For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੇ ਅਰਵਿੰਦ ਖੰਨਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ

11:20 AM May 19, 2024 IST
ਕਿਸਾਨਾਂ ਨੇ ਅਰਵਿੰਦ ਖੰਨਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ
ਮਹਿਲ ਕਲਾਂ ਵਿੱਚ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਕਿਸਾਨ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਨਵਕਿਰਨ ਸਿੰਘ
ਮਹਿਲ ਕਲਾਂ, 18 ਮਈ
ਸੰਗਰੂਰ ਤੋਂ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦੇ ਚੋਣ ਪ੍ਰਚਾਰ ਲਈ ਮਹਿਲ ਕਲਾਂ ਵਿੱਚ ਆਉਣ ਦੀ ਭਿਣਕ ਪੈਂਦਿਆਂ ਹੀ ਕਿਸਾਨ ਜਥੇਬੰਦੀਆਂ ਇਕੱਤਰ ਹੋ ਗਈਆਂ ਸਨ। ਕਿਸਾਨਾਂ ਵੱਲੋਂ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਲੈ ਕੇ ਭਾਜਪਾ ਉਮੀਦਵਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਉਮੀਦਵਾਰ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਭਾਰੀ ਸੁਰੱਖਿਆ ਵਿੱਚ ਸਮਾਗਮ ਵਾਲੀ ਥਾਂ ਪੁੱਜੇ ਹਨ। ਇਸ ਮੌਕੇ ਬੀਕੇਯੂ (ਡਕੌਦਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਬੀਕੇਯੂ (ਕਾਦੀਆਂ) ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਅਮਰਜੀਤ ਸਿੰਘ, ਬੀਕੇਯੂ (ਉਗਰਾਹਾਂ) ਦੇ ਆਗੂ ਅਜਮੇਰ ਸਿੰਘ ਭੱਠਲ, ਬੀਕੇਯੂ (ਡਕੌਂਦਾ-ਬੁਰਜਗਿੱਲ) ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਮਹਿਲ ਖੁਰਦ ਨੇ ਕਿਹਾ ਕਿ ਉਹ ਭਾਜਪਾ ਉਮੀਦਵਾਰ ਨੂੰ ਸਵਾਲ ਪੁੱਛਣੇ ਚਾਹੁੰਦੇ ਸਨ ਪਰ ਭਾਜਪਾ ਉਮੀਦਵਾਰ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਸਿੱਧਾ ਸਮਾਗਮ ਵਿੱਚ ਚਲਾ ਗਿਆ ਜਿਸ ਕਾਰਨ ਉਨ੍ਹਾਂ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ।
ਡੱਬਵਾਲੀ (ਇਕਬਾਲ ਸਿੰਘ ਸ਼ਾਂਤ): ਪਿੰਡ ਮਾਂਗੇਆਣਾ ਵਿੱਚ ਚੋਣ ਪ੍ਰਚਾਰ ਲਈ ਪੁੱਜੇ ਸਿਰਸਾ ਤੋਂ ਭਾਜਪਾ ਉਮੀਦਵਾਰ ਅਸ਼ੋਕ ਤੰਵਰ ਅਤੇ ਸੀਨੀਅਰ ਭਾਜਪਾ ਆਗੂ ਅਦਿੱਤਿਆ ਦੇਵੀਲਾਲ ਦੇ ਪੁੱਤਰਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਣਾ ਪਿਆ। ਕਿਸਾਨਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਵਿਖਾ ਕੇ ਲਖੀਮਪੁਰ ਖੀਰੀ ਕਾਂਡ ਅਤੇ ਕਿਸਾਨਾਂ ’ਤੇ ਦਿੱਲੀ ਕੂਚ ਦੌਰਾਨ ਕੀਤੇ ਜ਼ੁਲਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਅੱਜ ਮਾਂਗੇਆਣਾ ਵਿੱਚ ਜਨਤਕ ਸ਼ੈੱਡ ਦੇ ਹੇਠਾਂ ਭਾਜਪਾ ਨੇਤਾ ਅਦਿੱਤਿਆ ਦੇਵੀਲਾਲ ਦਾ ਚੋਣ ਪ੍ਰਚਾਰ ਸਮਾਗਮ ਸੀ ਜਿਸ ਕਾਰਨ ਕਰਕੇ ਉਹ ਨਹੀਂ ਪੁੱਜੇ। ਪ੍ਰੋਗਰਾਮ ਦੀ ਭਿਣਕ ਲੱਗਣ ‘ਤੇ ਕਾਫ਼ੀ ਗਿਣਤੀ ‘ਚ ਕਿਸਾਨ ਵੀ ਪੁੱਜ ਗਏ ਜਿਨ੍ਹਾਂ ਨੇ ਭਾਜਪਾ ਲੀਡਰਾਂ ਦੇ ਕਾਫਲੇ ਮੂਹਰੇ ਖੜ੍ਹੇ ਹੋ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੁਲੀਸ ਵੀ ਤਾਇਨਾਤ ਸੀ। ਦੋਵੇਂ ਨੌਜਵਾਨ ਭਾਜਪਾ ਆਗੂ ਚੋਣ ਪ੍ਰੋਗਰਾਮ ਕਰਕੇ ਵਾਪਸ ਚਲੇ ਗਏ। ਕਿਸਾਨ ਆਗੂ ਮਨਦੀਪ ਦੇਸੂਜੋਧਾ ਨੇ ਕਿਸਾਨਾਂ ਨੂੰ ਭਾਜਪਾ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ। ਕਿਸਾਨ ਆਗੂ ਗੁਰਪ੍ਰੇਮ ਦੇਸੂਜੋਧਾ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੇ ਸੁਆਲਾਂ ਦੇ ਸਾਰਥਿਕ ਜਵਾਬ ਨਹੀਂ ਮਿਲਦੇ, ਉਦੋਂ ਤੱਕ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ।

Advertisement

Advertisement
Advertisement
Author Image

Advertisement