ਕਿਸਾਨਾਂ ਨੂੰ ਥੋੜ੍ਹੇ ਸਮੇਂਂ ਲਈ ਅੰਦੋਲਨ ਰੋਕ ਦੇਣਾ ਚਾਹੀਦਾ ਹੈ: ਵਿੱਜ
03:57 PM Dec 14, 2024 IST
ਰਤਨ ਸਿੰਘ ਢਿੱਲੋਂ
ਅੰਬਾਲਾ, 14 ਦਸੰਬਰ
ਸ਼ੰਭੂ ਬਾਰਡਰ ਤੋਂ ਕਿਸਾਨਾਂ ਦੇ ਤੀਜੇ ਜਥੇ ਦੇ ਅੱਜ ਦਿੱਲੀ ਕੂਚ ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਸੁਪਰੀਮ ਕੋਰਟ ਦੀ ਕਮੇਟੀ ਦੀ ਚਰਚਾ ਚੱਲ ਰਹੀ ਹੈ। ਚਰਚਾ ਕੀ ਚੱਲ ਰਹੀ ਹੈ, ਕਿੱਥੋਂ ਤੱਕ ਪਹੁੰਚੀ ਹੈ ਇਸ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ ਪਰ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਗੱਲਬਾਤ ਠੀਕ ਚੱਲ ਰਹੀ ਹੈ ਤੇ ਇਸ ਲਈ ਸਮਾਂ ਚਾਹੀਦਾ ਹੈ। ਇਸ ਕਰਕੇ ਕਿਸਾਨਾਂ ਨੂੰ ਥੋੜ੍ਹੇ ਸਮੇ ਲਈ ਆਪਣਾ ਅੰਦੋਲਨ ਰੋਕ ਦੇਣਾ ਚਾਹੀਦਾ ਹੈ। ਕਿਸਾਨਾਂ ਨੂੰ ਸੁਪਰੀਮ ਕੋਰਟ ਦੀ ਰਾਏ ਮੰਨ ਲੈਣੀ ਚਾਹੀਦੀ ਹੈ।
Advertisement
Advertisement