ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਨੌਂਵੇਂ ਦਿਨ ਵੀ ਲਾਡੋਵਾਲ ਪਲਾਜ਼ਾ ਤੋਂ ਮੁਫ਼ਤ ਲੰਘਾਏ ਵਾਹਨ

08:01 AM Jun 25, 2024 IST
ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੇਅਰ ਬਲਕਾਰ ਸਿੰਘ ਸੰਧੂ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲਾਡੋਵਾਲ, 24 ਜੂਨ
ਲਾਡੋਵਾਲ ਟੌਲ ਪਲਾਜ਼ਾ ਮੁਫ਼ਤ ਕਰਨ ਦੇ‌ ਨੌਂਵੇਂ ਦਿਨ ਅੱਜ ਕਈ ਜਥੇਬੰਦੀਆਂ ਵੱਲੋਂ ਕਿਸਾਨਾਂ ਅਤੇ ਹੋਰ ਸੰਗਠਨਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ ਗਿਆ ਜਿਸ ਤਹਿਤ ਟੌਲ ਪਲਾਜ਼ਾ ਤੋਂ ਮੁਫ਼ਤ ਵਾਹਨ ਲੰਘਾਏ ਗਏ। ਅੱਜ ਲੁਧਿਆਣਾ ਦੇ ਸਾਬਕਾ ਮੇਅਰ ਬਲਕਾਰ ਸਿੰਘ ਸੰਧੂ, ਸਾਬਕਾ ਕੌਂਸਲਰ ਡਾ. ਜੈ ਪ੍ਰਕਾਸ਼, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਕਾਦੀਆਂ, ਰਸ਼ਪਾਲ ਸਿੰਘ ਟੈਂਪੂ ਯੂਨੀਅਨ ਫਿਲੌਰ, ਮਨਦੀਪ ਸਿੰਘ ਸਰਪੰਚ ਕੁਤਬੇਵਾਲ ਅਰਾਈਆਂ, ਗੁਰਨਾਮ ਸਿੰਘ ਮੁਠੱਡਾ ਅਤੇ ਪ੍ਰਧਾਨ ਬਲਵੀਰ ਸਿੰਘ ਥਾਂਦੀ ਸਾਥੀਆਂ ਸਮੇਤ ਟੌਲ ਪਲਾਜ਼ਾ ’ਤੇ ਪੁੱਜੇ ਜਿੱਥੇ ਉਨ੍ਹਾਂ ਸੰਘਰਸ਼ ਦੀ ਹਮਾਇਤ ਕਰਦਿਆਂ ਇਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਅਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਹਲਕਾ ਗਿੱਲ ਦੇ ਇੰਚਾਰਜ ਸੁਰਿੰਦਰ ਸਿੰਘ ਪਵਾਰ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਟੌਲ ਦਰਾਂ ਵਿੱਚ ਵਾਧਾ ਕਰ ਕੇ ਲੋਕਾਂ ਉਪਰ ਕਰੋੜਾਂ ਰੁਪਏ ਦਾ ਵਾਧੂ ਬੋਝ ਉਹ ਸਹਿਣ ਨਹੀਂ ਕਰਨਗੇ, ਕਿਉਂਕਿ ਕਿਸਾਨਾਂ ਨੇ ਲੋਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ ਲਾਡੋਵਾਲ ਟੌਲ ਪਲਾਜ਼ਾ ਤੇ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਹੋਇਆ ਹੈ।
ਉਨ੍ਹਾਂ ਐਲਾਨ ਕੀਤਾ ਕਿ 30 ਜੂਨ ਨੂੰ ਲਾਡੋਵਾਲ ਟੌਲ ਪਲਾਜ਼ਾ ’ਤੇ ਇੱਕ ਵੱਡਾ ਇਕੱਠ ਕਰ ਕੇ ਕਿਸਾਨ ਜਥੇਬੰਦੀਆਂ, ਵੱਖ-ਵੱਖ ਯੂਨੀਅਨਾਂ ਅਤੇ ਹਾਜ਼ਰ ਲੋਕਾਂ ਨਾਲ ਸਲਾਹ ਮਸ਼ਵਰਾ ਕਰ ਕੇ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਗੁਰਮੁੱਖ ਸਿੰਘ ਢੱਕੋਵਾਲ, ਤਰਸੇਮ ਸਿੰਘ ਢਿੱਲੋਂ, ਢਾਡੀ ਇਕਬਾਲ ਸਿੰਘ, ਬਲਵਿੰਦਰ ਸਿੰਘ ਸਾਬੀ, ਸੁਖਜੀਤ ਸਿੰਘ ਭਰੋਵਾਲ, ਪਰਮਜੀਤ ਸਿੰਘ ਪੰਮਾ ਟਰੱਕ ਯੂਨੀਅਨ ਜਗਰਾਉਂ, ਸੁਰਜੀਤ ਸਿੰਘ ਨੰਗਲ, ਪ੍ਰਧਾਨ ਹਾਕਮ ਸਿੰਘ ਭੱਟੀ, ਜਸਵਿੰਦਰ ਸਿੰਘ ਅਤੇ ਪਾਲਾ ਸਿੰਘ ਮਲਕਪੁਰ ਹਾਜ਼ਰ ਸਨ।

Advertisement

Advertisement
Advertisement