ਅਨਾਜ ਮੰਡੀਆਂ ਸ਼ੁਰੂ ਕਰ ਕੇ ਕਿਸਾਨਾਂ ਦੀ ਸਮੱਸਿਆ ਹੱਲ ਕੀਤੀ: ਚੇਅਰਮੈਨ
07:17 AM Nov 18, 2023 IST
ਪੱਤਰ ਪ੍ਰੇਰਕ
ਜੈਤੋ, 17 ਨਵੰਬਰ
ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ ਨੇ ਦੱਸਿਆ ਕਿ ਅਨਾਜ ਮੰਡੀਆਂ ’ਚ ਝੋਨੇ ਦੀ ਫ਼ਸਲ ਦੀ ਖ਼ਰੀਦੋ-ਫ਼ਰੋਖ਼ਤ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਇਸ ਕੰਮ ’ਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪੰਜਾਬ ਮੰਡੀ ਬੋਰਡ ਵੱਲੋਂ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਡਾ. ਭਗਤੂਆਣਾ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਤੋਂ ਬਾਅਦ ਉਹ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਲਗਾਤਾਰ ਸੰਪਰਕ ਕਰਦੇ ਹਨ। ਉਨ੍ਹਾਂ ਕਿਹਾ ਕਿ ਕੁੱਝ ਖ਼ਰੀਦ ਕੇਂਦਰ ਬੰਦ ਕਰਨ ਨੂੰ ਲੈ ਕੇ ਕੁੱਝ ਕੁ ਪਿੰਡਾਂ ਵਿੱਚ ਜੋ ਦਿੱਕਤਾਂ ਸਨ, ਉਨ੍ਹਾਂ ਮੰਡੀਆਂ ਨੂੰ ਚਾਲੂ ਰੱਖ ਕੇ ਕਿਸਾਨਾਂ ਨੂੰ ਮੁਸ਼ਕਿਲ ਤੋਂ ਨਜਿਾਤ ਦੁਆ ਦਿੱਤੀ ਗਈ ਹੈ।
Advertisement
Advertisement