For the best experience, open
https://m.punjabitribuneonline.com
on your mobile browser.
Advertisement

ਜਬਰੀ ਜ਼ਮੀਨਾਂ ਐਕੁਆਇਰ ਕਰਨ ’ਤੇ ਕਿਸਾਨਾਂ ’ਚ ਰੋਸ

07:02 AM Jun 20, 2024 IST
ਜਬਰੀ ਜ਼ਮੀਨਾਂ ਐਕੁਆਇਰ ਕਰਨ ’ਤੇ ਕਿਸਾਨਾਂ ’ਚ ਰੋਸ
ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਪ੍ਰਧਾਨ ਚਰਨ ਸਿੰਘ ਨੂਰਪੁਰਾ।‌-ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਇਕਾਈ ਦੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਦੀ ਦੇਖ ਰੇਖ ਹੇਠ ਹੋਈ ਜਿਸ ਵਿੱਚ ਜ਼ਿਲ੍ਹੇ ਇਕਾਈ ਦੀ ਕਾਰਗੁਜ਼ਾਰੀ ਤੇ ਫੰਡਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪਰਾ ਅਤੇ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਸੰਬੋਧਨ ਕਰਦਿਆਂ ਜ਼ਿਲ੍ਹੇ ‘ਚ ਪ੍ਰਦੂਸ਼ਿਤ ਗੈਸ ਫ਼ੈਕਟਰੀਆਂ ਅਤੇ ਭਾਰਤ ਮਾਲਾ ਪਰਿਯੋਜਨਾ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਐਕੁਆਇਰ ਕਰਨ ਦੀ ਨਿੰਦਾ ਕਰਦਿਆਂ ਸੰਘਰਸ਼ ਸ਼ੁਰੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਮੌਕੇ ਜਥੇਬੰਦੀ ਦੇ ਆਗੂ ਮਨਜੀਤ ਸਿੰਘ ਘਰਾਚੋਂ ਦੇ ਲੜਕੇ ’ਤੇ ਲੁਟੇਰਿਆਂ ਵੱਲੋਂ ਕੀਤੇ ਹਮਲੇ ਵਿੱਚ ਸਿਆਸੀ-ਪੁਲੀਸ ਸ਼ਹਿ ’ਤੇ ਇਸ ਝਗੜੇ ਨੂੰ ਮਜ਼ਦੂਰਾਂ ਤੇ ਕਿਸਾਨਾਂ ਦਾ ਬਣਾਉਣ ਅਤੇ ਕਿਸਾਨਾਂ ਉੱਪਰ ਐਸਸੀ ਐਸਟੀ ਦੇ ਕੇਸ ਬਣਾਉਣ ਦੀ ਸਾਜਿਸ਼ ਕਰਾਰ ਦਿੰਦਿਆਂ ਇਹ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ।

Advertisement

Advertisement
Author Image

Advertisement
Advertisement
×