ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਖ਼ਿਲਾਫ਼ ਨਾਅਰੇਬਾਜ਼ੀ

10:41 AM May 08, 2024 IST
ਭਾਜਪਾ ਉਮੀਦਵਾਰ ਦਾ ਵਿਰੋਧ ਕਰਦੇ ਹੋਏ ਕਾਰਕੁਨ।

ਫਿਲੌਰ (ਪੱਤਰ ਪ੍ਰੇਰਕ)

Advertisement

ਅੱਜ ਇੱਥੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਆਮਦ ’ਤੇ ਕਿਸਾਨ ਜਥੇਬੰਦੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਹ ਪਹਿਲਾ ਆਪਣੇ ਚੋਣ ਦਫ਼ਤਰ ਪੁੱਜੇ ਮਗਰੋਂ ਗੜ੍ਹਾ ਰੋਡ ’ਤੇ ਇੱਕ ਸਮਾਗਮ ’ਚ ਪੁੱਜੇ, ਜਿੱਥੇ ਸੜਕ ਕਿਨਾਰੇ ਕਿਸਾਨ ਜਥੇਬੰਦੀਆਂ ਨੇ ਨਾਅਰੇਬਾਜ਼ੀ ਆਰੰਭ ਕਰ ਦਿੱਤੀ। ਇਸ ਦੌਰਾਨ ਹੀ ਜਥੇਬੰਦੀਆਂ ਦੇ ਬੁਲਾਰੇ ਸੰਬੋਧਨ ਕਰਨ ਲੱਗੇ। ਆਗੂਆਂ ਨੇ ਕਿਹਾ ਕਿ ਭਾਜਪਾ ਵਲੋਂ ਕਿਸਾਨਾਂ ਨਾਲ ਜ਼ਿਆਦਤੀਆਂ ਕੀਤੀਆਂ ਗਈਆਂ ਹਨ, ਜਿਸ ਕਾਰਨ ਭਾਜਪਾ ਨੂੰ ਸਵਾਲ ਕਰ ਕੇ ਇਸ ਦੇ ਕਾਰਨ ਪੁੱਛੇ ਜਾ ਰਹੇ ਹਨ। ਇਸ ਮੌਕੇ ਬੀਕੇਯੂ ਕਾਦੀਆਂ, ਬੀਕੇਯੂ ਦੋਆਬਾ, ਜਮਹੂਰੀ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਅਗਵਾਈ ਕੀਤੀ। ਪ੍ਰਦਰਸ਼ਨ ਦੀ ਅਗਵਾਈ ਕੁਲਦੀਪ ਫਿਲੌਰ, ਐਡਵੋਕੇਟ ਅਜੈ ਫਿਲੌਰ, ਤਰਸੇਮ ਸਿੰਘ ਢਿੱਲੋਂ, ਕਮਲਜੀਤ ਸਿੰਘ, ਹਰਜੀਤ ਸਿੰਘ ਢੇਸੀ, ਰਵਿੰਦਰ ਸਿੱਧੂ, ਮੱਖਣ ਕੰਦੋਲਾ, ਜੋਗਾ ਸਿੰਘ, ਜਰਨੈਲ ਫਿਲੌਰ, ਮੱਖਣ ਸੰਗਰਾਮੀ, ਬਲਜੀਤ ਸਿੰਘ, ਮਾ. ਹੰਸ ਰਾਜ ਆਦਿ ਨੇ ਕੀਤੀ। ਇਸ ਦੌਰਾਨ ਦਲਬਦਲੂ ਰਿੰਕੂ ਵਾਪਸ ਜਾਓ ਦੇ ਨਾਅਰੇ ਵੀ ਲੱਗੇ।

Advertisement
Advertisement
Advertisement