ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲਾਡੋਵਾਲ ਟੌਲ ਪਲਾਜ਼ੇ ’ਤੇ ਦੂਜੇ ਦਿਨ ਵੀ ਡਟੇ ਰਹੇ ਕਿਸਾਨ

08:01 AM Jun 18, 2024 IST
ਲਾਡੋਵਾਲ ਟੌਲ ਪਲਾਜ਼ਾ ’ਤੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 17 ਜੂਨ
ਲੁਧਿਆਣਾ-ਜਲੰਧਰ ਕੌਮੀ ਮਾਰਗ ’ਤੇ ਸਥਿਤ ਲਾਡੋਵਾਲ ਟੌਲ ਪਲਾਜ਼ਾ ਅੱਜ ਦੂਜੇ ਦਿਨ ਵੀ ਮੁਫ਼ਤ ਰਿਹਾ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਲਾਡੋਵਾਲ ਟੌਲ ਪਲਾਜ਼ਾ ਦੀਆਂ ਟੌਲ ਦਰਾਂ ’ਚ ਕੀਤਾ ਭਾਰੀ ਵਾਧਾ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਵੱਖ ਵੱਖ ਕਿਸਾਨ ਜਥੇਬੰਦੀਆਂ, ਟੈਕਸੀ-ਟੈਂਪੂ ਯੂਨੀਅਨਾਂ ਅਤੇ ਹੋਰ ਜਨਤਕ ਜਥੇਬੰਦੀਆਂ ਵੱਲੋਂ ਟੌਲ ਪਲਾਜ਼ਾ ’ਤੇ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਇਸ ਟੌਲ ਪਲਾਜ਼ਾ ਨੂੰ ਲੋਕਾਂ ਦੀ ਲੁੱਟ ਦਾ ਪਲਾਜ਼ਾ ਦੱਸਦਿਆਂ ਕਿਹਾ ਕਿ ਲਾਡੋਵਾਲ ਟੌਲ ਪਲਾਜ਼ਾ ਦਾ ਐਗਰੀਮੈਂਟ 10 ਮਈ 2024 ਤੱਕ ਸੀ ਪਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਸ ਟੌਲ ਪਲਾਜ਼ਾ ਦੇ ਪ੍ਰਬੰਧਕ ਪਹਿਲਾਂ ਵਾਂਗ ਹੀ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਦੋਹਾਂ ਹੱਥਾਂ ਨਾਲ ਲੁੱਟ ਰਹੇ ਹਨ।ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਕੋਰ ਕਮੇਟੀ ਮੈਂਬਰ ਮਨਜੀਤ ਸਿੰਘ ਅਰੋੜਾ ਅਤੇ ਮਨਜੀਤ ਸਿੰਘ ਘੁਮਾਣਾ ਨੇ ਦੱਸਿਆ ਕਿ ਜਦ ਤੱਕ ਟੌਲ ਦਰਾਂ ਵਿਚ ਕੀਤੇ ਵਾਧੇ ਨੂੰ ਵਾਪਸ ਨਹੀਂ ਲਿਆ ਜਾਂਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਟਿੱਪਰ ਯੂਨੀਅਨ ਦੇ ਪ੍ਰਧਾਨ ਮੁਹੰਮਦ ਇਲਿਆਸ, ਸ਼ਮਿੰਦਰ ਸਿੰਘ ਪ੍ਰਧਾਨ ਫਗਵਾੜਾ ਯੂਨੀਅਨ, ਤੇਜਿੰਦਰ ਸਿੰਘ ਤੇਜੀ ਟੈਕਸੀ ਯੂਨੀਅਨ, ਬੀਬੀ ਸੁਰਿੰਦਰ ਕੌਰ ਦਿਆਲ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਭੁਪਿੰਦਰ ਸਿੰਘ ਕਾਲਾ, ਚਰਨਜੀਤ ਸਿੰਘ ਪੱਖੋਵਾਲ, ਭੁਪਿੰਦਰ ਸਿੰਘ ਮੇਹਰਬਾਨ, ਬੀਬੀ ਬਲਜਿੰਦਰ ਕੌਰ, ਆਸਾ ਸਿੰਘ ਆਜ਼ਾਦ ਅਤੇ ਗੁਲਸ਼ਨ ਕੁਮਾਰ ਨੇ ਵੀ ਸੰਬੋਧਨ ਕਰਦਿਆਂ ਟੌਲ ਪਲਾਜ਼ਾ ਨੂੰ ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ ਕੀਤਾ। ਇਸ ਦੌਰਾਨ ਐਸਡੀਐਮ, ਏਸੀਪੀ ਦਿਹਾਤੀ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਵਫ਼ਦ ਨੇ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਇਸ ਮਾਮਲੇ ਦਾ ਹੱਲ ਜਲਦੀ ਕੱਢਿਆ ਜਾਵੇਗਾ।

Advertisement

Advertisement