ਦੋਰਾਹਾ ’ਚ ਕਿਸਾਨ ਜਥੇਬੰਦੀਆਂ ਨੇ ਕੇਂਦਰੀ ਖੇਤੀ ਮਾਰਕੀਟਿੰਗ ਖਰੜੇ ਦੀਆਂ ਕਾਪੀਆਂ ਸਾੜੀਆਂ
ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 13 ਜਨਵਰੀ
ਸੰਯੁਕਤ ਕਿਸਾਨ ਮੋਰਚੇ ਅਤੇ ਸ਼ੰਭੂ ਤੇ ਖਨੌਰੀ ਬਾਰਡਰਾਂ ਉੱਤੇ ਡਟੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਮਾਰਕੀਟਿੰਗ ਖਰੜੇ ਦੀਆਂ ਕਾਪੀਆਂ ਇਥੋਂ ਦੇ ਤਹਿਸੀਲ ਕੰਪਲੈਕਸ ਵਿਖੇ ਫੂਕੀਆਂ ਗਈਆਂ। ਇਸ ਮੌਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਪ੍ਰਗਟ ਸਿੰਘ ਕੋਟ ਪਨੈਚ, ਅਮ੍ਰਿਤਪਾਲ ਸਿੰਘ ਰਾਜੇਵਾਲ, ਨਰਿੰਦਰ ਸਿੰਘ, ਬਲਜੀਤ ਸਿੰਘ, ਰਾਜਿੰਦਰ ਸਿੰਘ ਬੈਨੀਪਾਲ, ਰਜਿੰਦਰ ਸਿੰਘ ਚੀਮਾ, ਕਰਨੈਲ ਸਿੰਘ ਇਕੋਲਾਹਾ, ਅਵਤਾਰ ਸਿੰਘ ਭੱਟੀਆਂ ਨੇ ਦੱਸਿਆ ਕਿ ਇਹ ਨਵਾਂ ਖੇਤੀ ਖਰੜਾ ਰੱਦ ਕੀਤੇ ਤਿੰਨ ਪੁਰਾਣੇ ਖੇਤੀ ਕਾਨੂੰਨਾਂ ਦਾ ਦੁਹਰਾਅ ਹੈ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਫ਼ੀ ਮੰਗ ਕੇ ਵਾਪਸ ਲਏ ਸਨ। ਉਨ੍ਹਾਂ ਕਿਹਾ ਕਿ ਇਸ ਨੀਤੀ ’ਤੇ ਚੱਲਦਿਆਂ ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ ਦਾ ਗਲਾ ਘੋਟਣਾ ਚਾਹੁੰਦੀ ਹੈ ਜਿਸ ਤਹਿਤ ਗਰੀਬ ਵਰਗ ਨੂੰ ਸਸਤਾ ਆਟਾ ਦਾਲ ਮਿਲਦਾ ਹੈ। ਇਸ ਦੀ ਠੋਸ ਉਦਾਹਰਣ ਮਹਾਰਾਸ਼ਟਰ ਹੈ ਜਿੱਥੇ ਸਰਕਾਰ ਨੇ 32 ਲੱਖ ਰਾਸ਼ਨ ਕਾਰਡ ਡਾਇਰੈਕਟ ਲਾਭ ਟਰਾਂਸਫਰ ਸਕੀਮ ਤਹਿਤ ਬੈਂਕ ਖਾਤਿਆਂ ਨਾਲ ਜੋੜ ਕੇ ਰਾਸ਼ਨ ਦੇਣਾ ਬੰਦ ਕਰ ਦਿੱਤਾ ਹੈ। ਮੋਦੀ ਸਰਕਾਰ ਇਹ ਕਾਨੂੰਨ ਸੂਬਾ ਸਰਕਾਰਾਂ ਤੋਂ ਲਾਗੂ ਕਰਵਾ ਕੇ ਕਾਰਪੋਰੇਟ ਦੇ ਹੱਕ ਵਿਚ ਭੁਗਤਣਾ ਚਾਹੁੰਦੀ ਹੈ, ਪਰ ਭਾਰਤ ਦੇ ਲੋਕ ਸਰਕਾਰ ਦੇ ਇਨ੍ਹਾਂ ਵਿਰੋਧੀ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇੇ। ਇਸ ਮੌਕੇ ਰਣਜੀਤ ਸਿੰਘ ਹੈਪੀ, ਸੁਦਾਗਰ ਸਿੰਘ, ਬਲਵੰਤ ਸਿੰਘ, ਲਖਵੀਰ ਸਿੰਘ, ਮਲਕੀਅਤ ਸਿੰਘ, ਪਰਮਜੀਤ ਸਿੰਘ, ਗੁਰਦੀਪ ਸਿੰਘ, ਗੁਰਮੇਲ ਸਿੰਘ, ਅਮਰ ਸਿੰਘ ਭੱਟੀਆਂ, ਦਿਲਪ੍ਰੀਤ ਸਿੰਘ, ਜਸਵਿੰਦਰ ਸਿੰਘ, ਨਿਰਮਲ ਸਿੰਘ ਬੈਨੀਪਾਲ, ਦਲਜੀਤ ਸਿੰਘ, ਦਰਸ਼ਨ ਸਿੰਘ, ਗੁਰਮੀਤ ਸਿੰਘ, ਇੰਦਰਜੀਤ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ, ਸੁਖਵੰਤ ਸਿੰਘ ਟਿੱਲੂ, ਗੁਰਸੇਵਕ ਸਿੰਘ, ਸਰਬਜੋਤ ਸਿੰਘ, ਕੇਹਰ ਸਿੰਘ, ਗੁਰਜੰਟ ਸਿੰਘ, ਘੋਲਾ ਸਿੰਘ, ਹਰਪ੍ਰੀਤ ਸਿੰਘ, ਬੇਅੰਤ ਸਿੰਘ, ਬਹਾਦਰ ਸਿੰਘ, ਬਲਜਿੰਦਰ ਸਿੰਘ, ਬਹਾਲ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।