ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ

10:14 AM May 12, 2024 IST
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਕਿਸਾਨਾਂ ਨੂੰ ਰੋਕਦੀ ਹੋਈ ਪੁਲੀਸ।

ਸਰਬਜੀਤ ਸਿੰਘ ਭੰਗੂ/ਸੁਭਾਸ਼ ਚੰਦਰ
ਪਟਿਆਲਾ/ਸਮਾਣਾ, 11 ਮਈ
ਕਿਸਾਨਾਂ ਵੱਲੋਂ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਅੱਜ ਦਰਜਨਾਂ ਪ੍ਰੋਗਰਾਮਾਂ ਦੌਰਾਨ ਕਿਸਾਨਾਂ ਨੇ ਕਾਲੇ ਝੰਡੇ ਦਿਖਾਉਂਦਿਆਂ ਨਾਅਰੇਬਾਜ਼ੀ ਕੀਤੀ। ਤਕਰੀਬਨ ਹਰ ਥਾਂ ’ਤੇ ਪੁਲੀਸ ਕਿਸਾਨਾਂ ਨੂੰ ਭਾਜਪਾ ਉਮੀਦਵਾਰ ਦੇ ਕਾਫਲੇ ਵੱਲ ਵਧਣ ਤੋਂ ਰੋਕਦੀ ਰਹੀ। ਕਿਸਾਨਾਂ ਵੱਲੋਂ ਅੱਜ ਇਹ ਵਿਰੋਧ ਪ੍ਰਦਰਸ਼ਨ ਸਮਾਣਾ ਰੋਡ ’ਤੇ ਸਥਿਤ ਦੱਖਣੀ ਬਾਈਪਾਸ ਦੇ ਓਵਰਬ੍ਰਿਜ ’ਤੇ ਕੀਤਾ ਗਿਆ। ਇਸ ਦੌਰਾਨ ਪ੍ਰਨੀਤ ਕੌਰ ਨੇ ਡੀਐੱਸਪੀ ਨੇਹਾ ਅਗਰਵਾਲ ਕੋਲ ਸ਼ਿਕਵਾ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਇਹ ਵਿਰੋਧ ਪ੍ਰਦਰਸ਼ਨ ਨਾ ਰੋਕੇ ਗਏ ਤਾਂ ਉਹ ਚੋਣ ਕਮਿਸ਼ਨ ਦੇ ਮੁਖੀ ਨਾਲ ਗੱਲ ਕਰਨਗੇ। ਉਧਰ ਇਸ ਦੌਰੇ ਮੌਕੇ ਕਈ ਕਾਂਗਰਸੀ ਆਗੂ ਅਤੇ ਵਰਕਰ ਭਾਜਪਾ ’ਚ ਸ਼ਾਮਲ ਹੋਏ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ, ਕੁਲਬੀਰ ਟੋਡਰਪੁਰ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੁਖਵਿੰਦਰ ਤੁਲੇਵਾਲ, ਅਵਤਾਰ ਕੋਰਜੀਵਾਲਾ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਗੁਰਨਾਮ ਸਿੰਘ ਢੈਂਠਲ ਨੇ ਆਖਿਆ ਕਿ ਪਿੰਡਾਂ ਵਿੱਚ ਭਾਜਪਾ ਦੀ ਚੋਣ ਮੁਹਿੰਮ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।

Advertisement

ਪੰਜਾਬ ’ਚ ਵੀ ਭਾਜਪਾ ਸਰਕਾਰ ਬਣਾਏਗੀ: ਪ੍ਰਨੀਤ ਕੌਰ

ਪ੍ਰਨੀਤ ਕੌਰ ਨੇ ਕਿਹਾ ਕਿ ਇਨ੍ਹਾਂ ਚੋਣਾਂ ’ਚ ਦੇੇਸ਼ ਅੰਦਰ ਯਕੀਨੀ ਤੌਰ ’ਤੇ ਭਾਜਪਾ ਦੀ ਹੀ ਜਿੱਤ ਹੋਵੇਗੀ ਤੇ 2027 ’ਚ ਪੰਜਾਬ ਵਿੱਚ ਵੀ ਭਾਜਪਾ ਦੀ ਹੀ ਸਰਕਾਰ ਬਣੇਗੀ। ਕਿਸਾਨਾਂ ਵੱਲੋਂ ਵਿਰੋਧ ਕਰਨ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਵਧੀਆ ਹੋ ਰਹੇ ਹਨ। ਕੇਜਰੀਵਾਲ ਦੀ ਜ਼ਮਾਨਤ ’ਤੇ ਉਨ੍ਹਾਂ ਕਿਹਾ ਕਿ ਉਹ ਕਾਨੂੰਨ ਮੁਤਾਬਕ ਹੀ ਜੇਲ੍ਹ ਗਏ ਅਤੇ ਕਾਨੂੰਨ ਮੁਤਾਬਕ ਬਾਹਰ ਆਏ, ਉਨ੍ਹਾਂ ਇਸ ’ਤੇ ਹੋਰ ਕੁਝ ਨਹੀਂ ਕਹਿਣਾ।

Advertisement
Advertisement
Advertisement