ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕਾਂ ’ਤੇ ਤਿੰਨ ਘੰਟੇ ਜਾਮ

09:01 AM Dec 19, 2024 IST
ਤਰਨ ਤਾਰਨ ਵਿੱਚ ਰੇਲਵੇ ਟਰੈਕ ’ਤੇ ਜਾਮ ਲਾਉਂਦੇ ਹੋਏ ਕਿਸਾਨ-ਮਜ਼ਦੂਰ|

ਹਤਿੰਦਰ ਮਹਿਤਾ
ਜਲੰਧਰ, 18 ਦਸੰਬਰ
ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਛੇ ਥਾਵਾਂ ’ਤੇ ਰੇਲਾਂ ਰੋਕੀਆਂ ਗਈਆਂ। ਇਨ੍ਹਾਂ ਥਾਵਾਂ ’ਤੇ ਕਿਸਾਨਾਂ ਨੇ ਦੁਪਹਿਰ 12 ਵਜੇ ਰੇਲ ਪਟੜੀ ’ਤੇ ਧਰਨਾ ਲਾ ਦਿੱਤਾ, ਜੋ ਬਾਅਦ ਦੁਪਹਿਰ 3 ਵਜੇ ਤੱਕ ਜਾਰੀ ਰਿਹਾ। ਇਸ ਦੌਰਾਨ ਜਲੰਧਰ ਵਿੱਚੋਂ ਲੰਘਣ ਵਾਲੀਆਂ ਕੁੱਲ 30 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ। ਜਲੰਧਰ ਛਾਉਣੀ, ਧਨੋਵਾਲੀ, ਲੋਹੀਆ ਖਾਸ, ਫਿਲੌਰ, ਭੋਗਪੁਰ ਅਤੇ ਸ਼ਾਹਕੋਟ ਵਿੱਚ ਕਿਸਾਨਾਂ ਨੇ ਰੇਲ ਪਟੜੀ ਜਾਮ ਕਰ ਦਿੱਤੀ। ਭਾਕਿਯੂ ਸਿੱਧੂਪੁਰ-ਏਕਤਾ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮਸ਼ਿਆਣਾ ਨੇ ਦੱਸਿਆ ਕਿ ਕੇਂਦਰ ਦਾ ਕਿਸਾਨਾਂ ਲਈ ਬੇਰੁਖੀ ਵਾਲਾ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

ਅੰਮ੍ਰਿਤਸਰ (ਜਸਬੀਰ ਸਿੰਘ ਸੱਗੂ):

ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਹਜ਼ਾਰਾਂ ਕਿਸਾਨਾਂ ਅਤੇ ਬੀਬੀਆਂ ਸਮੇਤ ਮਾਨਾਂਵਾਲੇ ਰੇਲਵੇ ਸਟੇਸ਼ਨ ’ਤੇ 12.00 ਤੋਂ 3.00 ਵਜੇ ਤੱਕ ਮੁਕੰਮਲ ਬੰਦ ਰੱਖਿਆ ਗਿਆ, ਜਿਸ ਦੀ ਪ੍ਰਧਾਨਗੀ ਕਾਰਜ ਸਿੰਘ ਰਾਮਪੁਰਾ, ਹਰਜੀਤ ਜੌਹਲ, ਰਾਜਪਾਲ ਸਿੰਘ ਸੁਲਤਾਨਵਿੰਡ, ਦਵਿੰਦਰ ਸਿੰਘ ਚਾਟੀਵਿੰਡ ਦਿਲਬਾਗ ਸਿੰਘ ਵਾਈਸ ਪ੍ਰਧਾਨ ਨੇ ਕੀਤੀ। ਇਸ ਮੌਕੇ ਸੂਬਾ ਆਗੂ ਪਰਮਜੀਤ ਸਿੰਘ ਚਾਟੀਵਿੰਡ, ਗੁਰਭੇਜ ਸਿੰਘ ਸੋਨੂ ਮਾਹਲ, ਬਾਬਾ ਸਤਨਾਮ ਸਿੰਘ ਅਕਾਲੀ ਨੇ ਸੰਬੋਧਨ ਕੀਤਾ।

Advertisement

ਰਈਆ (ਦਵਿੰਦਰ ਸਿੰਘ ਭੰਗੂ):

ਰੇਲਵੇ ਸਟੇਸ਼ਨ ਬਿਆਸ ਰੇਲ ਲਾਈਨ ਉੱਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੇ 3 ਘੰਟੇ ਦੇ ਰੇਲ ਰੋਕੋ ਸੱਦੇ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚਰਨ ਸਿੰਘ ਕਲੇਰ ਘੁਮਾਣ ਅਗਵਾਈ ਵਿੱਚ ਰੇਲ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਕਲੇਰ ਘੁਮਾਣ ਨੇ ਸੰਬੋਧਨ ਕੀਤਾ।

