ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨ ਹਿਰਾਸਤ ਵਿੱਚ ਲਏ

08:04 AM Apr 25, 2024 IST
ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਂਦੀ ਹੋਈ ਪੁਲੀਸ।

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 24 ਅਪਰੈਲ
ਇੱਥੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਅੱਜ ਪਿੰਡ ਅਰਾਈਆਂਵਾਲਾ ਕਲਾਂ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਰੱਖੀ ਸੀ ਪਰ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਆਗੂ ਮੌਕੇ ’ਤੇ ਹੰਸ ਦਾ ਵਿਰੋਧ ਕਰਨ ਉਸ ਤੋਂ ਪਹਿਲਾਂ ਮੀਟਿੰਗ ਵਾਲੀ ਥਾਂ ’ਤੇ ਪਹੁੰਚ ਗਏ। ਇਸ ਪ੍ਰਦਰਸ਼ਨ ਵਿੱਚ ਸੌ ਦੇ ਕਰੀਬ ਕਿਸਾਨ, ਔਰਤਾਂ ਅਤੇ ਬੱਚੇ ਸ਼ਾਮਲ ਸਨ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਕਿਹਾ ਕਿ ਮੀਟਿੰਗ ਦੌਰਾਨ ਕਿਸੇ ਤਰ੍ਹਾਂ ਦਾ ਵਿਘਨ ਨਾ ਪਾਇਆ ਜਾਵੇ ਪ੍ਰੰਤੂ ਕਿਸਾਨ ਹੰਸ ਰਾਜ ਹੰਸ ਨੂੰ ਸਵਾਲ ਕਰਨ ’ਤੇ ਅੜੇ ਰਹੇ। ਬਾਅਦ ਵਿੱਚ ਪੁਲੀਸ ਮੁਲਾਜ਼ਮਾਂ ਨੇ ਮੀਟਿੰਗ ਵਾਲੀ ਥਾਂ ’ਤੇ ਇਕੱਠੇ ਹੋਏ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਫਰੀਦਕੋਟ ਲਿਆਂਦਾ ਗਿਆ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਕਾਨੂੰਨ ਅਤੇ ਅਮਨ-ਅਮਾਨ ਦੀ ਸਥਿਤੀ ਬਹਾਲ ਰੱਖਣ ਲਈ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਭਾਜਪਾ ਆਗੂ ਗਗਨਦੀਪ ਸਿੰਘ ਸੁਖੀਜਾ ਅਤੇ ਉਮੀਦਵਾਰ ਹੰਸ ਰਾਜ ਹੰਸ ਨੇ ਕਿਹਾ ਕਿ ਉਨ੍ਹਾਂ ਦਾ ਬਿਨਾਂ ਵਜ੍ਹਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਹਮੇਸ਼ਾ ਕੇਂਦਰ ਸਰਕਾਰ ਅਤੇ ਪਾਰਲੀਮੈਂਟ ਵਿੱਚ ਕਿਸਾਨਾਂ ਦੀ ਗੱਲ ਕੀਤੀ ਹੈ ਅਤੇ ਹੁਣ ਵੀ ਉਹ ਕਿਸਾਨਾਂ ਨਾਲ ਖੁੱਲ੍ਹੇ ਮਾਹੌਲ ਵਿੱਚ ਗੱਲਬਾਤ ਕਰਨ ਲਈ ਤਿਆਰ ਹਨ।

Advertisement

Advertisement
Advertisement