ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਤਰਨਜੀਤ ਸਿੰਘ ਸੰਧੂ ਖ਼ਿਲਾਫ਼ ਨਾਅਰੇਬਾਜ਼ੀ

08:39 AM May 14, 2024 IST

ਪੱਤਰ ਪ੍ਰੇਰਕ
ਅਟਾਰੀ, 13 ਮਈ
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੱਲੋਂ ਸਰਹੱਦੀ ਪਿੰਡ ਅਟਾਰੀ ਦਾ ਦੌਰਾ ਕੀਤਾ ਗਿਆ। ਪੁਲੀਸ ਵੱਲੋਂ ਦੌਰੇ ਦੌਰਾਨ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਨੇ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ ਤੇ ਅਟਾਰੀ ਬਾਜ਼ਾਰ ਵਿੱਚ ਰੋਡ ਸ਼ੋਅ ਕੀਤਾ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਆਲ ਇੰਡੀਆ ਡੈਮੋਕੈਰਟਿਕ ਵਿਮੈੱਨ ਐਸੋਸੀਏਸ਼ਨ ਯੂਨਿਟ ਅਟਾਰੀ ਵੱਲੋਂ ਬੱਸ ਸਟੈਂਡ ਅਟਾਰੀ ਵਿਖੇ ਭਾਜਪਾ ਉਮੀਦਵਾਰ ਦੇ ਪੁੱਜਣ ’ਤੇ ਨਾਅਰੇਬਾਜ਼ੀ ਕਰਕੇ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂ ਕਾਬਲ ਸਿੰਘ ਮੁਹਾਵਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਜਪਾ ਉਮੀਦਵਾਰ ਸਵਾਲਾਂ ਦੇ ਜਵਾਬ ਦੇਣ, ਪਰ ਜੇਕਰ ਚੁੱਪ-ਚੁਪੀਤੇ ਭਾਰੀ ਸੁਰੱਖਿਆ ਫੋਰਸ ਨਾਲ ਨਿਕਲਦੇ ਰਹੇ ਤਾਂ ਉਹ ਭਾਜਪਾ ਉਮੀਦਵਾਰ ਦਾ ਅਟਾਰੀ ਹਲਕੇ ਵਿੱਚ ਹਰ ਥਾਂ ਸ਼ਾਂਤਮਈ ਵਿਰੋਧ ਕਰਨਗੇ।

Advertisement

Advertisement
Advertisement