ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਮਜ਼ਦੂਰ ਦੇ ਘਰ ਦੀ ਕੁਰਕੀ ਦਾ ਵਿਰੋਧ

09:47 AM Apr 10, 2024 IST
ਮਜ਼ਦੂਰ ਦੇ ਘਰ ਦੀ ਕੁਰਕੀ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 9 ਅਪਰੈਲ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਅੱਜ ਇੱਥੇ ਪ੍ਰੀਤ ਨਗਰ ਵਿੱਚ ਫਾਇਨਾਂਸ ਕੰਪਨੀ ਵੱਲੋਂ ਮਜ਼ਦੂਰ ਦੇ ਮਕਾਨ ਦੀ ਕੁਰਕੀ ਕਰਨ ਦੀ ਕਾਰਵਾਈ ਖ਼ਿਲਾਫ਼ ਧਰਨਾ ਦਿੱਤਾ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਆਗੂ ਜਸਵੀਰ ਸਿੰਘ ਗੱਗੜਪੁਰ, ਅਮਨਦੀਪ ਸਿੰਘ ਮਹਿਲਾ ਚੌਂਕ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਜਗਸੀਰ ਸਿੰਘ ਵਾਸੀ ਭਵਾਨੀਗੜ੍ਹ ਨੇ ਕਈ ਸਾਲ ਪਹਿਲਾਂ ਇੱਕ ਨਿੱਜੀ ਫ਼ਾਇਨਾਂਸ ਕੰਪਨੀ ਤੋਂ 10.30 ਲੱਖ ਰੁਪਏ ਦਾ ਲੋਨ ਲਿਆ ਸੀ, ਜਿਸ ਵਿੱਚੋਂ 5.50 ਲੱਖ ਰੁਪਏ ਬੈਂਕ ਨੂੰ ਵਾਪਸ ਕਰ ਦਿੱਤਾ ਸੀ ਪਰ ਕਰੋਨਾ ਦੌਰਾਨ ਕੰਮ ਠੱਪ ਹੋ ਜਾਣ ਕਾਰਨ ਮਜ਼ਦੂਰ ਤੋਂ ਕਿਸ਼ਤਾਂ ਨਹੀਂ ਭਰੀਆਂ ਗਈਆਂ ਜਿਸ ਦੀ ਹੁਣ ਕੰਪਨੀ ਨੇ ਕੁੱਲ ਰਕਮ 19 ਲੱਖ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਾਅਦ ਵਿੱਚ ਆਪਸੀ ਸਹਿਮਤੀ ਨਾਲ 11 ਲੱਖ ਵਿੱਚ ਫਾਇਨਾਂਸ ਕੰਪਨੀ ਨਾਲ ਫ਼ੈਸਲਾ ਹੋ ਗਿਆ ਸੀ ਜਿਸ ਤੋਂ ਕੰਪਨੀ ਮੁੱਕਰ ਗਈ। ਅੱਜ ਕੰਪਨੀ ਵੱਲੋਂ ਘਰ ਦੀ ਕੁਰਕੀ ਕਰਨ ਆਉਣਾ ਸੀ ਪਰ ਵਿਰੋਧ ਕਾਰਨ ਮੁਲਾਜ਼ਮ ਨਹੀਂ ਪਹੁੰਚੇ। ਕਿਸਾਨ ਆਗੂਆਂ ਨੇ ਕਿਹਾ ਕਿ ਯੂਨੀਅਨ ਕਿਸੇ ਵੀ ਕੀਮਤ ਤੇ ਮਜ਼ਦੂਰ ਦੇ ਘਰ ਦੀ ਕੁਰਕੀ ਨਹੀਂ ਹੋਣ ਦੇਵੇਗੀ।

Advertisement

Advertisement
Advertisement