For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੂੰ ਭਾਜਪਾ ਦੇ ਨਾਲ ‘ਆਪ’ ਦਾ ਵੀ ਵਿਰੋਧ ਕਰਨਾ ਚਾਹੀਦੈ: ਢੀਂਡਸਾ

09:48 AM Apr 10, 2024 IST
ਕਿਸਾਨਾਂ ਨੂੰ ਭਾਜਪਾ ਦੇ ਨਾਲ ‘ਆਪ’ ਦਾ ਵੀ ਵਿਰੋਧ ਕਰਨਾ ਚਾਹੀਦੈ  ਢੀਂਡਸਾ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 9 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮਸਲੇ ਹੱਲ ਨਾ ਕਰਨ ਕਰਕੇ ਕਿਸਾਨਾਂ ਨੂੰ ਭਾਜਪਾ ਦੇ ਨਾਲ ਨਾਲ ਆਮ ਆਦਮੀ ਪਾਰਟੀ ਦਾ ਵੀ ਬਾਈਕਾਟ ਕਰਨਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ।
ਨੇੜਲੇ ਪਿੰਡ ਲੇਹਲ ਕਲਾਂ ਵਿੱਚ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਫਸਲਾਂ ’ਤੇ ਐੱਮਐੱਸਪੀ ਦੇਣ ਦਾ ਵਾਅਦਾ ਕੀਤਾ ਸੀ। ਇਸ ਲਈ ਮੁੱਖ ਮੰਤਰੀ ਦੀ ਡਿਊਟੀ ਬਣਦੀ ਹੈ ਕਿ ਉਹ ਕੇਂਦਰ ’ਤੇ ਦਬਾਅ ਬਣਾਉਂਦੇ ਜਾਂ ਇਹ ਵਾਅਦੇ ਆਪ ਪੂਰੇ ਕਰਦੇ।
ਢੀਂਡਸਾ ਨੇ ਕਿਹਾ ਕਿ ਜੋ ਕਿਸਾਨ ਦੇਸ਼ ਦਾ ਢਿੱਡ ਭਰ ਰਿਹਾ ਹੈ, ਉਸ ਨੂੰ ਕਥਿਤ ਖਾੜਕੂ ਕਹਿਣਾ ਮੰਦਭਾਗਾ ਹੈ। ਅਜਿਹੇ ਬਿਆਨ ਦੇਣ ਵਾਲੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ, ਇਸ ਲਈ ਸੈਣੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਢੀਂਡਸਾ ਨੇ ਕਿਹਾ ਕਿ ਭਗਵੰਤ ਮਾਨ ਸਿਰਫ਼ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਪਾਰਟੀ ਹੋਣ ਕਰਕੇ ਪੰਜਾਬੀ ਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹੈ।

Advertisement

Advertisement
Author Image

joginder kumar

View all posts

Advertisement
Advertisement
×