ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਜਥੇਬੰਦੀ ਰੇੜਕਾ: ਜ਼ਿਲ੍ਹੇ ਦੇ 34 ਪਿੰਡਾਂ ਵੱਲੋਂ ਲਖਵੀਰ ਅਕਲੀਆ ਦੀ ਅਗਵਾਈ ਕਬੂਲਣ ਦਾ ਐਲਾਨ

01:36 PM Jun 05, 2023 IST

ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵੱਲੋਂ ਬਰਖਾਸਤ ਕੀਤੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਲਖਵੀਰ ਅਕਲੀਆ ਦੀ ਹਮਾਇਤ ਵਿੱਚ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿੱਚ ਸ਼ਕਤੀ ਪ੍ਰਦਰਸ਼ਨ ਕੀਤਾ, ਜਿਸ ਦੌਰਾਨ 34 ਪਿੰਡਾਂ ਦੇ ਕਿਸਾਨ ਆਗੂਆਂ ਵੱਲੋਂ ਸ੍ਰੀ ਅਕਲੀਆ ਦੀ ਅਗਵਾਈ ਕਬੂਲਣ ਦਾ ਐਲਾਨ ਕੀਤਾ ਗਿਆ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਉਨ੍ਹਾਂ ਉੱਪਰ ਲੱਗੇ ਇਲਜ਼ਾਮ ਬੇਬੁਨਿਆਦ ਹਨ, ਕਿਉਂਕਿ ਇਸ ਸਬੰਧੀ ਕੋਈ ਵੀ ਪੁਖਤਾ ਸਬੂਤ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਥੇਬੰਦੀ ਆਪਣੇ ਸਿਧਾਤਾਂ ਉੱਤੋਂ ਥਿੜਕ ਗਈ ਹੈ ਤੇ ਉਨ੍ਹਾਂ ਵਖਰੇਵੇਂ ਦੇ ਕਾਰਨਾਂ ਨੂੰ ਉਜਾਗਰ ਕਰਦਿਆਂ ਆਪਣਾ ਪੱਖ ਰੱਖਿਆ। ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਜ਼ਿੰਮੇਵਾਰ ਅਹੁਦੇ ਉੱਤੇ ਹੁੰਦਿਆਂ ਬਿਨਾਂ ਕਿਸੇ ਆਧਾਰ ਤੋਂ ਕਿਸੇ ਆਗੂ ਦੀ ਕਿਰਦਾਰਕੁਸ਼ੀ ਕਰਨ ਨਾਲ ਲੋਕਾਂ ਦਾ ਘੋਲਾਂ ਪ੍ਰਤੀ ਭਰੋਸਾ ਉੱਠਣਾ ਕੁਦਰਤੀ ਹੈ।

Advertisement

Advertisement