ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਐੱਸਪੀ ਦਫ਼ਤਰ ਸਾਹਮਣੇ ਗੂੰਜੇ ਕਿਸਾਨਾਂ ਦੇ ਨਾਅਰੇ

08:34 AM Aug 21, 2024 IST
ਪਾਤੜਾਂ ਵਿੱਚ ਧਰਨਾ ਦਿੰਦੇ ਹੋਏ ਕਿਸਾਨ ਜਥੇਬੰਦੀਆਂ ਦੇ ਵਰਕਰ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 20 ਅਗਸਤ
ਕਿਸਾਨ ਜਥੇਬੰਦੀਆਂ ਵੱਲੋਂ ਥਾਣਾ ਪਾਤੜਾਂ ਦੇ ਮੁਖੀ ਦੀ ਬਦਲੀ ਨੂੰ ਲੈ ਕੇ ਡੀਐੱਸਪੀ ਦਫ਼ਤਰ ਪਾਤੜਾਂ ਸਾਹਮਣੇ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਦੀ ਸਰਵਿਸ ਰੋਡ ’ਤੇ ਧਰਨਾ ਦਿੱਤਾ ਗਿਆ।
ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਹਰਭਜਨ ਸਿੰਘ ਬੁੱਟਰ, ਬਲਾਕ ਪ੍ਰਧਾਨ ਸੁਖਦੇਵ ਸਿੰਘ ਹਰਿਆਊ, ਜ਼ਿਲ੍ਹਾ ਸਕੱਤਰ ਕਿਰਤੀ ਕਿਸਾਨ ਯੂਨੀਅਨ ਗੁਰਵਿੰਦਰ ਸਿੰਘ ਦੇਧਨਾਂ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਰਾਮਚੰਦ ਚੁਨਾਗਰਾ ਨੇ ਕਿਹਾ ਹੈ ਕਿ ਥਾਣਾ ਪਾਤੜਾਂ ਦੇ ਮੁਖੀ ਯਸ਼ਪਾਲ ਸ਼ਰਮਾ ਨੇ ਪਿੰਡ ਦੁਤਾਲ ਦੇ ਨੌਜਵਾਨ ਦੀ ਕੁੱਟਮਾਰ ਤੋਂ ਇਲਾਵਾ ਕਿਸਾਨ ਜਥੇਬੰਦੀ ਦੇ ਆਗੂ ਰਘਵੀਰ ਸਿੰਘ ਨਿਆਲ ਸਣੇ ਕੁੱਝ ਹੋਰ ਲੋਕਾਂ ਨਾਲ ਦੁਰਵਿਹਾਰ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਇਸ ਦੇ ਖਿਲਾਫ਼ ਸੰਗਰਸ਼ ਸ਼ੁਰੂ ਕਰਦਿਆਂ ਲਾਏ ਗਏ ਧਰਨੇ ਦੌਰਾਨ ਡੀਐੱਸਪੀ ਪਾਤੜਾਂ ਨੇ 17 ਅਗਸਤ ਤੱਕ ਦਾ ਸਮਾਂ ਲੈ ਕੇ ਕਾਰਵਾਈ ਕਰਨ ਦਾ ਯਕੀਨ ਦਿਵਾਇਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ ਸਗੋਂ ਪੀੜਤ ਵਿਅਕਤੀ ’ਤੇ ਦਬਾਅ ਪਾ ਕੇ ਸਮਝੌਤਾ ਕੀਤਾ ਗਿਆ। ਜਥੇਬੰਦੀਆਂ ਇਸ ਦੇ ਦੁਰਵਿਹਾਰ ਕਾਰਨ ਥਾਣਾ ਮੁਖੀ ਨੂੰ ਲਾਈਨ ਹਾਜ਼ਰ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਗਿਆ ਧਰਨਾ ਹੁਣ ਦਿਨ ਰਾਤ ਜਾਰੀ ਰਹੇਗਾ। ਡੀਐੱਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਨੇ ਕਿਹਾ ਕਿ ਜਿਸ ਵਿਅਕਤੀ ਦਾ ਥਾਣਾ ਮੁਖੀ ਨਾਲ ਕੋਈ ਝਗੜਾ ਸੀ, ਉਸ ਦਾ ਸਮਝੌਤਾ ਹੋ ਗਿਆ ਹੈ ਜੇ ਫਿਰ ਵੀ ਕਿਸਾਨ ਜਥੇਬੰਦੀਆਂ ਨੂੰ ਕੋਈ ਮੁਸ਼ਕਲ ਹੈ, ਉਨ੍ਹਾਂ ਨਾਲ ਗੱਲ ਕਰਕੇ ਮਸਲਾ ਹੱਲ ਕਰ ਲਿਆ ਜਾਵੇਗਾ।
ਧਰਨੇ ਵਿੱਚ ਬਜਿੰਦਰ ਸਿੰਘ, ਦਲਜਿੰਦਰ ਸਿੰਘ‌ ਹਰਿਆਊ, ਰਘਵੀਰ ਸਿੰਘ ਨਿਆਲ, ਸੁਖਦੇਵ ਸਿੰਘ ਨਿਆਲ ਮੌਜੂਦ ਸਨ।

Advertisement

Advertisement
Advertisement