ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Farmers protest at Shambu Border ਪੰਜਾਬ ਪੁਲੀਸ ਦੇ ਬੁਲਡੋਜ਼ਰ ਐਕਸ਼ਨ ਮਗਰੋਂ ਹਰਿਆਣਾ ਵੱਲੋਂ ਵੀ ਸ਼ੰਭੂ ਬਾਰਡਰ ਤੋਂ ਬੈਰੀਕੇਡਿੰਗ ਹਟਾਉਣ ਦਾ ਕੰਮ ਸ਼ੁਰੂ

09:51 AM Mar 20, 2025 IST
featuredImage featuredImage
ਸ਼ੰਭੂ ਸਰਹੱਦ ’ਤੇ ਲਾਏ ਬੈਰੀਕੇਡ ਤੋੜ ਕੇ ਟਰੈਫਿਕ ਚਲਾਉਣ ਦੀ ਤਿਆਰੀ ਕਰਦੀ ਹੋਈ ਅੰਬਾਲਾ ਪੁਲੀਸ। -ਫੋਟੋ: ਭੱਟੀ

ਚੰਡੀਗੜ੍ਹ, 20 ਮਾਰਚ
Farmers protest at Shambu Border ਪੰਜਾਬ ਪੁਲੀਸ ਵੱਲੋਂ ਬੁੱਧਵਾਰ ਰਾਤੀਂ ਸ਼ੰਭੂ (ਬਾਰਡਰ) ਬੈਰੀਅਰ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਉਣ ਮਗਰੋਂ ਹਰਿਆਣਾ ਦੇ ਸੁਰੱਖਿਆ ਕਰਮੀਆਂ ਨੇ ਵੀਰਵਾਰ ਸਵੇਰੇ ਸੀਮਿੰਟ ਵਾਲੇ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹੀ ਇਹ ਬੈਰੀਕੇਡਿੰਗ ਕੀਤੀ ਗਈ ਸੀ। ਸ਼ੰਭੂ-ਅੰਬਾਲਾ ਸੜਕ ਨੂੰ ਸਾਫ਼ ਕਰਨ ਤੇ ਕੰਕਰੀਟ ਦੇ ਬਲਾਕ ਹਟਾਉਣ ਲਈ ਜੇਸੀਬੀ ਮਸ਼ੀਨਾਂ ਤਾਇਨਾਤ ਕੀਤੀਆਂ ਗਈਆਂ ਹਨ। ਇਹ ਸੜਕ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਸੀ।

Advertisement

ਹਰਿਆਣਾ ਦੇ ਸੁਰੱਖਿਆ ਅਧਿਕਾਰੀਆਂ ਨੇ ‘ਦਿੱਲੀ ਚਲੋ’ ਪ੍ਰੋਗਰਾਮ ਦੇ ਹਿੱਸੇ ਵਜੋਂ ਪੰਜਾਬ ਦੇ ਕਿਸਾਨਾਂ ਨੂੰ ਰਾਜਧਾਨੀ ਵੱਲ ਵਧਣ ਤੋਂ ਰੋਕਣ ਲਈ ਪੰਜਾਬ-ਹਰਿਆਣਾ ਦੀ ਸਰਹੱਦ ਨੂੰ ਸੀਮਿੰਟ ਦੇ ਬਲਾਕ, ਲੋਹੇ ਦੀਆਂ ਮੇਖਾਂ ਅਤੇ ਕੰਡਿਆਲੀ ਤਾਰ ਨਾਲ ਸੀਲ ਕਰ ਦਿੱਤਾ ਸੀ। ਚੇਤੇ ਰਹੇ ਕਿ ਪੰਜਾਬ ਪੁਲੀਸ ਨੇ ਬੁੱਧਵਾਰ ਸ਼ਾਮੀਂ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਮੁਹਾਲੀ ਤੇ ਜ਼ੀਰਕਪੁਰ ਤੋਂ ਹਿਰਾਸਤ ਵਿੱਚ ਲੈ ਲਿਆ ਸੀ। ਕਿਸਾਨ ਆਗੂ ਚੰਡੀਗੜ੍ਹ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਾਲੇ ਕੇਂਦਰੀ ਵਫ਼ਦ ਨਾਲ ਮੀਟਿੰਗ ਤੋਂ ਬਾਅਦ ਵਾਪਸ ਆ ਰਹੇ ਸਨ।

