ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਕੂਚ ਲਈ ਹਰ ਸਮੇਂ ਤਿਆਰ ਰਹਿਣ ਕਿਸਾਨ: ਡੱਲੇਵਾਲ

10:02 AM Jul 13, 2024 IST
ਖਨੌਰੀ ਵਿਖੇ ਭਾਕਿਯੂ ਏਕਤਾ ਸਿੱਧੂਪੁਰ ਦੀ ਹੋਈ ਅਹਿਮ ਮੀਟਿੰਗ ’ਚ ਸ਼ਾਮਲ ਕਿਸਾਨ।

ਗੁਰਦੀਪ ਸਿੰਘ ਲਾਲੀ/ਹਰਜੀਤ ਸਿੰਘ
ਸੰਗਰੂਰ/ਖਨੌਰੀ, 12 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਕਿਸਾਨਾਂ ਨੂੰ ਦਿੱਲੀ ਕੂਚ ਲਈ ਹਰ ਸਮੇਂ ਤਿਆਰ ਰਹਿਣ ਅਤੇ ਸ਼ੰਭੂ ਤੇ ਖਨੌਰੀ ਸਰਹੱਦਾਂ ’ਤੇ ਮੋਰਚਿਆਂ ਵਿੱਚ ਖੜ੍ਹੇ ਟਰੈਕਟਰਾਂ-ਟਰਾਲੀਆਂ ਵਿੱਚ ਤੇਲ-ਪਾਣੀ ਚੈੱਕ ਕਰਨ ਦੀ ਹਦਾਇਤ ਕੀਤੀ ਹੈ।
ਬੀਕੇਯੂ (ਸਿੱਧੂਪਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਸਵੀਰ ਸਿੰਘ ਸਿੱਧੂਪੁਰ, ਕਾਕਾ ਸਿੰਘ ਕੋਟੜਾ, ਮੇਹਰ ਸਿੰਘ ਥੇੜੀ, ਮਾਨ ਸਿੰਘ ਰਾਜਪੁਰਾ ਦੀ ਪ੍ਰਧਾਨਗੀ ਵਿੱਚ ਖਨੌਰੀ ਬਾਰਡਰ ’ਤੇ ਐਮਰਜੈਂਸੀ ਮੀਟਿੰਗ ਹੋਈ। ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਸ੍ਰੀ ਡੱਲੇਵਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਸਾਰੀਆਂ ਹੀ ਜ਼ਿਲਾ ਟੀਮ,ਬਲਾਕ ਟੀਮ ਅਤੇ ਪਿੰਡ ਇਕਾਈਆਂ ਨੂੰ ਦਿੱਲੀ ਕੂਚ ਲਈ ਹਰ ਸਮੇਂ ਤਿਆਰ ਰਹਿਣ ਲਈ ਆਖਿਆ ਗਿਆ ਹੈ ਅਤੇ ਜਿੰਨੇ ਵੀ ਮੋਰਚਿਆਂ ਵਿੱਚ ਪੱਕੇ ਘਰ ਬਣਾਏ ਗਏ ਹਨ ਉਨ੍ਹਾਂ ਘਰਾਂ ਵਿੱਚ ਹਰ ਇੱਕ ਪਿੰਡ ਤੋਂ ਪੰਜ-ਸੱਤ ਬੰਦਿਆ ਨੂੰ ਹਰ ਸਮੇਂ ਹਾਜ਼ਰ ਰਹਿਣ ਲਈ ਵੀ ਕਹਿ ਦਿੱਤਾ ਗਿਆ ਹੈ ਤਾਂ ਜੋ ਕੁੱਝ ਸਮੇਂ ਵਿੱਚ ਹੀ ਉਨ੍ਹਾਂ ਘਰਾਂ ਨੂੰ ਖੋਲ੍ਹ ਕੇ ਟਰਾਲੀਆਂ ਵਿੱਚ ਲੋਡ ਕਰ ਸਕਣ ਅਤੇ ਜਿੰਨੇ ਵੀ ਟਰੈਕਟਰ ਅਤੇ ਟਰਾਲੀਆਂ ਮੋਰਚਿਆਂ ਖੜ੍ਹੀਆਂ ਹਨ ਉਨ੍ਹਾਂ ਸਾਰਿਆਂ ਵਿੱਚ ਤੇਲ-ਪਾਣੀ ਚੈੱਕ ਕਰਕੇ ਤਿਆਰ ਰਹਿਣ ਲਈਆਖ ਦਿੱਤਾ ਗਿਆ ਹੈ ਕਿਉਂਕਿ ਦੋਨਾਂ ਫੋਰਮਾ ਦੀ ਮੀਟਿੰਗ ਤੋਂ ਬਾਅਦ ਕਿਸੇ ਸਮੇਂ ਵੀ ਦਿੱਲੀ ਕੂਚ ਲਈ ਐਲਾਨ ਕੀਤਾ ਜਾ ਸਕਦਾ ਹੈ। ਐੱਸਕੇਐੱਮ ਗੈਰ ਰਾਜਨੀਤਿਕ ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 14 ਜੁਲਾਈ ਨੂੰ ਖਨੌਰੀ ਬਾਰਡਰ ’ਤੇ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਸੁਪਰੀਮ ਕੋਰਟ ਤੇ ਹਾਈ ਕੋਰਟ ਨੇ ਸਪੱਸ਼ਟ ਕਰ ਦਿੱਤਾ ਕਿ ਰਸਤੇ ਹਰਿਆਣਾ ਸਰਕਾਰ ਨੇ ਬੰਦ ਕੀਤੇ ਹਨ। ਕਿਸਾਨਾਂ ਵੱਲੋਂ ਨਹੀਂ। ਉਨ੍ਹਾਂ ਕਿਹਾ ਕਿ ਜਦੋਂ ਵੀ ਰਸਤੇ ਖੁੱਲ੍ਹਦੇ ਹਨ, ਉਹ ਦਿੱਲੀ ਵੱਲ ਕੂਚ ਕਰਨਗੇ।

Advertisement

Advertisement
Advertisement