ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਭਾਜਪਾ ਉਮੀਦਵਾਰ ਨੂੰ ਕਾਲੀਆਂ ਝੰਡੀਆਂ ਦਿਖਾਈਆਂ

07:01 AM Apr 28, 2024 IST
ਕਿਸਾਨ ਆਗੂ ਭਾਜਪਾ ਉਮੀਦਵਾਰ ਨੂੰ ਪੁਲ ਸਠਿਆਲੀ ’ਤੇ ਰੋਕ ਕੇ ਸਵਾਲ ਪੁੱਛਦੇ ਹੋਏ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 27 ਅਪਰੈਲ
ਭਾਜਪਾ ਦੇ ਲੋਕ ਸਭਾ ਉਮੀਦਵਾਰ ਦਿਨੇਸ਼ ਬੱਬੂ ਦੇ ਆਉਣ ਬਾਰੇ ਪਤਾ ਲੱਗਣ ’ਤੇ ਕਿਸਾਨਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਉਨ੍ਹਾਂ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਦਿਨੇਸ਼ ਬੱਬੂ ਕਾਹਨੂੰਵਾਨ ਵਿੱਚ ਬਿਨਾਂ ਕੋਈ ਚੋਣ ਪ੍ਰਚਾਰ ਕੀਤਿਆਂ ਅੱਗੇ ਭੈਣੀ ਮੀਆਂ ਖਾਂ ਲਈ ਨਿਕਲ ਗਏ। ਭਾਜਪਾ ਉਮੀਦਵਾਰ ਜਦੋਂ ਪੁਲ ਸਠਿਆਲੀ ਵਿੱਚ ਸਮਰਥਕਾਂ ਸਣੇ ਪਹੁੰਚੇ ਤਾਂ ਇੱਥੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਕੀਤੀਆਂ ਗਈਆਂ ਵਾਅਦਾਖ਼ਿਲਾਫ਼ੀਆਂ ਸਬੰਧੀ ਸਵਾਲ ਪੁੱਛੇ। ਭਾਜਪਾ ਉਮੀਦਵਾਰ ਨੂੰ ਕਿਸਾਨਾਂ ਦੇ ਸਵਾਲਾਂ ਦਾ ਕੋਈ ਉੱਤਰ ਨਹੀਂ ਆਇਆ। ਇਸ ਦੌਰਾਨ ਦਿਨੇਸ਼ ਬੱਬੂ ਨੇ ਕਿਸਾਨਾਂ ਤੋਂ ਇਹ ਕਹਿੰਦੇ ਹੋਏ ਖਹਿੜਾ ਛੁੱਡਵਾਇਆ ਕਿ ਉਸ ਨੂੰ ਵੋਟਾਂ ਪਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇ ਤਾਂ ਉਹ ਕਿਸਾਨਾਂ ਦੇ ਹੱਕ ਲਈ ਆਵਾਜ਼ ਉੱਠਾਉਣਗੇ।
ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਸਥਾਨਕ ਕਸਬੇ ਦੇ ਬੱਸ ਸਟੈਂਡ ਵਿੱਚ ਅਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਸਬਾ ਭੈਣੀ ਮੀਆਂ ਖਾਂ ਦੇ ਮੁੱਖ ਚੌਕ ਵਿੱਚ ਭਾਜਪਾ ਉਮੀਦਵਾਰ ਨੂੰ ਕਾਲੀਆਂ ਝੰਡੀਆਂ ਦਿਖਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਜਪਾ ਉਮੀਦਵਾਰ ਨੂੰ ਸੁਰੱਖਿਆ ਦੇਣ ਲਈ ਥਾਂ-ਥਾਂ ਉੱਤੇ ਪੁਲੀਸ ਤਾਇਨਾਤ ਸੀ। ਰੋਸ ਕਾਰਨ ਵਾਲਿਆਂ ਵਿੱਚ ਕਿਸਾਨ ਆਗੂ ਬਲਵਿੰਦਰ ਸਿੰਘ ਰਾਜੂ ਔਲਖ, ਗੁਰਮੁਖ ਸਿੰਘ ਖਾਨਮਲੱਕ, ਗੁਰਦੇਵ ਸਿੰਘ ਨਿੱਕਾ, ਮਨੋਹਰ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ ਕਾਲਾ ਬਾਲਾ, ਰਣਜੀਤ ਸਿੰਘ ਧੰਦਲ ਆਦਿ ਹਾਜ਼ਰ ਸਨ।

Advertisement

Advertisement
Advertisement