ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਟੌਲ ਪਲਾਜ਼ਿਆਂ ’ਤੇ ਕਿਸਾਨ ਗਰਜੇ

09:04 AM Oct 09, 2023 IST
ਧਰਨੇ ਦੌਰਾਨ ਲਾਡੋਵਾਲ ਟੌਲ ਪਲਾਜ਼ੇ ਤੋਂ ਗੱਡੀਆਂ ਲੰਘਾਉਂਦੇ ਹੋਏ ਕਿਸਾਨ ਅਤੇ ਸੰਘਰਸ਼ ਕਮੇਟੀ ਦੇ ਨੁਮਾਇੰਦੇ। -ਫੋਟੋ: ਧੀਮਾਨ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਅੱਜ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਭਰ ’ਚ 10 ਕੌਮੀ ਮਾਰਗਾਂ ’ਤੇ ਸਥਿਤ ਟੌਲ ਪਲਾਜ਼ਿਆਂ ’ਤੇ ਧਰਨੇ ਦਿੱਤੇ। ਇਸ ਦੌਰਾਨ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਕੇ ਹੜ੍ਹਾਂ ਦੇ ਮੁਆਵਜ਼ੇ ਸਣੇ ਕਿਸਾਨਾਂ ਦੀਆਂ ਹੋਰ ਮੰਗਾਂ ਨਾ ਮੰਨਣ ਦੇ ਦੋਸ਼ ਲਾਏ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀ ਵੱਲੋਂ ਸੂਬੇ ’ਚ ਲਾਡੋਵਾਲ ਟੌਲ ਪਲਾਜ਼ਾ, ਸੋਲਖੀਆਂ, ਮਾਨਾਵਾਲਾ, ਧਰੇੜੀ ਜੱਟਾਂ, ਦੱਪਰ, ਕਾਲਾਝਾੜ, ਪਠਾਨਕੋਟ, ਕੱਥੂਨੰਗਲ, ਕੋਟ ਕਰੋੜ ਅਤੇ ਅਜੀਜ਼ਪੁਰ ਵਿੱਚ ਟੌਲ ਪਲਾਜ਼ਿਆਂ ਨੂੰ ਚਾਰ ਘੰਟੇ ਪਰਚੀ ਮੁਕਤ ਕਰਵਾਇਆ ਗਿਆ। ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਹੜ੍ਹਾਂ ’ਚ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ, ਖੰਡ ਮਿੱਲਾਂ ਨੂੰ ਬੰਦ ਹੋਣ ਤੋਂ ਰੋਕਣ, ਫ਼ਸਲਾਂ ਤੇ ਐੱਮਐੱਸਪੀ ਦੇਣ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਆਵਾਜ਼ ਬੁਲੰਦ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀ ਨੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣਾਈਆਂ ਜਾ ਰਹੀਆਂ ਸੜਕਾਂ ਵਿੱਚ ਪਾਣੀ ਦੀ ਨਿਕਾਸੀ, ਖੇਤਾਂ ’ਚ ਜਾਣ ਲਈ ਰਾਹ ਦੇਣ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਰਹੇ ਰਹੇ ਨੌਜਵਾਨਾਂ ਨੂੰ ਘੱਟ ਤੋਂ ਘੱਟ 20 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਦੇਣ ਦੀ ਮੰਗ ਕੀਤੀ ਗਈ ਹੈ। ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ’ਚ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਰਾਹੋਂ ਰੋਡ ਸੰਘਰਸ਼ ਟੀਮ ਅਤੇ ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ ਰਾਹੋਂ ਰੋਡ ਬਣਾਉਣ ਦੀ ਮੰਗ ਲਈ ਲਾਡੋਵਾਲ ਟੌਲ ਪਲਾਜ਼ਾ ਰਾਹਗੀਰਾਂ ਲਈ ਪਰਚੀ ਮੁਕਤ ਕੀਤਾ ਗਿਆ।

Advertisement

Advertisement