ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਪਾਵਰਕੌਮ ਦੇ ਦਫ਼ਤਰ ਅੱਗੇ ਧਰਨਾ ਲਾਇਆ

10:39 AM Jul 21, 2024 IST
ਭਵਾਨੀਗੜ੍ਹ ’ਚ ਪਾਵਰਕੌਮ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 20 ਜੁਲਾਈ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਵੱਲੋਂ ਭੱਟੀਵਾਲ ਗਰਿੱਡ ’ਤੇ ਮੁਲਾਜ਼ਮਾਂ ਦੀ ਘਾਟ ਨੂੰ ਲੈ ਕੇ ਅੱਜ ਇੱਥੇ ਐੱਸਡੀਓ ਪਾਵਰਕੌਮ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਨੇ ਦੱਸਿਆ ਕਿ ਨੇੜਲੇ ਪਿੰਡ ਭੱਟੀਵਾਲ ਦੇ ਗਰਿੱਡ ਵਿੱਚ ਮੁਲਾਜ਼ਮਾਂ ਦੀ ਘਾਟ ਕਾਰਨ ਕਈ ਫੀਡਰਾਂ ’ਤੇ ਬਿਜਲੀ ਸਪਲਾਈ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਬਿਜਲੀ ਅਧਿਕਾਰੀਆਂ ਨੂੰ ਮਸਲਾ ਹੱਲ ਕਰਨ ਲਈ ਕਈ ਵਾਰ ਕਿਹਾ ਗਿਆ ਪਰ ਅਧਿਕਾਰੀ ਟਾਲ-ਮਟੋਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਧਰਨਾ ਮੰਗ ਪੂਰੀ ਹੋਣ ਤੱਕ ਜਾਰੀ ਰਹੇਗਾ। ਅਖੀਰ ਵਿੱਚ ਐੱਸਡੀਓ ਪਾਵਰਕੌਮ ਵੱਲੋਂ ਭੱਟੀਵਾਲ ਗਰਿੱਡ ’ਤੇ ਮੁਲਾਜ਼ਮ ਤਾਇਨਾਤ ਕਰਨ ਦਾ ਭਰੋਸਾ ਦੇਣ ਉਪਰੰਤ ਧਰਨਾ ਸਮਾਪਤ ਕੀਤਾ ਗਿਆ।
ਧਰਨੇ ਵਿੱਚ ਜਗਤਾਰ ਸਿੰਘ ਤੂਰ, ਬੁੱਧ ਸਿੰਘ ਬਾਲਦ, ਸੁਖਵੀਰ ਸਿੰਘ ਭੱਟੀਵਾਲ, ਕੁਲਵਿੰਦਰ ਸਿੰਘ, ਗੁਰਧਿਆਨ ਸਿੰਘ, ਨਛੱਤਰ ਸਿੰਘ ਝਨੇੜੀ ਅਤੇ ਇੰਦਰ ਸਿੰਘ ਆਦਿ ਕਿਸਾਨ ਆਗੂ ਵੀ ਹਾਜ਼ਰ ਸਨ।

Advertisement

Advertisement
Advertisement