For the best experience, open
https://m.punjabitribuneonline.com
on your mobile browser.
Advertisement

ਭੁੱਲਰਹੇੜੀ ਗਰਿੱਡ ਅੱਗੇ ਕਿਸਾਨਾਂ ਦਾ ਪੱਕਾ ਧਰਨਾ ਜਾਰੀ

07:06 AM Jul 06, 2024 IST
ਭੁੱਲਰਹੇੜੀ ਗਰਿੱਡ ਅੱਗੇ ਕਿਸਾਨਾਂ ਦਾ ਪੱਕਾ ਧਰਨਾ ਜਾਰੀ
ਭੁੱਲਰਹੇੜੀ ਗਰਿੱਡ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਰਿਸ਼ੀ
Advertisement

ਧੂਰੀ:

Advertisement

66 ਕੇਵੀ ਗਰਿੱਡ ਭੁੱਲਰਹੇੜੀ ਅੱਗੇ ਕਿਸਾਨਾਂ ਵੱਲੋਂ ਲਗਾਇਆ ਪੱਕਾ ਧਰਨਾ ਅੱਜ 10ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਦਾ ਕਹਿਣਾ ਹੈ ਕਿ ਅਧੂਰਾ ਕੰਮ ਪੂਰਾ ਕਰਵਾ ਕੇ ਬਿਜਲੀ ਸਪਲਾਈ ਸ਼ੁਰੂ ਹੋਣ ਤੱਕ ਉਹ ਇਸ ਧਰਨੇ ’ਤੇ ਡਟੇ ਰਹਿਣਗੇ। ਸ਼ੂਗਰਕੇਨ ਸੁਸਾਇਟੀ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਤਾਰੀ ਭੁੱਲਰਹੇੜੀ, ਬੀਕੇਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ, ਇਕਾਈ ਪ੍ਰਧਾਨ ਸਤਵੰਤ ਸਿੰਘ ਅਤੇ ਬੀਕੇਯੂ ਏਕਤਾ ਉਗਰਾਹਾਂ ਦੇ ਪਵਿੱਤਰ ਸਿੰਘ ਨੇ ਦੱਸਿਆ ਕਿ ਅਗਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਧਰਨੇ ਵਾਲੀ ਜਗ੍ਹਾ ’ਤੇ ਦਿੱਲੀ ਧਰਨੇ ਦੀ ਤਰਜ਼ ’ਤੇ ਟਰਾਲੀਆਂ ਉੱਤੇ ਤਰਪਾਲਾਂ ਪਾ ਕੇ ਖੜ੍ਹਉਣ ਦੀ ਤਜਵੀਜ਼ ਹੈ। ਇਸ ਮੌਕੇ ਸਾਬਕਾ ਸਰਪੰਚ ਅਜੀਤ ਸਿੰਘ ਅਤੇ ਸਾਬਕਾ ਪੰਚ ਜੱਗਾ ਸਿੰਘ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement