ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਾਰ ਕਲਾਂ ਦੇ ਕਿਸਾਨ ਜੰਗਲੀ ਜਾਨਵਰਾਂ ਦੇ ਉਜਾੜੇ ਤੋਂ ਪ੍ਰੇਸ਼ਾਨ

10:24 AM Sep 24, 2024 IST
ਜੰਗਲੀ ਜਾਨਵਰਾਂ ਤੋਂ ਬਚਾਅ ਲਈ ਬਣਾਇਆ ਗਿਆ ਮਚਾਨ।

ਐੱਨਪੀ ਧਵਨ
ਪਠਾਨਕੋਟ, 23 ਸਤੰਬਰ
ਨੀਮ ਪਹਾੜੀ ਖੇਤਰ ਧਾਰ ਕਲਾਂ ਦੇ ਪਿੰਡ ਕੋਟ ਵਿੱਚ ਕਿਸਾਨ, ਜੰਗਲੀ ਜਾਨਵਰਾਂ ਵੱਲੋਂ ਉਨ੍ਹਾਂ ਦੀਆਂ ਫਸਲਾਂ ਦਾ ਉਜਾੜਾ ਕੀਤੇ ਜਾਣ ਤੋਂ ਪ੍ਰੇਸ਼ਾਨ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਜੰਗਲੀ ਜਾਨਵਰਾਂ ਤੋਂ ਉਨ੍ਹਾਂ ਨੂੰ ਬਚਾਇਆ ਜਾਵੇ।
ਕਿਸਾਨ ਰਾਜ ਕੁਮਾਰ, ਕੇਸ਼ਵ ਰਾਮ ਤੇ ਸੁਰਿੰਦਰ ਕੁਮਾਰ ਨੇ ਕਿਹਾ ਕਿ ਇਸ ਇਲਾਕੇ ਅੰਦਰ ਜ਼ਿਆਦਾਤਰ ਕਿਸਾਨ ਥੋੜ੍ਹੀਆਂ ਥੋੜ੍ਹੀਆਂ ਜਮੀਨਾਂ ਦੇ ਮਾਲਕ ਹਨ ਅਤੇ ਉਨ੍ਹਾਂ ਨੇ ਆਪਣੀਆਂ ਜ਼ਮੀਨਾਂ ’ਤੇ ਖੇਤੀ ਕੀਤੀ ਹੋਈ ਹੈ ਪਰ ਅੱਜ ਕੱਲ੍ਹ ਉਨ੍ਹਾਂ ਦੀਆਂ ਫਸਲਾਂ ਬਰਬਾਦ ਹੋ ਰਹੀਆਂ ਹਨ। ਦਿਨ ਦੇ ਸਮੇਂ ਵਿੱਚ ਬਾਂਦਰ ਫਸਲਾਂ ਦਾ ਉਜਾੜਾ ਕਰਦੇ ਹਨਡ ਅਤੇ ਰਾਤ ਸਮੇਂ ਜੰਗਲੀ ਸੂਰ ਫਸਲਾਂ ਨੂੰ ਬਰਬਾਦ ਕਰ ਰਹੇ ਹਨ। ਖੇਤਾਂ ਦੀ ਰਾਖੀ ਵਾਸਤੇ ਉਨ੍ਹਾਂ ਨੂੰ ਖੇਤਾਂ ਵਿੱਚ ਹੀ ਸੌਣਾ ਪੈ ਰਿਹਾ ਹੈ। ਇਸ ਕਰਕੇ ਉਨ੍ਹਾਂ ਦੀ ਇਸ ਸਮੱਸਿਆ ਦਾ ਕੋਈ ਹੱਲ ਕੱਢਿਆ ਜਾਵੇ ਤਾਂ ਜੋ ਉਹ ਆਪਣੀਆਂ ਫਸਲਾਂ ਬਚਾ ਸਕਣ। ਇਸ ਸਬੰਧੀ ਜਦੋਂ ਜੰਗਲੀ ਜੀਵ ਵਿਭਾਗ ਦੇ ਡੀਐਫਓ ਪ੍ਰਮਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬਾਂਦਰਾਂ ਬਾਰੇ ਉਹ ਕੁਝ ਨਹੀਂ ਕਹਿ ਸਕਦੇ ਪਰ ਜੇਕਰ ਗੱਲ ਸੂਰਾਂ ਦੀ ਕਰੀਏ ਤਾਂ ਸਰਕਾਰ ਵੱਲੋਂ ਸਹੂਲਤ ਦਿੱਤੀ ਗਈ ਹੈ ਕਿ ਵਿਭਾਗੀ ਅਧਿਕਾਰੀਆਂ ਕੋਲੋਂ ਕਿਸਾਨ ਏਅਰ ਗੰਨਾਂ ਦੇ ਪਰਮਿਟ ਲੈ ਸਕਦੇ ਹਨ।

Advertisement

Advertisement