For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਨਹਿਰੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ

10:53 AM Apr 14, 2024 IST
ਕਿਸਾਨਾਂ ਵੱਲੋਂ ਨਹਿਰੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ
ਨਹਿਰੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਰਣਵੀਰ ਸਿੰਘ ਮਿੰਟੂ
ਚੇਤਨਪੁਰਾ, 13 ਅਪਰੈਲ
ਬਲਾਕ ਹਰਸ਼ਾ ਛੀਨਾਂ ਅਧੀਨ ਆਉਦੇ ਪਿੰਡ ਪੰਠਾਨ ਨੰਗਲ ਵਿੱਚ ਨਹਿਰੀ ਵਿਭਾਗ ਵੱਲੋਂ ਸੂਏ ਦੀ ਗਲਤ ਜਗ੍ਹਾ ’ਤੇ ਠੋਕਰ ਬਣਾਉਣ ਦੇ ਵਿਰੋਧ ਵਿੱਚ ਕਿਸਾਨਾਂ ਨੇ ਨਹਿਰੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂ ਬੀਕੇਯੂ ਉਗਰਾਹਾਂ, ਇੰਦਰਜੀਤ ਸਿੰਘ ਪੰਠਾਨ ਨੰਗਲ, ਨੰਬਰਦਾਰ ਸਰਦੂਲ ਸਿੰਘ ਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਖੇਤਾਂ ਨਾਲ ਲਗਦਾ ਨਹਿਰੀ ਸੂਆ ਜਿਸ ਤੋਂ ਪਿੰਡ ਪੰਠਾਨ ਨੰਗਲ ਅਤੇ ਦਬੁਰਜੀ ਦੇ ਕਰੀਬ 150 ਏਕੜ ਖੇਤਾਂ ਨੂੰ ਪਾਣੀ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਵਿਭਾਗ ਵੱਲੋ ਜੋ ਠੋਕਰ ਬਣਾਈ ਜਾ ਰਹੀ ਹੈ, ਉਹ ਗਲਤ ਜਗ੍ਹਾ ’ਤੇ ਹੈ ਜਦਕਿ ਇਹ ਠੋਕਰ 200 ਮੀਟਰ ਅੱਗੇ ਬਣਦੀ ਹੈ ਅਤੇ ਨਹਿਰ ਪੱਕੀ ਹੋਣ ਤੋ ਪਹਿਲਾ ਉਸ ਜਗ੍ਹਾ ਤੇ ਠੋਕਰ ਸੀ। ਕਿਸਾਨਾਂ ਨੇ ਦੱਸਿਆ ਕਿ ਵਿਭਾਗ ਵੱਲੋ ਸੂਏ ਉਪਰ ਕੋਈ ਵੀ ਪੁਲ ਨਹੀਂ ਬਣਾਇਆ ਗਿਆ। ਇਸ ਕਾਰਨ ਉਨ੍ਹਾਂ ਨੂੰ ਫਸਲਾਂ ਦੀ ਬਿਜਾਈ ਅਤੇ ਢੋਆ ਢੁਆਈ ਸਮੇਂ ਆਪਣੇ ਟਰੈਕਟਰ ਟਰਾਲੀਆਂ ਅਤੇ ਹੋਰ ਵਾਹਨ ਲੰਘਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨਹਿਰੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਸਲਾ ਹੱਲ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਵਿਭਾਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜੇ ਵਿਭਾਗ ਨੇ ਮਸਲੇ ਦਾ ਹੱਲ ਨਾ ਕੀਤਾ ਤਾ ਉਹ ਵਿਭਾਗ ਦੇ ਐਕਸੀਅਨ ਦਫਤਰ ਦਾ ਅਣਮਿੱਥੇ ਸਮੇਂ ਲਈ ਘਿਰਾਉ ਕਰਨਗੇ।

Advertisement

ਮਸਲੇ ਛੇਤੀ ਹੱਲ ਕਰਵਾ ਦਿੱਤਾ ਜਾਵੇਗਾ: ਐੱਸਡੀਓ

ਨਹਿਰੀ ਵਿਭਾਗ ਦੇ ਐੱਸਡੀਓ ਗੁਰਿੰਦਰ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ। ਫਿਰ ਵੀ ਉਹ ਪਤਾ ਕਰਵਾ ਕੇ ਇਸ ਮਸਲੇ ਦਾ ਹੱਲ ਛੇਤੀ ਕਰ ਦੇਣਗੇ।

Advertisement
Author Image

sukhwinder singh

View all posts

Advertisement
Advertisement
×