ਪੁਲੀਸ ਨੇ ਬੁਲਡੋਜ਼ਰ ਐਕਸ਼ਨ ਤਹਿਤ ਸ਼ੰਭੂ ਤੇ ਖਨੌਰੀ ਬਾਰਡਰਾਂ ਨੂੰ ਬੁੱਧਵਾਰ ਰਾਤ ਹੀ ਖਾਲੀ ਕਰਵਾ ਲਿਆ ਸੀ। ਪੁਲੀਸ ਨੇ ਉਥੇ ਮੌਜੂਦ ਕੁਝ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਜਦੋਂਕਿ ਕੁਝ ਨੂੰ ਬੱਸਾਂ ਰਾਹੀਂ ਉਨ੍ਹਾਂ ਦੇ ਘਰਾਂ ਵੱਲ ਰਵਾਨਾ ਕਰ ਦਿੱਤਾ। ਹਰਿਆਣਾ ਨਾਲ ਲੱਗਦੇ ਇਹ ਦੋਵੇਂ ਬਾਰਡਰ ਪਿਛਲੇ ਇੱਕ ਸਾਲ ਤੋਂ ਬੰਦ ਸਨ। ਪੁਲੀਸ ਨੇ ਜੇਸੀਬੀ ਮਸ਼ੀਨਾਂ ਦੀ ਵਰਤੋਂ ਕਰਕੇ ਇਨ੍ਹਾਂ ਦੋਵਾਂ ਥਾਵਾਂ ’ਤੇ ਬਣਾਏ ਗਏ ਅਸਥਾਈ ਢਾਂਚੇ ਅਤੇ ਸਟੇਜਾਂ ਨੂੰ ਵੀ ਢਾਹ ਦਿੱਤਾ।

Advertisement

ਕਿਸਾਨ ਚੰਡੀਗੜ੍ਹ ਵਿਚ ਕੇਂਦਰੀ ਮੰਤਰੀਆਂ ਦੇ ਵਫ਼ਦ ਨਾਲ ਮੀਟਿੰਗ ਤੋਂ ਬਾਅਦ ਜਿਵੇਂ ਹੀ ਮੁਹਾਲੀ ਵਿੱਚ ਦਾਖਲ ਹੋਏ ਤਾਂ ਉਨ੍ਹਾਂ ਨੂੰ ਭਾਰੀ ਬੈਰੀਕੇਡਿੰਗ ਦਾ ਸਾਹਮਣਾ ਕਰਨਾ ਪਿਆ। ਕਿਸਾਨ ਆਗੂ ਗੁਰਅਮਨੀਤ ਸਿੰਘ ਮਾਂਗਟ ਨੇ ਕਿਹਾ ਕਿ ਪੰਧੇਰ ਅਤੇ ਡੱਲੇਵਾਲ ਦੇ ਨਾਲ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਵਿੱਚ ਅਭਿਮਨਿਊ ਕੋਹਾੜ, ਕਾਕਾ ਸਿੰਘ ਕੋਟੜਾ ਅਤੇ ਮਨਜੀਤ ਸਿੰਘ ਰਾਏ ਸ਼ਾਮਲ ਸਨ।

ਚੀਮਾ ਨੇ ਕਿਸਾਨਾਂ ਨੂੰ ਸ਼ੰਭੂ ਤੇ ਖਨੌਰੀ ਬਾਰਡਰਾਂ ਤੋਂ ਹਟਾਉਣ ਦੀ ਕਾਰਵਾਈ ਨੂੰ ਜਾਇਜ਼ ਦੱਸਿਆ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਨੂੰ ਸ਼ੰਭੂ ਤੇ ਖਨੌਰੀ ਬਾਰਡਰਾਂ ਤੋਂ ਹਟਾਉਣ ਦੀ ਕਾਰਵਾਈ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਦੋ ਹਾਈਵੇਅ ਲੰਬੇ ਸਮੇਂ ਤੋਂ ਬੰਦ ਰਹਿਣ ਕਾਰਨ ਉਦਯੋਗਾਂ ਅਤੇ ਕਾਰੋਬਾਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਚੀਮਾ ਨੇ ਕਿਹਾ ਸੀ, ‘‘ਆਮ ਆਦਮੀ ਪਾਰਟੀ (ਆਪ) ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਲਈ ਵਚਨਬੱਧ ਹੈ। ਅਤੇ ਉਨ੍ਹਾਂ ਨੂੰ ਤਾਂ ਹੀ ਨੌਕਰੀਆਂ ਮਿਲਣਗੀਆਂ ਜੇਕਰ ਵਪਾਰ ਅਤੇ ਉਦਯੋਗ ਸੁਚਾਰੂ ਢੰਗ ਨਾਲ ਚੱਲਣਗੇ।’’ ਉਨ੍ਹਾਂ ਕਿਹਾ, ‘‘ਵਪਾਰ ਨੂੰ ਨੁਕਸਾਨ ਹੋ ਰਿਹਾ ਹੈ। ਇਹ ਕਾਰਵਾਈ ਪੂਰੇ ਹਾਲਾਤ ਦੀ ਸਮੀਖਿਆ ਤੋਂ ਬਾਅਦ ਕੀਤੀ ਗਈ ਹੈ। ਅਸੀਂ ਕਿਸਾਨ ਆਗੂਆਂ ਨੂੰ ਦੱਸ ਰਹੇ ਹਾਂ ਕਿ ਤੁਹਾਡੀ ਲੜਾਈ ਕੇਂਦਰ ਨਾਲ ਹੈ। ਅਸੀਂ ਤੁਹਾਡੇ ਨਾਲ ਹਾਂ। ਪਰ ਤੁਸੀਂ ਸਰਹੱਦ ਬੰਦ ਕਰਕੇ ਪੰਜਾਬ ਨੂੰ ਭਾਰੀ ਨੁਕਸਾਨ ਪਹੁੰਚਾ ਰਹੇ ਹੋ।’’ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਵਿੱਚ ਉਨ੍ਹਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ। ਚੀਮਾ ਨੇ ਕਿਹਾ, ‘‘ਅਸੀਂ ਕਿਸਾਨ ਆਗੂਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਕੇਂਦਰ ਵਿਰੁੱਧ ਆਪਣੇ ਸੰਘਰਸ਼ ’ਤੇ ਕੇਂਦਰਿਤ ਰਹਿਣ। ਅਸੀਂ ਅੱਜ ਕਿਸਾਨਾਂ ਦੇ ਨਾਲ ਖੜ੍ਹੇ ਹਾਂ, ਜਿਵੇਂ ਕਿ ਅਸੀਂ ਹਮੇਸ਼ਾ ਕਰਦੇ ਆਏ ਹਾਂ, ਅਤੇ ਉਨ੍ਹਾਂ ਦੇ ਨਾਲ ਖੜ੍ਹਦੇ ਰਹਾਂਗੇ।’’ -ਪੀਟੀਆਈ

