For the best experience, open
https://m.punjabitribuneonline.com
on your mobile browser.
Advertisement

ਫ਼ਸਲ ਵੇਚਣ ਲਈ ਬਾਇਓਮੀਟ੍ਰਿਕ ਵੈਰੀਫਿਕੇਸ਼ਨ ਦਾ ਕਿਸਾਨਾਂ ਵੱਲੋਂ ਵਿਰੋਧ

07:19 AM Oct 03, 2023 IST
ਫ਼ਸਲ ਵੇਚਣ ਲਈ ਬਾਇਓਮੀਟ੍ਰਿਕ ਵੈਰੀਫਿਕੇਸ਼ਨ ਦਾ ਕਿਸਾਨਾਂ ਵੱਲੋਂ ਵਿਰੋਧ
ਰੂਪਨਗਰ ਅਨਾਜ ਮੰਡੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ।
Advertisement

ਜਗਮੋਹਨ ਸਿੰਘ
ਰੂਪਨਗਰ, 2 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਸ਼ੇਰ-ਏ-ਪੰਜਾਬ ਨੇ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਸਬੰਧਤ ਕਿਸਾਨਾਂ ਨੂੰ ਮੰਡੀ ਵਿੱਚ ਆ ਕੇ ਆਪਣਾ ਅੰਗੂਠਾ ਲਗਾ ਕੇ ਬਾਇਓਮੀਟ੍ਰਿਕ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮਾਂ ਨੂੰ ਤੁਗਲਕੀ ਫੁਰਮਾਨ ਕਰਾਰ ਦਿੰਦਿਆਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਹ ਸ਼ਰਤ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਅੱਜ ਰੂਪਨਗਰ ਦੀ ਅਨਾਜ ਮੰਡੀ ਵਿੱਚ ਜ਼ਿਲ੍ਹਾ ਰੂਪਨਗੰਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਤੇ ਹੋਰ ਕਿਸਾਨਾਂ ਕੁਲਵਿੰਦਰ ਸਿੰਘ ਭਾਗੋਮਾਜਰਾ, ਸਰਬਜੀਤ ਸਿੰਘ ਪੰਜੋਲਾ, ਮੋਹਣ ਸਿੰਘ ਠੌਣਕੀ, ਸੁਰਿੰਦਰ ਸਿੰਘ ਡਕਾਲਾ ਤੇ ਮਾਨ ਸਿੰਘ ਚੰਦਪੁਰ ਆਦਿ ਨੇ ਰੋਸ ਜ਼ਾਹਿਰ ਕਰਦਿਆਂ ਦੱਸਿਆ ਕਿ ਹਰੇਕ ਕਿਸਾਨ ਦਾ ਮੰਡੀ ਵਿੱਚ ਖੁਦ ਆ ਕੇ ਵੈਰੀਫਿਕੇਸ਼ਨ ਕਰਵਾਉਣਾ ਸੰਭਵ ਨਹੀਂ ਹੈ, ਕਿਉਂਕਿ ਬਹੁਤ ਸਾਰੇ ਕਿਸਾਨ ਵਿਦੇਸ਼ਾਂ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਨੇ ਆਪਣੀ ਜ਼ਮੀਨ ਠੇਕੇ ’ਤੇ ਦਿੱਤੀ ਹੋਈ ਹੈ। ਉਨ੍ਹਾਂ ਇਹ ਦੱਸਿਆ ਕਿ ਇਸ ਵਾਰ ਆੜ੍ਹਤੀਆਂ ਨੂੰ ਖ਼ਰੀਦ ਏਜੰਸੀਆਂ ਦੀ ਅਲਾਟਮੈਂਟ ਕਰਨ ਵਾਲੇ ਅਧਿਕਾਰੀਆਂ ਨੇ ਇੱਕ ਤੋਂ ਲਾਇਸੈਂਸ ਵਾਲੇ ਆੜ੍ਹਤੀਆਂ ਨੂੰ ਇੱਕ ਹੀ ਸ਼ਰੀਦ ਏਜੰਸੀ ਅਲਾਟ ਕਰ ਦਿੱਤੀ ਹੈ।
ਇਸ ਸਬੰਧੀ ਸੰਪਰਕ ਕਰਨ ’ਤੇ ਜ਼ਿਲ੍ਹਾ ਮੰਡੀ ਅਫਸਰ ਭਜਨ ਕੌਰ ਨੇ ਦੱਸਿਆ ਕਿ ਕਿਸਾਨਾਂ ਦੀ ਬਾਇਓਮੈਟ੍ਰਿਕ ਦੇ ਹੁਕਮ ਮੰਡੀ ਬੋਰਡ ਪੰਜਾਬ ਵੱਲੋਂ ਕੇਂਦਰ ਸਰਕਾਰ ਦੀ ਹਦਾਇਤਾਂ ਅਨੁਸਾਰ ਕੀਤੇ ਗਏ ਹਨ ਅਤੇ ਉਨ੍ਹਾਂ ਵੱਲੋਂ ਆਪਣੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀ ਦਿੱਕਤ ਤੋਂ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸਤਬੀਰ ਸਿੰਘ ਮਾਵੀ ਨੇ ਦੱਸਿਆ ਕਿ ਇੱਕ ਤੋਂ ਵੱਧ ਲਾਇਸੈਂਸਧਾਰਕ ਆੜ੍ਹਤੀਆਂ ਨੂੰ ਸਰਕਾਰ ਦੀ ਪਾਲਸੀ ਮੁਤਾਬਕ ਇੱਕ ਹੀ ਖਰੀਦ ਏਜੰਸੀ ਅਲਾਟ ਕੀਤੀ ਜਾ ਰਹੀ ਹੈ।

Advertisement

Advertisement
Author Image

Advertisement
Advertisement
×