ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਜਥੇਬੰਦੀਆਂ ਹੜ੍ਹ ਪੀੜਤਾਂ ਦੀ ਮਦਦ ਲਈ ਬਹੁੜੀਆਂ

07:39 AM Jul 15, 2023 IST

ਪੱਤਰ ਪ੍ਰੇਰਕ
ਮਾਨਸਾ, 14 ਜੁਲਾਈ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਹੜ੍ਹ ਪੀੜਤ ਦੀ ਮਦਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਅਤੇ ਪਾਣੀ ਤੋਂ ਇਲਾਵਾ ਹੋਰ ਵਸਤੂਆਂ ਭੇਜੀਆਂ ਜਾਣਗੀਆਂ। ਜਥੇਬੰਦੀ ਦੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਹਰਚਰਨ ਸਿੰਘ ਤਾਮਕੋਟ ਨੇ ਕਿਹਾ ਕਿ ਜਥੇਬੰਦੀ ਵੱਲੋਂ ਪਿੰਡਾਂ ਵਿੱਚ ਪਨੀਰੀ ਬੀਜਣ ਦਾ ਉਪਰਾਲਾ ਕੀਤਾ ਗਿਆ, ਜਿਸ ਦਾ ਪਿੰਡਾਂ ਵਿੱਚੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਜਨਿ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਹੜ੍ਹ ਨਾਲ ਬਰਬਾਦ ਹੋਈਆਂ ਹਨ, ਉਨ੍ਹਾਂ ਇਲਾਕਿਆਂ ਵਿੱਚ ਝੋਨੇ ਦੀ ਪਿਛੇਤੀ ਕਿਸਮ ਦੀ ਲੁਵਾਈ ਹੋ ਸਕੇ। ਉਨ੍ਹਾਂ ਕਿਹਾ ਕਿ ਜਨਿ੍ਹਾਂ ਵੀ ਕਿਸਾਨਾਂ ਕੋਲ ਪਛੇਤੀ ਕਿਸਮ ਪੀ.ਆਰ. 126, 1509 ਅਤੇ 1121 ਵਰਗੀਆਂ ਕਿਸਮਾਂ ਖੜ੍ਹੀਆਂ ਹਨ, ਉਹ ਜਥੇਬੰਦੀ ਨਾਲ ਤਾਲਮੇਲ ਕਰਨ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਖਾਲੀ ਖੇਤਾਂ ਵਿੱਚ ਝੋਨੇ ਦੀਆਂ ਪਛੇਤੀਆਂ ਕਿਸਮਾਂ ਦੀ ਪਨੀਰੀ ਲਾਉਣ ਦਾ ਉਪਰਾਲਾ ਕਰਨ ਤਾਂ ਜੋ ਹੜ੍ਹ ਪੀੜਤ ਕਿਸਾਨਾਂ ਦੇ ਖੇਤਾਂ ਵਿੱਚ ਇਸ ਪਨੀਰੀ ਨੂੰ ਲਾਇਆ ਜਾ ਸਕੇ।

Advertisement

Advertisement
Tags :
ਹੜ੍ਹਕਿਸਾਨਜਥੇਬੰਦੀਆਂਪੀੜਤਾਂਬਹੁੜੀਆਂ
Advertisement