ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਐੱਸਪੀ ਦਫ਼ਤਰ ਅੱਗੇ ਗੂੰਜੇ ਕਿਸਾਨਾਂ ਦੇ ਨਾਅਰੇ

07:47 AM Jul 11, 2023 IST
ਮਾਨਸਾ ਵਿੱਚ ਐੱਸਐੱਸਪੀ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸੁਰਜੀਤ ਸਿੰਘ ਫੂਲ। -ਫੋਟੋ:ਮਾਨ

ਪੱਤਰ ਪ੍ਰੇਰਕ
ਮਾਨਸਾ, 10 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵੱਲੋਂ ਅੱਜ ਮਾਨਸਾ ਨੇੜਲੇ ਪਿੰਡ ਕੋਟਲੀ ਕਲਾਂ ਦੇ ਵਿਦਿਆਰਥੀ ਆਗੂ ਨੂੰ ਇਨਸਾਫ਼ ਦਿਵਾਉਣ ਲਈ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਵਿਦਿਆਰਥੀ ਆਗੂ ਸੁਖਮਨਪਾਲ ਸਿੰਘ ਦੀ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਨੂੰ ਪੁਲੀਸ ਫੜਨ ਤੋਂ ਝਿਜਕ ਵਿਖਾ ਰਹੀ ਹੈ। ਜਥੇਬੰਦੀ ਨੇ ਜਦੋਂ ਵੀਆਈਪੀ ਰੋਡ ’ਤੇ ਜਾਮ ਲਾਉਣ ਦੀ ਮੰਚ ਤੋਂ ਚਿਤਾਵਨੀ ਦਿੱਤੀ ਤਾਂ ਪੁਲੀਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਸ ਤੋਂ ਪਿੱਛੋਂ ਪੁਲੀਸ ਦੇ ਡੀਐੱਸਪੀ (ਡੀ) ਨੇ ਐੱਸਪੀ ਨੂੰ ਨਾਲ ਲੈ ਕੇ ਕਿਸਾਨ ਆਗੂਆਂ ਨੂੰ ਇਨਸਾਫ਼ ਦੇਣ ਲਈ ਤੁਰੰਤ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇ 18 ਜੁਲਾਈ ਤੱਕ ਕੁੱਟਮਾਰ ਕਰਨ ਵਾਲੇ ਸਾਰੇ ਮੁਲਜ਼ਮਾਂ ਨੂੰ ਨਾ ਫੜਿਆ ਗਿਆ ਤਾਂ 19 ਜੁਲਾਈ ਨੂੰ ਜ਼ਿਲ੍ਹਾ ਕਚਹਿਰੀਆਂ ਸਾਹਮਣੇ ਵੀਆਈਪੀ ਰੋਡ ਜਾਮ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ 28 ਮਈ ਨੂੰ ਪਿੰਡ ਕੋਟਲੀ ਕਲਾਂ ਵਿੱਚ ਰਾਤ ਦੇ 11 ਵਜੇ ਪਟਵਾਰੀ ਅਮਰਿੰਦਰ ਸਿੰਘ ਅਤੇ 12 ਹੋਰ ਜਣਿਆਂ ਨੇ ਵਿਦਿਆਰਥੀ ਆਗੂ ਸੁਖਮਨਪਾਲ ਸਿੰਘ ਦੇ ਘਰ ਵਿੱਚ ਦਾਖ਼ਲ ਹੋਕੇ ਕੁੱਟਮਾਰ ਕੀਤੀ ਗਈ। ਮਗਰੋਂ ਭਾਵੇੀ ਪੁਲੀਸ ਨੇ ਕੇਸ ਦਰਜ ਕਰ ਲਿਆ, ਪਰ ਪੁਲੀਸ ਨੇ ਮੁੱਖ ਮੁਲਜ਼ਮ ਨੂੰ ਵਿੱਚੋਂ ਕੱਢ ਦਿੱਤਾ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਦਬਾਅ ਕਾਰਨ ਮੁੱਖ ਮੁਲਜ਼ਮ ਅਮਰਿੰਦਰ ਸਿੰਘ ’ਤੇ ਮੁੜ ਕੇਸ ਦਰਜ ਕੀਤਾ ਗਿਆ, ਜਿਸ ਨੂੰ ਪੁਲੀਸ ਫੜ ਨਹੀਂ ਰਹੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਗੂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੀਐਚ ਡੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੁੱਟਮਾਰ ਜ਼ਮੀਨ ਦੇ ਲਾਲਚ ਲਈ ਕੀਤੀ ਗਈ ਹੈ, ਜਦੋਂ ਕਿ ਕੁੱਟਮਾਰ ਕਰਨ ਵਾਲੇ ਵਿਦਿਆਰਥੀ ਆਗੂ ਦੇ ਸਕੇ-ਸਬੰਧੀ ਹਨ ਅਤੇ ਉਸ ਦੀ ਦਾਦਾ ਲਾਹੀ ਢੇਰੀ ’ਚੋਂ ਜ਼ਮੀਨ ਖੁਰਦ-ਬੁਰਦ ਕਰਨੀ ਚਾਹੁੰਦੇ ਹਨ। ਇਸ ਮੌਕੇ ਸੁਖਵਿੰਦਰ ਕੌਰ,ਗੁਰਚਰਨ ਸਿੰਘ ਤਾਮਕੋਟ, ਦਲਜੀਤ ਸਿੰਘ ਗਰੇਵਾਲ, ਦਰਸ਼ਨ ਸਿੰਘ ਢਿੱਲੋਂ,ਤੀਰਥ ਰਾਮ ਸੇਲਬਰਾਹ,ਭਜਨ ਸਿੰਘ ਚੋਟੀਆਂ, ਪਰਸ਼ੋਤਮ ਸਿੰਘ ਮਹਿਰਾਜ,ਦਰਸ਼ਨ ਸਿੰਘ,ਮਾਸਟਰ ਬਿੱਕਰ ਨੇ ਵੀ ਸੰਬੋਧਨ ਕੀਤਾ।

Advertisement

Advertisement
Tags :
ਅੱਗੇਐੱਸਐੱਸਪੀਕਿਸਾਨਾਂਗੂੰਜੇਦਫ਼ਤਰਨਾਅਰੇ
Advertisement