ਕਾਹਨੂੰਵਾਨ ਤੇ ਹੋਰ ਥਾਵਾਂ ਉੱਤੇ ਕਿਸਾਨ ਜਥੇਬੰਦੀਆਂ ਨੇ ਖੇਤੀ ਮੰਡੀਕਰਨ ਖਰੜੇ ਦੀਆਂ ਕਾਪੀਆਂ ਸਾੜੀਆਂ
04:45 PM Jan 13, 2025 IST
ਵਰਿੰਦਰਜੀਤ ਸਿੰਘ ਜਾਗੋਵਾਲ
ਕਾਹਨੂੰਵਾਨ, 13 ਜਨਵਰੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਵੱਖ ਵੱਖ ਕਿਸਾਨ ਯੂਨੀਅਨਾਂ ਵੱਲੋਂ ਮੰਡੀ ਖਰੜੇ ਦੀਆਂ ਕਾਪੀਆਂ ਸਥਾਨਕ ਕਸਬੇ ਤੋਂ ਇਲਾਵਾ ਵੱਖ ਵੱਖ ਥਾਵਾਂ ਉੱਤੇ ਸਾੜੀਆਂ ਗਈਆਂ। ਮਾਝਾ ਸੰਘਰਸ਼ ਕਮੇਟੀ ਵੱਲੋਂ ਸਥਾਨ ਕਸਬੇ ਵਿੱਚ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ ਵਿੱਚ ਅਤੇ ਇੱਥੋਂ ਨੇੜਲੇ ਪੁਲ ਸਠਿਆਲੀ ਵਿਖੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਸੁਖਵੰਤ ਸਿੰਘ ਸਠਿਆਲੀ ਦੀ ਅਗਵਾਈ ਵਿੱਚ ਮੰਡੀ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਤੋਂ ਇਲਾਵਾ ਹਰਚੋਵਾਲ ਅਤੇ ਭੈਣੀ ਮੀਆਂ ਖਾਂ ਵਿਖੇ ਵੀ ਕਿਸਾਨਾਂ ਵੱਲੋਂ ਖਰੜੇ ਦੀਆਂ ਕਾਪੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮਨਜੀਤ ਸਿੰਘ ਜਾਗੋਵਾਲ, ਲਖਵਿੰਦਰ ਸਿੰਘ ਫ਼ੌਜੀ, ਨਿਰਮਲ ਸਿੰਘ ਸੈਰ, ਸਰਪੰਚ ਬਿਕਰਮਪਾਲ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ, ਦਰਸ਼ਨ ਸਿੰਘ ਸਠਿਆਲੀ ਆਦਿ ਆਗੂਆਂ ਸਮੇਤ ਸੈਂਕੜੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਡਟ ਕੇ ਨਾਅਰੇਬਾਜ਼ੀ ਕੀਤੀ।
Advertisement
Advertisement