ਸ਼ਾਮ ਤੱਕ ਦਿੱਲੀ-ਅੰਮ੍ਰਿਤਸਰ ਮਾਰਗ ’ਤੇ ਆਵਾਜਾਈ ਹੋ ਜਾਵੇਗੀ ਸ਼ੁਰੂ

ਅੰਬਾਲਾ(ਸਰਬਜੀਤ ਸਿੰਘ ਭੱਟੀ): ਹਰਿਆਣਾ ਪੁਲੀਸ ਨੇ ਪੰਜਾਬ ਨਾਲ ਲੱਗਦੀ ਸ਼ੰਭੂ ਸਰਹੱਦ ’ਤੇ ਕਿਸਾਨਾਂ ਦੀ ਆਵਾਜਾਈ ਰੋਕਣ ਲਈ ਲਗਾਏ ਗਏ ਕੰਕਰੀਟ ਦੇ ਬੈਰੀਕੇਡ ਬੁਲਡੋਜ਼ਰ ਰਾਹੀਂ ਹਟਾ ਦਿੱਤੇ ਹਨ। ਮੁੱਖ ਮਾਰਗ ’ਤੇ ਆਵਾਜਾਈ ਚਲਾਉਣ ਲਈ ਯਤਨ ਕੀਤਾ ਜਾ ਰਿਹਾ ਹੈ। ਹਰਿਆਣਾ ਪੁਲੀਸ ਵੱਲੋਂ ਬਹੁਤ ਤੇਜ਼ੀ ਨਾਲ ਕੀਤੀ ਕਾਰਵਾਈ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਜ ਸ਼ਾਮ ਤੱਕ ਦਿੱਲੀ-ਅੰਮ੍ਰਿਤਸਰ ਮੁੱਖ ਮਾਰਗ ’ਤੇ ਟਰੈਫਿਕ ਸ਼ੁਰੂ ਹੋ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਪੁਲੀਸ ਨੇ ਖਨੌਰੀ ਬਾਰਡਰ ਤੋਂ ਕਿਸਾਨਾਂ ਨੂੰ ਹਟਾ ਕੇ ਉਨ੍ਹਾਂ ਵੱਲੋਂ ਉਸਾਰੇ ਆਰਜ਼ੀ ਢਾਂਚੇ ਵੀ ਹਟਾ ਦਿੱਤੇ ਹਨ। ਕਿਸਾਨਾਂ ਦੇ ਪੋਸਟਰ, ਬੈਨਰ, ਮੰਚ ਅਤੇ ਟੈਂਟ ਪੁਲੀਸ ਵੱਲੋਂ ਹਟਾਏ ਜਾ ਰਹੇ ਹਨ। ਪੁਲੀਸ ਨੇ ਕਿਸਾਨ ਮਜ਼ਦੂਰ ਮੋਰਚਾ ਦਾ ਦਫ਼ਤਰ ਅਤੇ ਪੱਕੇ ਮੋਰਚੇ ਤੋੜ ਦਿੱਤੇ ਹਨ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਸਰਕਾਰ ਦੀ ਕਾਰਵਾਈ ਦੀ ਨਿੰਦਾ ਕੀਤੀ ਹੈ। ਪੁਲੀਸ ਦੀ ਕਾਰਵਾਈ ਨਾਲ ਖੇਤਰ ’ਚ ਤਣਾਅ ਵਧ ਗਿਆ ਹੈ ਤੇ ਅਗਲੇ ਕਦਮ ਉੱਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

Advertisement