ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੌਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ ਜਾਰੀ

07:40 AM Jun 13, 2024 IST

ਸ਼ਾਹਕੋਟ:

Advertisement

ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ) ਵੱਲੋਂ ਚੱਕ ਬਾਹਮਣੀਆਂ ਦੇ ਟੌਲ ਪਲਾਜ਼ਾ ਉੱਪਰ ਲਗਾਇਆ ਧਰਨਾ 11ਵੇਂ ਦਿਨ ਵੀ ਜਾਰੀ ਰਿਹਾ। ਸੂਬਾ ਪ੍ਰਧਾਨ ਸੁੱਖ ਗਿੱਲ, ਜਨਰਲ ਸਕੱਤਰ ਕੇਵਲ ਸਿੰਘ ਖਹਿਰਾ, ਸਾਬ ਸਿੰਘ, ਲਖਵਿੰਦਰ ਸਿੰਘ ਅਤੇ ਸਤਨਾਮ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ। ਕੌਮੀ ਮਾਰਗ ਅਥਾਰਿਟੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਲਈ ਜਿੰਨਾ ਚਿਰ ਮਰਜ਼ੀ ਲਮਕਾਉਣ ਦੀ ਨੀਤੀ ਅਪਣਾਈ ਰੱਖਣ, ਉਹ ਉਨ੍ਹਾਂ ਦੇ ਹੌਸਲੇ ਪਸਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕੌਮੀ ਹਾਈਵੇਅ ਅਥਾਰਿਟੀ ਨਿਯਮਾਂ ਅਨੁਸਾਰ ਲੋਕਾਂ ਨੂੰ ਬਣਦੀਆਂ ਸਹੂਲਤਾਂ ਨਹੀਂ ਦੇਵੇਗੀ, ਉਨਾ ਚਿਰ ਉਹ ਰਾਹਗੀਰਾਂ ਨੂੰ ਟੌਲ ਤੋਂ ਪਰਚੀ ਮੁਕਤ ਹੀ ਲੰਘਾਉਣਗੇ। ਉਨ੍ਹਾਂ ਕਿਹਾ ਕਿ ਖੇਤਾਂ ਵਿਚ ਮਿੱਟੀ ਨਾਲ ਮਿੱਟੀ ਹੋਣ ਵਾਲੇ ਕਿਸਾਨਾਂ ਦੇ ਪਰਖੇ ਜਾ ਰਹੇ ਸਿਦਕ ਵਿਚ ਕਿਸਾਨ ਹੀ ਜੇਤੂ ਹੋਣਗੇ। -ਪੱਤਰ ਪ੍ਰੇਰਕ

Advertisement
Advertisement