ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਜ਼ਮੀਨਦੋਜ਼ ਗੈਸ ਪਾਈਪਲਾਈਨ ਖ਼ਿਲਾਫ਼ ਮੋਰਚਾ ਖੋਲ੍ਹਿਆ

09:10 AM Dec 15, 2023 IST
ਗੈਸ ਪਾਈਪਲਾਈਨ ਖ਼ਿਲਾਫ਼ ਲਾਏ ਮੋਰਚੇ ਦੌਰਾਨ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।

ਸ਼ੰਗਾਰਾ ਸਿੰਘ ਅਕਲੀਆ
ਜੋਗਾ, 14 ਦਸੰਬਰ
ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਕੰਪਨੀ ਲਿਮਟਿਡ ਵੱਲੋਂ ਖੇਤਾਂ ਵਿੱਚ ਜ਼ਮੀਨਦੋਜ਼ ਗੈਸ ਪਾਈਪਲਾਈਨ ਵਿਛਾਈ ਜਾ ਰਹੀ ਹੈ। ਕਿਸਾਨਾਂ ਨੂੰ ਪੂਰਾ ਮੁਆਵਜ਼ਾ ਨਾ ਮਿਲਣ ਕਰਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ, ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਕੰਪਨੀ ਲਿਮਟਿਡ ਦਾ ਪਿੱਟ ਸਿਆਪਾ ਕੀਤਾ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਾਇਪਲਾਈਨ ਖੇਤਾਂ ਵਿਚਲੇ ਆਮ ਕਿਸਾਨਾਂ ਦੀ ਸਰਬਸੰਮਤੀ ਨਾਲ ਨੌਂ ਮੈਂਬਰੀ ਇੱਕ ‘ਕਿਸਾਨ ਬਚਾਓ ਐਕਸ਼ਨ ਕਮੇਟੀ ਪੰਜਾਬ” ਬਣਾਈ ਗਈ ਹੈ। ਇਸ ਕਮੇਟੀ ਦੀ ਅਗਵਾਈ ਹੇਠ ਅੱਜ ਸ਼ਹਿਰ ਜੋਗਾ ਨਜ਼ਦੀਕ ਮਾਨਸਾ-ਬਰਨਾਲਾ ਮੁੱਖ ਮਾਰਗ ਸੜਕ ਸਥਿਤ ਰਬਾਬ ਪੈਲੇਸ ਦੇ ਕੋਲ ਅਣਮਿਥੇ ਸਮੇਂ ਲਈ ਮੋਰਚਾ ਲਗਾ ਕੇ ਸ਼ੰਘਰਸ਼ ਦਾ ਬਿਗਲ ਵਜਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਸ਼ਹਿਰ ਜੋਗਾ ਸ਼ਹਿਰੀ ਇਲਾਕਾ ਹੋਣ ਕਰਕੇ ਇਸ ਜ਼ਮੀਨ ਦੀ ਕੀਮਤ ਘੱਟੋ ਘੱਟ ਇੱਕ ਕਰੋੜ ਰੁਪਏ ਪ੍ਰਤੀ ਏਕੜ ਹੈ।
ਦੂਜੇ ਪਾਸੇ ਕੇਂਦਰ ਸਰਕਾਰ ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਕੰਪਨੀ ਲਿਮਟਿਡ ਦੇ ਵੱਲੋਂ ਕਿਸਾਨਾਂ ਨੂੰ 10 ਲੱਖ 70 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਿਹੜਾ ਕਿ ਕਿਸਾਨਾਂ ਨੂੰ ਮਨਜ਼ੂਰ ਨਹੀਂ ਹੈ। ਭੋਲਾ ਸਿੰਘ ਮਾਖਾ ਚਹਿਲਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਕਰੇਗਾ, ਤਾਂ ਇਸ ਤੋਂ ਨਿਕਲਣ ਵਾਲੇ ਗੰਭੀਰ ਨਤੀਜਿਆਂ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੋਵੇਗੀ। ਕਿਸਾਨਾਂ ਲਈ ਵਿਧਵਾ ਜਰਨੈਲ ਕੌਰ ਜੋਗਾ ਦੇ ਖੇਤਾਂ ਵਿਚਲੇ ਘਰ ਵਿੱਚ ਲੰਗਰ ਪਾਣੀ ਦਾ ਪ੍ਰਬੰਧ ਕੀਤਾ ਹੋਇਆ ਹੈ। ਦੂਸਰੀ ਤਰਫ਼ ਹਿੰਦੋਸਤਾਨ ਪੈਟਰੋਲੀਅਮ ਕੰਪਨੀ ਦੇ ਮੁਲਜ਼ਮਾਂ ਅਤੇ ਮਜ਼ਦੂਰਾਂ ਵੱਲੋਂ ਧਰਨਾ ਦੇ ਰਹੇ ਧਰਨਾਕਾਰੀਆਂ ਦੇ ਨਜ਼ਦੀਕ ਜ਼ਮੀਨਦੋਜ਼ ਪਾਈਪਲਾਈਨ ਵਿਛਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਮੌਕੇ ਭਿੰਦਰ ਸਿੰਘ, ਕਰਨੈਲ ਸਿੰਘ, ਗੁਰਸੇਵਕ ਸਿੰਘ, ਜਸਕਰਨ ਸਿੰਘ, ਸੁਖਵੀਰ ਸਿੰਘ, ਗੁਰਮੀਤ ਸਿੰਘ, ਅਜੈਬ ਸਿੰਘ ਤੇ ਇੰਦਰਜੀਤ ਸਿੰਘ ਝੱਬਰ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement