ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੇ ਪ੍ਰਦਰਸ਼ਨ ਕਰ ਕੇ ਖੁੱਲ੍ਹਵਾਇਆ ਦਾਣਾ ਮੰਡੀ ਦਾ ਜਿੰਦਾ

09:49 AM Sep 25, 2024 IST
ਮੰਡੀ ਦੇ ਗੇਟ ਦਾ ਜਿੰਦਾ ਨਾ ਖੋਲ੍ਹਣ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਕਿਸਾਨ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 24 ਸਤੰਬਰ
ਇੱਥੋਂ ਦੀ ਧਨੌਨੀ ਦਾਣਾ ਮੰਡੀ ਵਿੱਚ ਅੱਜ ਝੋਨੇ ਦੀ ਫ਼ਸਲ ਲੈ ਕੇ ਆਏ ਕਿਸਾਨਾਂ ਨੂੰ ਉਸ ਵੇਲੇ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਜਦੋਂ ਮੰਡੀ ਦੇ ਗੇਟ ਨੂੰ ਜਿੰਦਾ ਲੱਗਿਆ ਮਿਲਿਆ। ਮੌਕੇ ’ਤੇ ਤਾਇਨਾਤ ਸੁਰੱਖਿਆ ਕਰਮੀਆਂ ਨੇ ਇਹ ਕਹਿ ਕੇ ਜਿੰਦਰਾ ਖੋਲ੍ਹਣ ਤੋਂ ਮਨਾਂ ਕਰ ਦਿੱਤਾ ਕਿ ਉੱਚ ਅਧਿਕਾਰੀਆਂ ਨੇ ਫ਼ਸਲ ਦੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰਨ ਦੀ ਹਦਾਇਤ ਕੀਤੀ ਹੈ। ਇਸ ਕਾਰਨ ਮੰਡੀ ਵਿੱਚ ਫ਼ਸਲ ਨਹੀਂ ਲਾਹੁਣ ਦਿੱਤੀ ਜਾਵੇਗੀ। ਕਿਸਾਨਾਂ ਵੱਲੋਂ ਰੋਸ ਪ੍ਰਗਟਾਉਣ ਮਗਰੋਂ ਤਿੰਨ ਘੰਟੇ ਬਾਅਦ ਸੁਰੱਖਿਆ ਕਰਮੀ ਨੇ ਜਿੰਦਾ ਖੋਲ੍ਹਿਆ।
ਮੰਡੀ ਵਿੱਚ ਫ਼ਸਲ ਲੈ ਕੇ ਆਏ ਕਿਸਾਨ ਜੈ ਸਿੰਘ, ਸੁਰਜੀਤ ਸਿੰਘ, ਰਘੁਬੀਰ ਸਿੰਘ, ਸੰਜੂ ਸਣੇ ਹੋਰਨਾਂ ਨੇ ਦੱਸਿਆ ਕਿ ਪੂਰੇ ਇਲਾਕੇ ਵਿੱਚ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋ ਗਈ ਹੈ। ਇਸ ਨੂੰ ਹੁਣ ਕਿਸਾਨ ਮੰਡੀ ਵਿੱਚ ਲੈ ਕੇ ਪਹੁੰਚ ਰਹੇ ਹਨ। ਉਹ ਵੀ ਅੱਜ ਸਵੇਰ ਟਰਾਲੀਆਂ ਵਿੱਚ ਫ਼ਸਲ ਲੈ ਕੇ ਮੰਡੀ ਵਿੱਚ ਪਹੁੰਚੇ ਤਾਂ ਅੱਗੇ ਗੇਟ ਨੂੰ ਜਿੰਦਾ ਲੱਗਿਆ ਹੋਇਆ ਸੀ। ਉਨ੍ਹਾਂ ਨੇ ਮੌਕੇ ’ਤੇ ਸੁਰੱਖਿਆ ਕਰਮੀ ਨੂੰ ਤਾਲਾ ਖੋਲ੍ਹਣ ਲਈ ਕਿਹਾ ਤਾਂ ਉਸ ਨੇ ਉੱਚ ਅਧਿਕਾਰੀਆਂ ਦੀ ਹਦਾਇਤ ਹੋਣ ਦਾ ਹਵਾਲਾ ਦੇ ਮਨਾ ਕਰ ਦਿੱਤਾ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਸ ਪ੍ਰਗਟਾਉਣ ਮਗਰੋਂ ਉੱਚ ਅਧਿਕਾਰੀਆਂ ਨੇ ਜਿੰਦਾ ਖੁੱਲ੍ਹਵਾਇਆ। ਕਿਸਾਨਾਂ ਨੇ ਉਹ ਇਸ ਸਮੇਂ ਦੌਰਾਨ ਫਸਲ ਨੂੰ ਝਰਨਾ ਲੁਆ ਲੈਣਗੇ। ਉਨ੍ਹਾਂ ਨੇ ਕਿਹਾ ਕਿ ਜ਼ਿਆਦਾਤਰ ਖੇਤਾਂ ਵਿੱਚ ਫ਼ਸਲ ਪੱਕ ਕੇ ਤਿਆਰ ਹੈ ਜੇ ਮੀਂਹ ਪੈਂਦਾ ਹੈ ਤਾਂ ਉਨ੍ਹਾਂ ਦੀ ਖੜ੍ਹੀ ਫ਼ਸਲ ਖ਼ਰਾਬ ਹੋ ਜਾਵੇਗੀ।

Advertisement

ਸੁਰੱਖਿਆ ਦੇ ਮੱਦੇਨਜ਼ਰ ਜਿੰਦਾ ਲਾਇਆ: ਸ਼ਰਮਾ

ਮੰਡੀ ਸੁਪਰਵਾਈਜ਼ਰ ਪੰਕਜ ਸ਼ਰਮਾ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਜਿੰਦਾ ਲਾਇਆ ਜਾਂਦਾ ਹੈ। ਮਾਮਲਾ ਧਿਆਨ ਵਿੱਚ ਆਉਣ ਮਰਗੋਂ ਜਿੰਦਾ ਖੁੱਲ੍ਹਵਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਮੰਡੀ ਕਿਸਾਨਾਂ ਦੀ ਹੈ ਜਿੱਥੇ ਉਨ੍ਹਾਂ ਨੂੰ ਫ਼ਸਲ ਲਿਆਉਣ ਤੋਂ ਕੋਈ ਮਨਾਹੀ ਨਹੀਂ ਹੈ।

Advertisement
Advertisement