ਹੁਸ਼ਿਆਰਪੁਰ (ਹਰਪ੍ਰੀਤ ਕੌਰ):

ਇੱਥੇ ਕਿਸਾਨਾਂ ਨੇ ਰੇਲਵੇ ਸਟੇਸ਼ਨ ’ਤੇ ਰੇਲਾਂ ਦਾ ਚੱਕਾ ਜਾਮ ਕੀਤਾ। ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਆਗੂ ਹਰਪਾਲ ਸਿੰਘ ਸੰਘਾ ਦੀ ਅਗਵਾਈ ਹੇਠ ਕਿਸਾਨਾਂ ਨੇ ਜਲੰਧਰ ਜਾਣ ਵਾਲੀ ਗੱਡੀ ਰੋਕ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।

ਫਿਲੌਰ (ਪੱਤਰ ਪ੍ਰੇਰਕ):

ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਢੇਸੀ ਦੀ ਅਗਵਾਈ ਵਿੱਚ ਰੇਲਵੇ ਸਟੇਸ਼ਨ ’ਤੇ ਅੱਜ 12 ਵਜੇ 3 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਮੰਗਾਂ ਨਹੀਂ ਮੰਨਦੀ, ਉਸ ਵੇਲੇ ਤੱਕ ਸੰਘਰਸ਼ ਜਾਰੀ ਰਹੇਗਾ।

ਗੁਰਦਾਸਪੁਰ (ਜਤਿੰਦਰ ਬੈਂਸ):

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਮੈਂਬਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਦੀ ਅਗਵਾਈ ਹੇਠ ਗੁਰਦਾਸਪੁਰ ’ਚ ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ ਅੱਲੜ ਪਿੰਡੀ, ਰਣਬੀਰ ਸਿੰਘ ਡੁੱਗਰੀ, ਸਤਨਾਮ ਸਿੰਘ ਖਜ਼ਾਨਚੀ, ਕੁਲਜੀਤ ਸਿੰਘ ਹਯਾਤ ਨਗਰ, ਰਣਜੀਤ ਸਿੰਘ ਚੰਦਰਭਾਨ, ਗੁਰਪ੍ਰੀਤ ਸਿੰਘ ਗੋਪੀ ਆਗੂਆਂ ਨੇ ਸੰਬੋਧਨ ਕੀਤਾ।

ਕਪੂਰਥਲਾ (ਧਿਆਨ ਸਿੰਘ ਭਗਤ):

ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲਵੇ ਟਰੈਕ ’ਤੇ ਬੈਠੇ ਰਹੇ ਜਿਸ ਕਾਰਨ ਫਿਰੋਜ਼ਪੁਰ ਤੋਂ ਜਲੰਧਰ ਜਾਣ ਵਾਲੀਆਂ ਗੱਡੀਆਂ ਵੀ ਰੋਕੀਆਂ ਗਈਆਂ।

ਕਿਸਾਨਾਂ-ਮਜ਼ਦੂਰਾਂ ’ਤੇ ਕੀਤੇ ਜਾ ਰਹੇ ਤਸ਼ੱਦਦ ਦੀ ਨਿਖੇਧੀ

ਤਰਨ ਤਾਰਨ (ਗੁਰਬਖਸ਼ਪੁਰੀ):

ਇੱਥੇ ਤਰਨ ਤਾਰਨ-ਖੇਮਕਰਨ ਦੀ ਰੇਲ ਪਟੜੀ ’ਤੇ ਸੈਂਕੜੇ ਕਿਸਾਨ-ਮਜ਼ਦੂਰ ਮਰਦ-ਔਰਤਾਂ ਨੇ ਧਰਨਾ ਦਿੱਤਾ| ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਦੀ ਅਗਵਾਈ ਵਿੱਚ ਦਿੱਤੇ ਧਰਨੇ ਵਿੱਚ ਸ਼ਾਮਲ ਕਿਸਾਨਾਂ-ਮਜ਼ਦੂਰਾਂ ਨੂੰ ਜਥੇਬੰਦੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂੰ ਤੋਂ ਇਲਾਵਾ ਜ਼ਿਲ੍ਹਾ ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਰੇਸ਼ਮ ਸਿੰਘ ਘੁਰਕਵਿੰਡ, ਜਰਨੈਲ ਸਿੰਘ ਨੂਰਦੀ, ਨਵਤੇਜ ਸਿੰਘ ਏਕਲਗੱਡਾ, ਭੁਪਿੰਦਰ ਸਿੰਘ ਖਡੂਰ ਸਾਹਿਬ, ਰਣਯੋਧ ਸਿੰਘ ਗੱਗੋਬੂਆ ਤੇ ਰਣਜੀਤ ਕੌਰ ਜੰਡੋਕੇ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ’ਤੇ ਕੀਤੇ ਜਾ ਰਹੇ ਤਸ਼ੱਦਦ ਦੀ ਵੀ ਆਲੋਚਨਾ ਕੀਤੀ|

