For the best experience, open
https://m.punjabitribuneonline.com
on your mobile browser.
Advertisement

ਖਨੌਰੀ ਬਾਰਡਰ ’ਤੇ ਹਕੂਮਤਾਂ ਖ਼ਿਲਾਫ਼ ਗਰਜੇ ਕਿਸਾਨ

06:53 AM Mar 30, 2024 IST
ਖਨੌਰੀ ਬਾਰਡਰ ’ਤੇ ਹਕੂਮਤਾਂ ਖ਼ਿਲਾਫ਼ ਗਰਜੇ ਕਿਸਾਨ
Advertisement

ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ, 29 ਮਾਰਚ
ਖਨੌਰੀ ਬਾਰਡਰ ’ਤੇ ਧਰਨੇ ਦੌਰਾਨ ਡਟੇ ਕਿਸਾਨਾਂ ਵਲੋਂ ਦਿੱਲੀ ਕਿਸਾਨ ਮੋਰਚੇ ’ਚ ਵਾਟਰ ਕੈਨਨ ਮੈਨ ਵਜੋਂ ਜਾਣੇ ਜਾਂਦੇ ਨਵਦੀਪ ਸਿੰਘ ਨੂੰ ਮੁਹਾਲੀ ਏਅਰਪੋਰਟ ਨੇੜਿਉਂ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕਰਨ ਅਤੇ ਕਿਸਾਨ ਸੰਘਰਸ਼ ਕਮੇਟੀ ਦੇ ਕੋਟ ਬੁੱਢਾ (ਤਰਨ ਤਾਰਨ) ਦੇ ਸੂਬਾ ਆਗੂ ਇੰਦਰਜੀਤ ਸਿੰਘ ਨੂੰ ਜੇਲ੍ਹ ਭੇਜਣ ਦੀ ਨਿਖੇਧੀ ਕੀਤੀ ਹੈ। ਬਾਰਡਰ ’ਤੇ ਅੱਜ ਕਿਸਾਨਾਂ ਵੱਲੋਂ ਅਜੇ ਤੱਕ ਬਿਜਲੀ ਸਪਲਾਈ ਦਾ ਪ੍ਰਬੰਧ ਨਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਪ੍ਰਸ਼ਾਸ਼ਨ ਨੂੰ ਚਿਤਾਵਨੀ ਦਿੰਦਿਆਂ ਤੁਰੰਤ ਬਿਜਲੀ ਸਪਲਾਈ ਦਾ ਪ੍ਰਬੰਧ ਕੀਤਾ ਜਾਵੇ।
ਧਰਨੇ ਦੌਰਾਨ ਸੰਬੋਧਨ ਕਰਦਿਆਂ ਭਾਕਿਯੂ ਸਿੱਧੂਪੁਰ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਦੇਸ਼ ਭਰ ਵਿਚ ਕਿਸਾਨ ਅੰਦੋਲਨ ਬਾਰੇ ਪ੍ਰਚਾਰ ਕਰਕੇ ਬਾਰਡਰਾਂ ’ਤੇ ਹੋਰਨਾਂ ਰਾਜਾਂ ਦੇ ਕਿਸਾਨਾਂ ਨੂੰ ਵੀ ਸ਼ਾਮਲ ਕਰਾਉਣ ਲਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਨਵਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨ ਅਤੇ ਕਿਸਾਨ ਆਗੂ ਇੰਦਰਜੀਤ ਸਿੰਘ ਜੇਲ੍ਹ ਭੇਜਣ ਦੀ ਨਿਖੇਧੀ ਕਰਦਿਆਂ ਚਿਤਾਵਨੀ ਦਿੱਤੀ ਕਿ ਸਰਕਾਰਾਂ ਕਿਰਤੀ ਕਿਸਾਨਾਂ ਉਪਰ ਨਵੀਆਂ ਭਾਜੀਆਂ ਚਾੜ੍ਹਨੀਆਂ ਬੰਦ ਕਰਨ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਰਕਾਰਾਂ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਕਿਸਾਨ ਆਗੂ ਰਾਜ ਸਿੰਘ ਥੇੜੀ, ਅੰਗਰੇਜ਼ ਸਿੰਘ, ਨੌਨਿਹਾਲ ਸਿੰਘ, ਬੀਬੀ ਗੁਰਪ੍ਰੀਤ ਕੌਰ, ਪਲਵਿੰਦਰਜੀਤ ਸਿੰਘ ਸੁਲਤਾਨਵਿਡ, ਹਾਕਮ ਸਿੰਘ, ਮਾਸਟਰ ਲਖਵਿੰਦਰ ਸਿੰਘ ਰਈਆ, ਰਣਜੀਤ ਸਿੰਘ ਜੀਂਦਾ, ਦਲਜੀਤ ਸਿੰਘ ਅਬੋਹਰ ਆਦਿ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×