ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਜਥੇਬੰਦੀਆਂ ਤੇ ਟਰੇਡ ਯੂਨੀਅਨਾਂ ਨੇ ਰੋਸ ਦਿਵਸ ਮਨਾਇਆ

06:42 AM Nov 27, 2024 IST
ਮੁਹਾਲੀ ਵਿੱਚ ਏਡੀਸੀ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 26 ਨਵੰਬਰ
ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਅੱਜ 26 ਨਵੰਬਰ ਦਾ ਦਿਨ ਰੋਸ ਦਿਵਸ ਮਨਾਇਆ ਗਿਆ। ਦੇਸ਼-ਵਿਆਪੀ ਅਪੀਲ ’ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਮੁਹਾਲੀ ਵਿੱਚ ਏਡੀਸੀ ਵਿਰਾਜ ਐਸ ਤਿੜਕੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਿਸਾਨੀ ਮੰਗਾਂ ਸਬੰਧੀ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਦੇ ਨਾਂ ਲਿਖਿਆ ਸਾਂਝਾ ਮੰਗ ਪੱਤਰ ਸੌਂਪਿਆ।
ਇਸ ਮੌਕੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਜ਼ਿਲ੍ਹਾ ਪ੍ਰਧਾਨ ਕ੍ਰਿਪਾਲ ਸਿੰਘ ਸਿਆਊ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਅਤੇ ਜਸਪਾਲ ਸਿੰਘ ਲਾਂਡਰਾਂ ਨੇ ਕਿਹਾ ਕਿ ਅੱਜ ਦੇ ਦਿਨ ਚਾਰ ਸਾਲ ਪਹਿਲਾਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਲੰਬਾ ਸੰਘਰਸ਼ ਲੜਿਆ ਗਿਆ ਅਤੇ ਜਿੱਤ ਹਾਸਲ ਕੀਤੀ ਗਈ ਸੀ ਪਰ ਉਸ ਸਮੇਂ ਕਿਸਾਨਾਂ ਨਾਲ ਕੀਤੇ ਵਾਅਦੇ ਹੁਣ ਤੱਕ ਪੂਰੇ ਨਹੀਂ ਕੀਤੇ ਗਏ ਸਗੋਂ ਕਿਸਾਨਾਂ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਉਹ ਕਿਸਾਨਾਂ ਅਤੇ ਕਿਰਤੀਆਂ ਦੀ ਭਲਾਈ ਲਈ ਨਿੱਜੀ ਦਖ਼ਲ ਦੇਣ। ਕੇਂਦਰ ਨੇ ਪਿਛਲੇ ਸਾਲ ਖ਼ਰੀਦੀ ਫ਼ਸਲ ਵੀ ਨਹੀਂ ਚੁੱਕੀ ਗਈ। ਇਸ ਕਾਰਨ ਮੰਡੀਆਂ ਵਿੱਚ ਥਾਂ ਦੀ ਘਾਟ ਕਾਰਨ ਝੋਨੇ ਦੀ ਖ਼ਰੀਦ ’ਤੇ ਮਾੜਾ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਐਮਐਸਪੀ, ਏਪੀਐਮਸੀ ਮੰਡੀਆਂ, ਐਫ਼ਸੀਆਈ ਅਤੇ ਪੀਡੀਐਸ ਦੀ ਸਪਲਾਈ ਲਈ ਦੁਬਾਰਾ ਸੜਕਾਂ ’ਤੇ ਆਉਣ ਲਈ ਮਜਬੂਰ ਹਨ।

Advertisement

Advertisement