For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੂੰ ਸਿਆਸੀ ਵਾਅਦਿਆਂ ਤੋਂ ਸੁਚੇਤ ਰਹਿਣ ਦਾ ਹੋਕਾ

10:14 AM Apr 29, 2024 IST
ਕਿਸਾਨਾਂ ਨੂੰ ਸਿਆਸੀ ਵਾਅਦਿਆਂ ਤੋਂ ਸੁਚੇਤ ਰਹਿਣ ਦਾ ਹੋਕਾ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨਾਂ ਨੂੰ ਸਿਆਸੀ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਸਾਨ ਲਾਮਬੰਦੀ ਨੂੰ ਹੋਰ ਤਕੜਾ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਹੈ। ਅੱਜ ਇੱਥੇ ਮੀਟਿੰਗ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਜਸਵੀਰ ਸਿੰਘ ਅਸ਼ਗਰੀਪੁਰ ਨੇ ਦੱਸਿਆ ਕਿ ਲੋਕ ਸਭਾ ਦੀਆਂ ਚੋਣਾਂ ਕਾਰਨ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਭਰਮਾਉਣ ਲਈ ਵੱਖ ਵੱਖ ਕਿਸਮਾਂ ਦੇ ਝੂਠੇ ਵਾਅਦੇ ਤੇ ਦਾਅਵੇ ਕੀਤੇ ਜਾਣਗੇ ਪਰ ਰਾਜਗੱਦੀ ’ਤੇ ਬਹਿੰਦਿਆਂ ਹੀ ਉਨ੍ਹਾਂ ਵੱਲੋਂ ਕੀਤੇ ਵਾਅਦਿਆਂ ਨੂੰ ਜੁਮਲਾ ਕਹਿ ਕੇ ਟਾਲ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਐੱਮਐੱਸਪੀ ਲਾਗੂ ਕਰਨ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ਿਆਂ ਨੂੰ ਖ਼ਤਮ ਕਰਨ, ਦੋ ਕਰੋੜ ਨੌਕਰੀਆਂ ਦੇਣ, ਲਖੀਮਪੁਰ ਖੀਰੀ ਦੇ ਦੋਸ਼ੀਆ ਨੂੰ ਸਜ਼ਾਵਾਂ ਦਿਵਾਉਣ, ਬਿਜਲੀ ਬਿੱਲ ਵਾਪਸ ਲੈਣ, ਕਿਸਾਨਾਂ ਤੇ ਪਾਏ ਝੂਠੇ ਪਰਚੇ ਰੱਦ ਕਰਨ ਲਈ ਕੁੱਝ ਨਹੀਂ ਕੀਤਾ ਗਿਆ ਜਦਕਿ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਲਾਗੂ ਕਰਨ ਤੇ ਸਹੂਲਤੀ ਅਦਾਰਿਆਂ ਨੂੰ ਖ਼ਤਮ ਕਰਕੇ ਕਾਰਪੋਰੇਟਾ ਨੂੰ ਸੌਪਣ ਦੀ ਤਿਆਰੀ ਹੋ ਰਹੀ ਹੈ। ਆਗੂਆ ਨੇ ਕਿਹਾ ਕਿ ਵੋਟਾਂ ਲਈ ਪਾਰਟੀਆਂ ਲੋਕਾਂ ਦਾ ਕੁੱਝ ਵੀ ਨਹੀਂ ਸੰਵਾਰਦੀਆਂ ਤੇ ਇਹ ਆਪਣੇ ਤੇ ਕਾਰਪੋਰੇਟਾਂ ਦੇ ਹੀ ਖਜ਼ਾਨੇ ਭਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਮੰਗਾਂ ਲਈ ਸ਼ੰਘਰਸ਼ ਕੀਤੇ ਜਾ ਰਹੇ ਹਨ ਪਰ ਸਰਕਾਰਾਂ ਕਿਸਾਨਾਂ ਮਜ਼ਦੂਰਾਂ ਵੱਲ ਧਿਆਨ ਨਹੀਂ ਕਰ ਰਹੀਆਂ ਇਸ ਕਰਕੇ ‘ਸਰਕਾਰਾਂ ਤੇ ਨਾ ਝਾਕ ਰੱਖੋ, ਆਪਣੀ ਰੱਖਿਆ ਆਪ ਕਰੋ’ ਦਾ ਨਾਅਰਾ ਬੁਲੰਦ ਕੀਤਾ ਜਾਵੇ ਕਿਉਂਕਿ ਆਪਣੇ ਹੱਕਾਂ ਲਈ ਇੱਕਜੁਟ ਸੰਘਰਸ਼ਾਂ ਰਾਹੀਂ ਹੀ ਕੁੱਝ ਪ੍ਰਾਪਤ ਕੀਤਾ ਜਾ ਸਕਦਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×