ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੌਲ ਪਲਾਜ਼ਿਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਗੂੰਜੇ ਕਿਸਾਨਾਂ ਦੇ ਨਾਅਰੇ

07:41 AM Aug 22, 2023 IST
ਫ਼ਿਰੋਜ਼ਪੁਰ ’ਚ ਟੌਲ ਪਲਾਜ਼ਾ ’ਤੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ।-ਫ਼ੋਟੋ: ਹਾਂਡਾ

ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 21 ਅਗਸਤ
ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਇਥੇ ਫ਼ਿਰੋਜਸ਼ਾਹ ਅਤੇ ਪੀਰ ਮੁਹੰਮਦ ਟੌਲ ਪਲਾਜ਼ੇ ’ਤੇ ਧਰਨਾ ਲਾ ਕੇ ਸਰਕਾਰ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਤੇ ਆਮ ਲੋਕਾਂ ਲਈ ਟੌਲ ਫ਼ਰੀ ਕਰ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ ਫੱਤੇਵਾਲਾ, ਨਰਿੰਦਰਪਾਲ ਸਿੰਘ ਜਤਾਲਾ, ਰਣਜੀਤ ਸਿੰਘ, ਸੁਰਜੀਤ ਸਿੰਘ, ਬੂਟਾ ਸਿੰਘ ਕਰੀਕਲਾਂ ਅਤੇ ਹਰਫ਼ੂਲ ਸਿੰਘ ਨੇ ਦੱਸਿਆ ਕਿ ਉੱਤਰ ਭਾਰਤ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ 22 ਅਗਸਤ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਉਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ ਕਈ ਕਿਸਾਨ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਤੇ ਕਈਆਂ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨ ਕੇਂਦਰ ਸਰਕਾਰ ਪਾਸੋਂ ਮੰਗ ਕਰ ਰਹੇ ਹਨ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ ਫ਼ਸਲਾਂ ’ਤੇ ਐੱਮਐੱਸਪੀ ਗਾਰੰਟੀ ਕਾਨੂੰਨ ਲਾਗੂ ਕੀਤਾ ਜਾਵੇ ਅਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਕੀਤੇ ਮੁਕੱਦਮੇ ਰੱਦ ਕੀਤੇ ਜਾਣ।
ਫਤਿਹਗੜ੍ਹ ਪੰਜਤੂਰ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਿਛਲੇ ਦਿਨੀ ਪੰਜਾਬ ਵਿੱਚ ਆਏ ਅਚਾਨਕ ਹੜ੍ਹਾਂ ਦੌਰਾਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਖਰਾਬੇ ਦਾ ਮੁਆਵਜ਼ਾ ਨਾ ਦਿੱਤੇ ਜਾਣ ਦੇ ਵਿਰੋਧ ਵਜੋਂ ਅੱਜ ਆਮ ਆਦਮੀ ਪਾਰਟੀ ਅਤੇ ਭਾਜਪਾ ਨਾਲ ਸਬੰਧਤ ਵਿਧਾਇਕਾਂ ਅਤੇ ਪਾਰਲੀਮੈਂਟ ਮੈਬਰਾਂ ਦੀਆ ਕੋਠੀਆਂ ਦਾ ਘਿਰਾਓ ਕਰਕੇ ਚਿਤਾਵਨੀ ਪੱਤਰ ਦੇਣ ਸਬੰਧੀ ਮਿਥੇ ਪ੍ਰੋਗਰਾਮ ਮੁਤਾਬਕ ਮੋਗਾ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਮੁੱਖ ਮੰਤਰੀ ਦੇ ਨਾਂ ’ਤੇ ਉਨ੍ਹਾਂ ਦੇ ਗ੍ਰਹਿ ਸਾਹਮਣੇ ਧਰਨਾ ਦੇਣ ਉਪਰੰਤ ਚਿਤਾਵਨੀ ਪੱਤਰ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਯੂਥ ਵਿੰਗ ਅਤੇ ਕੌਮੀ ਜਨਰਲ ਸਕੱਤਰ ਪੰਜਾਬ ਸੁੱਖ ਗਿੱਲ ਤੋਤਾ ਸਿੰਘ ਵਾਲਾ,ਸੂਰਤ ਸਿੰਘ ਕਾਮਰੇਡ ਕੁਲ ਹਿੰਦ ਕਿਸਾਨ ਸਭਾ,ਕੁਲਜੀਤ ਸਿੰਘ ਭੋਲਾ ਬਲਾਕ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ,ਮੇਜਰ ਸਿੰਘ ਦਬੁੱਰਜੀ ਜਿਲ੍ਹਾ ਪ੍ਰਧਾਨ ਬਹਿਰੂ ਗਰੁੱਪ, ਸ ੁੱਖਾ ਸਿੰਘ ਵਿਰਕ ਹਾਜ਼ਰ ਸਨ।

Advertisement

ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ

ਬਠਿੰਡਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਹੜ੍ਹਾਂ ਦੇ ਕਾਰਨ ਖ਼ਰਾਬ ਹੋਈਆਂ ਫਸਲਾਂ, ਪਸ਼ੂ ਧਨ, ਘਰ ਅਤੇ ਹੋਰ ਬੁਨਿਆਦੀ ਢਾਂਚੇ ਦੀ ਬਰਬਾਦੀ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ’ਤੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ (ਡੀਐੱਮਐਫ) ਜ਼ਿਲ੍ਹਾ ਇਕਾਈ ਬਠਿੰਡਾ ਨੇ ਇਸ ਦੀ ਨਿੰਦਾ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਧਾਲੀਵਾਲ, ਸੂਬਾ ਕਮੇਟੀ ਮੈਂਬਰ ