For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੇ ‘ਆਪ’ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ

10:20 AM Apr 07, 2024 IST
ਕਿਸਾਨਾਂ ਨੇ ‘ਆਪ’ ਆਗੂਆਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ
Advertisement

ਪੱਤਰ ਪ੍ਰੇਰਕ
ਤਲਵੰਡੀ ਸਾਬੋ, 6 ਅਪਰੈਲ
ਕਿਸਾਨੀ ਮੰਗਾਂ ਦੇ ਹੱਲ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੱਤਾਧਾਰੀ ਆਗੂਆਂ ਵਿਰੁੱਧ ਦਿੱਤੇ ਸੱਦੇ ਤਹਿਤ ਅੱਜ ਇਸ ਉਪ ਮੰਡਲ ਦੇ ਪਿੰਡ ਚੱਠੇਵਾਲਾ ਦੇ ਕਿਸਾਨਾਂ ਨੇ ‘ਆਪ’ ਉਮੀਦਵਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ’ਚ ਆਈ ਇੱਕ ਟੀਮ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਈਆਂ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਜਿਸਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ। ਜ਼ਿਕਰਯੋਗ ਹੈ ਕਿ ਨੇੜਲੇ ਪਿੰਡ ਲੇਲੇਵਾਲਾ ਦੇ ਖੇਤਾਂ ’ਚੋਂ ਲੰਘਾਈ ਜਾਣ ਵਾਲੀ ਜ਼ਮੀਨਦੋਜ਼ ਗੈਸ ਪਾਈਪਲਾਈਨ ਦੇ ਮੁਆਵਜ਼ੇ ਸਬੰਧੀ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਕਾਰ ਪਿਛਲੇ ਸਮੇਂ ’ਚ ਹੋਏ ਲਿਖਤੀ ਸਮਝੌਤੇ ਨੂੰ ਲਾਗੂ ਕਰਵਾਉਣ ਲਈ ਬੀਕੇਯੂ ਉਗਰਾਹਾਂ ਵੱਲੋਂ ਬੀਤੇ ਦਿਨ ਖੁੱਡੀਆਂ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਪਰ ਮਸਲਾ ਹਾਲੇ ਤੱਕ ਹੱਲ ਨਹੀਂ ਹੋਇਆ।

Advertisement

Advertisement
Author Image

sukhwinder singh

View all posts

Advertisement
Advertisement
×