ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਕਿਸਾਨਾਂ ਨੂੰ ਅਕਾਲੀ ਸਰਕਾਰਾਂ ਦੌਰਾਨ ਸਹੂਲਤਾਂ ਮਿਲੀਆਂ: ਚੀਮਾ

08:00 AM Apr 26, 2024 IST
ਫਤਹਿਗੜ੍ਹ ਚੂੜੀਆਂ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ. ਦਲਜੀਤ ਸਿੰਘ ਚੀਮਾ।

ਹਰਪਾਲ ਸਿੰਘ ਨਾਗਰਾ
ਫ਼ਤਿਹਗੜ੍ਹ ਚੂੜੀਆਂ, 25 ਅਪਰੈਲ
ਲਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿੱਚ ਫਤਹਿਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਹੋਈ ਚੋਣ ਮੀਟਿੰਗ ਵਿੱਚ ਭਰਵੀਂ ਗਿਣਤੀ ’ਚ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਸਿਧਾਂਤਾਂ ਲਈ ਭਾਜਪਾ ਨਾਲ 23 ਸਾਲ ਪੁਰਾਣਾ ਸਿਆਸੀ ਗੱਠਜੋੜ ਛੱਡਣ ਵਿੱਚ ਬਿਲਕੁਲ ਝਿਜਕ ਨਹੀਂ ਦਿਖਾਈ। ਉਨ੍ਹਾਂ ਆਖਿਆ ਕਿ ਪੰਜਾਬ ਦੀ ਕਿਸਾਨੀ ਨੂੰ ਸਿਰਫ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸਹੂਲਤਾਂ ਮਿਲਦੀਆਂ ਰਹੀਆਂ ਹਨ। ਉਨ੍ਹਾਂ ਆਖਿਆ ਕਿ 23 ਸਾਲਾਂ ਬਾਅਦ ਗੁਰਦਾਸਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਤੱਕੜੀ ਚੋਣ ਨਿਸ਼ਾਨ ’ਤੇ ਚੋਣ ਲੜ ਰਿਹਾ ਹੈ।
ਇਸ ਮੌਕੇ ਫਤਹਿਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਹਲਕੇ ਦੀ ਅਕਾਲੀ ਲੀਡਰਸ਼ਿਪ ਤੇ ਵਰਕਰ ਪੂਰੇ ਉਤਸ਼ਾਹੀ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਰਮਨਦੀਪ ਸਿੰਘ ਸੰਧੂ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਜੀਤ ਸਿੰਘ ਬਿਜਲੀਵਾਲ, ਫਤਹਿਗੜ੍ਹ ਚੂੜੀਆਂ ਤੋਂ ਸੁਰਿੰਦਰ ਕੁਮਾਰ ਛਿੰਦੀ, ਸੁੱਚਾ ਸਿੰਘ ਰੰਧਾਵਾ ਅਤੇ ਹੋਰ ਆਗੂ ਹਾਜ਼ਰ ਸਨ।

Advertisement

Advertisement
Advertisement