For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

10:27 AM Apr 06, 2024 IST
ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
ਡੀਸੀ ਕੋਮਲ ਮਿੱਤਲ ਨੂੰ ਮੰਗ ਪੱਤਰ ਦਿੰਦਾ ਹੋਇਆ ਕਿਸਾਨਾਂ ਦਾ ਵਫ਼ਦ। -ਫੋਟੋ: ਹਰਪ੍ਰੀਤ ਕੌਰ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 5 ਅਪਰੈਲ
ਦੋਆਬਾ ਕਿਸਾਨ ਕਮੇਟੀ ਵਲੋਂ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਸਕੱਤਰ ਪ੍ਰਿਥੀਪਾਲ ਗੋਰਾਇਆਂ ਅਤੇ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ਼ ਰੋਸ ਮਾਰਚ ਕੀਤਾ ਗਿਆ। ਮਾਰਚ ਉਪਰੰਤ ਮਿਨੀ ਸਕੱਤਰੇਤ ਦੇ ਬਾਹਰ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ ਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮੰਗ ਪੱਤਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਸੰਬਰ 2023 ’ਚ ਟੋਨੀਫ਼ਿਕੇਸ਼ਨ ਜਾਰੀ ਕਰਕੇ ਗੰਨਾ ਸੀਜ਼ਨ 2023-24 ਦੌਰਾਨ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਕਿਸਾਨਾਂ ਦੇ ਖਾਤਿਆਂ ’ਚ 335.50 ਰੁਪਏ ਅਤੇ ਪੰਜਾਬ ਸਰਕਾਰ ਵਲੋਂ 55.50 ਰੁਪਏ ਪ੍ਰਤੀ ਕੁਇੰਟਲ ਪਾਉਣ ਦਾ ਐਲਾਨ ਕੀਤਾ ਸੀ ਪਰ ਅੱਜ ਤੱਕ ਇਕ ਵੀ ਪੈਸਾ ਕਿਸਾਨਾਂ ਦੇ ਖਾਤਿਆਂ ’ਚ ਨਹੀਂ ਪਿਆ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਕਿਸਾਨਾਂ ਦੇ ਖਾਤਿਆਂ ’ਚ ਇਹ ਅਦਾਇਗੀਆਂ ਕਰਨੀਆਂ ਯਕੀਨੀ ਬਣਾਏ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਦੀ ਤਰਜ਼ ’ਤੇ ਪੰਜਾਬ ਵਿਚ ਵੀ ਅਗਲੇ ਸੀਜ਼ਨ ਤੋਂ ਗੰਨੇ ਦੇ ਰੇਟ ਵਿਚ ਵਾਧਾ ਕੀਤਾ ਜਾਵੇ ਅਤੇ ਸਬਸਿਡੀ ਕਿਸਾਨਾਂ ਦੇ ਖਾਤਿਆਂ ’ਚ ਪਾਈ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਕਿਸਾਨਾਂ ਦੀਆਂ ਉਕਤ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ ਕੁਰਾਲਾ, ਪਰਮਿੰਦਰ ਸਿੰਘ ਸਾਮਰਾ, ਬਲਵਿੰਦਰ ਸਿੰਘ ਬੈਂਸ, ਮਨਪ੍ਰੀਤ ਲਾਡਾ, ਸਤਪਾਲ ਸਿੰਘ, ਮਹਿਤਾਬ ਸਿੰਘ ਹੁੰਦਲ, ਜਗਮੋਹਨ ਮੀਰਪੁਰ, ਅਵਤਾਰ ਚੀਮਾ, ਭੁਪਿੰਦਰ ਸਿੰਘ ਘੋਗਰਾ, ਹਰਮਿੰਦਰ ਸਿੰਘ ਨਰਿਆਲ, ਜਰਨੈਲ ਨਰਿਆਲ, ਪਰਗਨ ਸਿੰਘ ਮੂਨਕਾ, ਰਾਜ ਵਿਰਕ, ਲਵਪ੍ਰੀਤ ਸਿੰਘ, ਹੀਰਾ ਸਿੰਘ ਆਦਿ ਮੌਜਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×