For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਮੁੜ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ

08:42 AM Apr 30, 2024 IST
ਕਿਸਾਨਾਂ ਵੱਲੋਂ ਮੁੜ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ
ਬਹਾਦਰਗੜ੍ਹ ਵਿੱਚ ਪ੍ਰਨੀਤ ਕੌਰ ਦਾ ਵਿਰੋਧ ਕਰਦੇ ਕਿਸਾਨਾਂ ਨੂੰ ਰੋਕਦੇ ਹੋਏ ਪੁਲੀਸ ਮੁਲਾਜ਼ਮ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਅਪਰੈਲ
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੂੰ ਅੱਜ ਲਗਾਤਾਰ ਦੂਜੇ ਦਿਨ ਵੀ ਕਿਸਾਨਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦਾ ਕਿਸਾਨਾਂ ਨੇ ਕਲ੍ਹ ਵੀ ਰਾਜਪੁਰਾ ’ਚ ਵਿਰੋਧ ਕੀਤਾ ਸੀ। ਅੱਜ ਪਟਿਆਲਾ ਨੇੜਲੇ ਕਸਬਾ ਬਹਾਦਰਗੜ੍ਹ ਦੀ ਫੇਰੀ ਦੌਰਾਨ ਭਾਜਪਾ ਉਮੀਦਵਾਰ ਦਾ ਕਿਸਾਨਾਂ ਨੇ ਦੋ ਥਾਈਂ ਵਿਰੋਧ ਕੀਤਾ। ਇਸ ਦੌਰਾਨ ਵੱਡੀ ਗਿਣਤੀ ਪੁਲੀਸ ਫੋਰਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮਨੁੱਖੀ ਕੜੀ ਬਣਾ ਕੇ ਰੋਕਿਆ।
ਜ਼ਿਕਰਯੋਗ ਹੈ ਕਿ ਅੱਜ ਪ੍ਰਨੀਤ ਕੌਰ ਪਹਿਲਾਂ ਭਾਜਪਾ ਦੇ ਉੱਤਰੀ ਜ਼ੋਨ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ ਵੱਲੋਂ ਰਖਵਾਏ ਗਏ ਪ੍ਰੋਗਰਾਮ ਤਹਿਤ ਬਹਾਦਰਗੜ੍ਹ ਵਿਚ ਸੀਲ ਰੋਡ ’ਤੇ ਸਥਿਤ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜਿੰਦਰ ਸਿੰਘ ਦੀ ਰਿਹਾਇਸ਼ ’ਤੇ ਪੁੱਜੇ ਪਰ ਇੱਥੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਬਲਬੇੜਾ ਦੀ ਅਗਵਾਈ ਹੇਠ ਰੋਸ ਵਜੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਆਏ ਕਿਸਾਨਾਂ ਨੇ ਭਾਜਪਾ ਉਮੀਦਵਾਰ ਦਾ ਵਿਰੋਧ ਕੀਤਾ। ਇਸ ਮਗਰੋਂ ਪ੍ਰਨੀਤ ਕੌਰ ਦਾ ਕਾਫਲਾ ਜਦੋਂ ਬਹਾਦਰਗੜ੍ਹ ਵਿਚ ਹੀ ਰਾਜਾ ਫਾਰਮ ਵਿਚ ਸਰਪੰਚ ਦਿਨੇਸ਼ ਕੁਮਾਰ ਦੇ ਘਰ ਪੁੱਜਾ ਤਾਂ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਪੁਲੀਸ ਨੇ ਕਿਸਾਨਾਂ ਨੂੰ ਫਾਰਮ ਤੋਂ 100 ਮੀਟਰ ਦੀ ਦੂਰੀ ’ਤੇ ਹੀ ਰੋਕ ਲਿਆ ਤੇ ਇਥੋਂ ਭਾਜਪਾਈ ਕਾਫਲੇ ਨੂੰ ਲੰਘਾਉਣ ਲਈ ਪੁਲੀਸ ਨੂੰ ਭਾਰੀ ਜਦੋ ਜਹਿਦ ਕਰਨੀ ਪਈ। ਦੂਜੇ ਬੰਨ੍ਹੇ ਪ੍ਰਨੀਤ ਕੌਰ ਨੇ ਮੁੜ ਕਿਹਾ ਕਿ ਉਹ ਸੰਸਦ ਮੈਂਬਰ ਬਣਨ ’ਤੇ ਲੋਕ ਸਭਾ ’ਚ ਕਿਸਾਨਾਂ ਦੀ ਵਕੀਲ ਬਣ ਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਆਵਾਜ਼ ਬੁਲੰਦ ਕਰਨਗੇ। ਪ੍ਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਵੀ ਪ੍ਰਦਰਸ਼ਨ ਕਰਨ ਦਾ ਹੱਕ ਹੈ ਪਰ ਉਹ ਹਮੇਸ਼ਾ ਕਿਸਾਨਾਂ ਦੇ ਪੱਖ ਵਿਚ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਸੰਸਦ ਵਿਚ ਭੇਜਣ ਦਾ ਮੌਕਾ ਦਿੱਤਾ ਗਿਆ ਤਾਂ ਉਹ ਹਰ ਵਰਗ ਦੇ ਮਸਲੇ ਸੰਸਦ ਵਿੱਚ ਉਠਾਉਣਗੇ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਸੀ ਕਿ ਉਹ ਭਾਜਪਾ ਉਮੀਦਵਾਰ ਤੇ ਹਮਾਇਤੀਆਂ ਨੂੰ ਪਿੰਡਾਂ ’ਚ ਨਹੀ ਵੜਨ ਦੇਣਗੇ।

Advertisement

Advertisement
Author Image

Advertisement
Advertisement
×