ਬੀਕੇਯੂ ਉਗਰਾਹਾਂ ਵੱਲੋਂ ਮੋਟਰਸਾਈਕਲ ਮਾਰਚ

ਸ਼ਾਹਕੋਟ (ਗੁਰਮੀਤ ਖੋਸਲਾ):

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਕ ਕਿਸਾਨਾਂ ਨੇ ਸ਼ਾਹਕੋਟ ਅਤੇ ਨਕੋਦਰ ਵਿੱਚ ਮੋਟਰਸਾਈਕਲ ਮਾਰਚ ਕੀਤਾ। ਬਲਾਕ ਸ਼ਾਹਕੋਟ ਵਿੱਚ ਤਹਿਸੀਲ ਕੰਪਲੈਕਸ ਸ਼ਾਹਕੋਟ ਤੋਂ ਸ਼ੁਰੂ ਹੋ ਕੇ ਮੋਟਰਸਾਈਕਲ ਮਾਰਚ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਮਲਸੀਆਂ ਦੀ ਦਾਣਾ ਮੰਡੀ ਵਿੱਚ ਆ ਕੇ ਸਮਾਪਤ ਹੋਇਆ। ਬਲਾਕ ਨਕੋਦਰ ਵਿੱਚ ਮੱਲ੍ਹੀਆਂ ਕਲਾਂ ਮਾਰਚ ਤੋਂ ਸ਼ੁਰੂ ਹੋ ਕੇ ਤਲਵੰਡੀ ਸਲੇਮ, ਚੂਹੜ, ਉੱਗੀ, ਖੀਵਾ, ਮਹਿਮਦਪੁਰ, ਫਤਿਹਪੁਰ, ਈਦਾ, ਵੱਲ ਨੌਂ, ਬੱਲ ਕੋਹਨਾ, ਮੱਲ੍ਹੀਆਂ ਖੁਰਦ ਵਿੱਚੋਂ ਹੁੰਦਾ ਹੋਇਆ ਮੱਲ੍ਹੀਆਂ ਕਲਾਂ ਆ ਕੇ ਸਮਾਪਤ ਹੋਇਆ। ਪਿੰਡਾਂ ਵਿੱਚ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਬੱਲ, ਸਕੱਤਰ ਗੁਰਚਰਨ ਸਿੰਘ ਚਾਹਲ, ਪ੍ਰੈੱਸ ਸਕੱਤਰ ਮਨਜੀਤ ਸਿੰਘ ਮਲਸੀਆਂ, ਗੁਰਦੇਵ ਸਿੰਘ, ਗੁਰਮੁੱਖ ਸਿੰਘ ਸਿੱਧੂ, ਨਿਰਮਲ ਸਿੰਘ ਜਹਾਂਗੀਰ ਅਤੇ ਰਜਿੰਦਰ ਸਿੰਘ ਈਦਾ ਨੇ ਸੰਬੋਧਨ ਕੀਤਾ।

ਕਿਸਾਨ ਜਥੇਬੰਦੀਆਂ ਵੱਲੋਂ 30 ਨੂੰ ‘ਪੰਜਾਬ ਬੰਦ’ ਦਾ ਸੱਦਾ

ਜੰਡਿਆਲਾ ਗੁਰੂ (ਸਿਮਰਤਪਾਲ ਸਿੰਘ ਬੇਦੀ):

ਇੱਥੋਂ ਨਜ਼ਦੀਕੀ ਦੇਵੀਦਾਸਪੁਰਾ ਰੇਲ ਟਰੈਕ ਉੱਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਵਿੱਚ ਰੇਲਾਂ ਜਾ ਚੱਕਾ ਜਾਮ ਕੀਤਾ ਗਿਆ। ਇਸ ਸਬੰਧੀ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਬੀਤੇ 10 ਮਹੀਨਿਆਂ ਤੋਂ ਦਿੱਲੀ ਕੂਚ ਦੇ ਐਲਾਨ ਨਾਲ ਸ਼ੁਰੂ ਹੋਇਆ ਦਿੱਲੀ ਅੰਦੋਲਨ 2 ਲਗਾਤਾਰ ਸ਼ੰਭੂ, ਖਨੌਰੀ ਤੇ ਰਤਨਪੁਰਾਂ (ਰਾਜਸਥਾਨ) ਬਾਰਡਰਾਂ ਉੱਤੇ ਚੱਲ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਅੰਦਰ 18 ਜ਼ਿਲ੍ਹਿਆਂ ਵਿੱਚ 33 ਤੋਂ ਵੱਧ ਥਾਵਾਂ ਤੇ 12 ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕਰ ਕੇ ਸੱਦੇ ਨੂੰ ਸਫ਼ਲ ਬਣਾਇਆ ਗਿਆ।

Advertisement