ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਤੇਲ ਪਾਈਪਲਾਈਨ ਪਾਉਣ ਦਾ ਵਿਰੋਧ

07:50 AM Jul 27, 2024 IST

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 26 ਜੁਲਾਈ
ਹਿੰਦੋਸਤਾਨ ਪੈਟਰੋਲੀਅਮ ਕੰਪਨੀ ਵੱਲੋਂ ਸੰਗਰੂਰ ਤੋਂ ਲੈ ਕੇ ਬਠਿੰਡਾ ਤੱਕ ਪਾਈ ਜਾ ਰਹੀ ਪਾਈਪਲਾਈਨ ਵਿਰੁੱਧ ਅੱਜ ਇੱਕ ਅਹਿਮ ਮੀਟਿੰਗ ਪਿੰਡ ਨਮੋਲ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਕੀਤੀ ਗਈ। ਜ਼ਿਲ੍ਹਾ ਆਗੂ ਹੈਪੀ ਨਮੋਲ ਦੀ ਅਗਵਾਈ ਹੇਠ ਇਕੱਤਰ ਕਿਸਾਨਾਂ ਨੇ ਕੰਪਨੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਇਸ ਨੂੰ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਡਾਕਾ ਗਰਦਾਨਿਆਂ ਹੈ। ਇਕੱਤਰ ਕਿਸਾਨਾਂ ਦਾ ਦੋਸ਼ ਸੀ ਕਿ ਤੇਲ ਕੰਪਨੀ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਇਹ ਪਾਈਪਲਾਈਨ ਉਨ੍ਹਾਂ ਦੀ ਸਹਿਮਤੀ ਤੋਂ ਬਿਨਾਂ ਪਾਈ ਜਾ ਰਹੀ ਹੈ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਥਾਨਕ ਪ੍ਰਸ਼ਾਸਨ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ਵਲੋਂ ਕੋਈ ਗੌਰ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕੰਪਨੀਂ ਵਲੋਂ ਧੱਕੇ ਨਾਲ ਕਿਸਾਨਾਂ ਉੱਤੇ ਸ਼ਰਤਾਂ ਥੋਪੀਆਂ ਜਾ ਰਹੀਆਂ ਹਨ ਕਿ ਜਿਸ ਤਹਿਤ ਇਸ ਪਾਈਪਲਾਈਨ ਦੇ ਖੇਤਰ ਵਿੱਚ ਆਉਣ ਵਾਲੇ ਰਕਬੇ ਅੰਦਰ ਕਿਸਾਨਾਂ ਵਲੋਂ ਕੋਈ ਬੋਰ ਨਹੀਂ ਲਾਇਆ ਜਾਵੇਗਾ ਤੇ ਨਾ ਹੀ ਘਰ ਬਣਾਇਆ ਜਾਵੇਗਾ। ਉਨ੍ਹਾਂ ਨੇ ਇਸ ਨੂੰ ਕਿਸਾਨਾਂ ਨਾਲ ਸ਼ਰੇਆਮ ਧੱਕਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਪਾਈਪਲਾਈਨ ਜ਼ਰੀਏ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਨੂੰ ਉਜਾੜਨ ’ਤੇ ਤੁਲੀ ਹੋਈ ਹੈ।

Advertisement

Advertisement