ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਬੰਤੋ ਕਟਾਰੀਆ ਦਾ ਵਿਰੋਧ

08:16 AM Apr 28, 2024 IST
ਵਿਰੋਧ ਕਰ ਰਹੇ ਕਿਸਾਨਾਂ ਅੱਗੇ ਹੱਥ ਜੋੜਦੀ ਹੋਈ ਭਾਜਪਾ ਉਮੀਦਵਾਰ ਬੰਤੋ ਕਟਾਰੀਆ।

ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਵਿਚ ਲੋਕ ਸਭਾ ਚੋਣ ਪ੍ਰਚਾਰ ਕਰ ਰਹੇ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ ਵਿਚ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੰਬਾਲਾ ਲੋਕ ਸਭਾ ਹਲਕੇ ਤੋਂ ਅੱਜ ਭਾਜਪਾ ਉਮੀਦਵਾਰ ਬੰਤੋ ਕਟਾਰੀਆ, ਟਰਾਂਸਪੋਰਟ ਮੰਤਰੀ ਅਸੀਮ ਗੋਇਲ, ਜ਼ਿਲ੍ਹਾ ਪ੍ਰਧਾਨ ਮਨਦੀਪ ਰਾਣਾ ਜਦੋਂ ਨੱਗਲ, ਸੇਗਤਾ, ਸੇਗਤੀ ਤੇ ਨਡਿਆਲੀ ਆਦਿ ਪਿੰਡਾਂ ਵਿਚ ਚੋਣ ਪ੍ਰਚਾਰ ਕਰਨ ਲਈ ਪੁੱਜੇ ਤਾਂ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਮਾਜਰੀ ਦੀ ਅਗਵਾਈ ਵਿਚ ਬੰਤੋ ਕਟਾਰੀਆ ਨੂੰ ਘੇਰ ਕੇ ਸਵਾਲ ਪੁੱਛੇ। ਜਦੋਂ ਕਿਸਾਨਾਂ ਨੇ ਬੰਤੋ ਕਟਾਰੀਆ ਨੂੰ ਸਵਾਲ ਕੀਤੇ ਤਾਂ ਉਹ ਹੱਥ ਜੋੜ ਕੇ ਖੜ੍ਹ ਗਏ। ਪ੍ਰਧਾਨ ਗੁਰਮੀਤ ਸਿੰਘ ਮਾਜਰੀ ਅਤੇ ਹੋਰ ਕਿਸਾਨਾਂ ਨੇ ਭਾਜਪਾ ਉਮੀਦਵਾਰ ਨੂੰ ਪੁੱਛਿਆ ਕਿ ਜਦੋਂ ਇਸ ਇਲਾਕੇ ਵਿਚ ਕੁਦਰਤੀ ਆਫ਼ਤ ਆਈ ਸੀ, ਉਦੋਂ ਉਹ ਕਿੱਥੇ ਸਨ। ਇਹ ਵੀ ਪੁੱਛਿਆ ਕਿ ਹਰਿਆਣਾ ਸਰਕਾਰ ਨੇ ਦਿੱਲੀ ਜਾ ਰਹੇ ਕਿਸਾਨਾਂ ਨੂੰ ਸ਼ੰਭੂ ਬਾਰਡਰ ’ਤੇ ਤਰ੍ਹਾਂ ਤਰ੍ਹਾਂ ਦੀਆਂ ਰੁਕਾਵਟਾਂ ਖੜ੍ਹੀਆਂ ਕਰਕੇ ਕਿਉਂ ਰੋਕਿਆ ਹੋਇਆ ਹੈ ਅਤੇ ਨਿਹੱਥੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਤੇ ਗੋਲੀਆਂ ਚਲਾ ਕੇ ਜ਼ੁਲਮ ਕਿਉਂ ਕੀਤਾ ਗਿਆ।

Advertisement

Advertisement
Advertisement