ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਨਾਕਸ ਬਿਜਲੀ ਸਪਲਾਈ ਵਿਰੁੱਧ ਚੱਕਾ ਜਾਮ

11:02 AM Jul 21, 2024 IST
ਜਰਗ ਬਿਜਲੀ ਗਰਿੱਡ ਅੱਗੇ ਸੜਕ ’ਤੇ ਧਰਨਾ ਦਿੰਦੇ ਹੋਏ ਕਿਸਾਨ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 20 ਜੁਲਾਈ
ਮੋਟਰਾਂ ਦੀ ਬਿਜਲੀ ਸਪਲਾਈ ਨਾ ਆਉਣ ਕਾਰਨ ਅੱਜ ਦੇਰ ਸ਼ਾਮ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨੁਮਾਇੰਦਿਆਂ ਅਤੇ ਪਿੰਡ ਸਿਰਥਲਾ, ਜਰਗ ਤੇ ਰੌਣੀ ਦੇ ਕਿਸਾਨਾਂ ਨੇ ਬਿਜਲੀ ਗਰਿੱਡ ਦੇ ਅੱਗੇ ਖੰਨਾ-ਮਾਲੇਰਕੋਟਲਾ ਸੜਕ ’ਤੇ ਜਾਮ ਲਾ ਦਿੱਤਾ, ਜਿਸ ਕਾਰਨ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
‘ਆਪ’ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਬਿਜਲੀ ਸਪਲਾਈ ਦੇਣ ਵਿਚ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜੋ ਮੋਟਰਾਂ ਦਿਨ-ਦਿਨ ਚਲਾਉਣ ਦੇ ਬਿਆਨ ਦਿੰਦੇ ਸਨ, ਉਹ ਸਾਰੇ ਫੁੱਸ ਹੋ ਗਏ ਹਨ ਕਿਉਂਕਿ ਬਿਜਲੀ ਸਪਲਾਈ ਨਾਮਾਤਰ ਹੀ ਆ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਸੁੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਕਈ ਵਾਰ ਲਿਖਤੀ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਮਹਿਕਮੇ ਦੇ ਕੰਨ ’ਤੇ ਜੂੰਅ ਨਹੀਂ ਸਰਕਦੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਮੋਟਰਾਂ ਦੀ ਬਿਜਲੀ ਸਪਲਾਈ ਪੂਰੀ ਨਾ ਦਿੱਤੀ ਗਈ ਤਾਂ ਸੋਮਵਾਰ ਨੂੰ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਰਾਜੂ ਸਿਰਥਲਾ, ਸਿਕੰਦਰ ਸਿੰਘ ਸਿਰਥਲਾ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ ਗਿੱਲ, ਲਖਵੀਰ ਸਿੰਘ, ਰਣਜੀਤ ਸਿੰਘ, ਨਿਰਭੈ ਸਿੰਘ, ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਦਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਇਸ ਧਰਨੇ ਸਬੰਧੀ ਬਿਜਲੀ ਬੋਰਡ ਦੇ ਜੇਈ ਧਰਮਪਾਲ ਸਿੰਘ ਨੇ ਕਿਹਾ ਕਿ ਉਸ ਦੀ ਕਿਸਾਨਾਂ ਨਾਲ ਪੂਰੀ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿੱਛੋਂ ਬਿਜਲੀ ਸਪਲਾਈ ਆਉਂਦੀ ਹੈ, ਉਸੇ ਤਰ੍ਹਾਂ ਕਿਸਾਨਾਂ ਨੂੰ ਬਿਜਲੀ ਸਪਲਾਈ ਅੱਗੇ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਿਰਵਿਘਨ ਬਿਜਲੀ ਸਪਲਾਈ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

Advertisement

Advertisement