਾਸ਼ਾਹੀ ਅਤੇ ਸਰਮਾਏਦਾਰ ਘਰਾਣਿਆਂ ਦੀ ਸਰਕਾਰ ਨੂੰ ਉਖਾੜ ਸੁੱਟਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਭਾਜਪਾ ਨੇ ਸਭ ਤੋਂ ਪਹਿਲਾਂ ਕੁਝ ਸਰਮਾਏਦਾਰ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਤਿੰਨ ਕਾਲੇ ਕਾਨੂੰਨ ਲਿਆਂਦੇ। ਪਾਇਲਟ ਨੇ ਕਿਹਾ ਕਿ ਹਰ ਸਾਲ 2 ਕਰੋੜ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਨੌਕਰੀਆਂ ਤਾਂ ਨਹੀਂ ਦਿੱਤੀਆਂ। ਉਨ੍ਹਾਂ ਕਿਹਾ ਕਿ ਕੇਂਦਰ ਨੇ ਵਿਰੋਧੀ ਧਿਰ ਨੂੰ ਖ਼ਤਮ ਕਰਨ ਲਈ ਈਡੀ ਅਤੇ ਸੀਬੀਆਈ ਵਰਗੀਆਂ ਸਰਕਾਰੀ ਏਜੰਸੀਆਂ ਦੀ ਗੈਰ-ਜ਼ਿੰਮੇਵਾਰੀ ਨਾਲ ਵਰਤੋਂ ਕੀਤੀ।

Advertisement
Advertisement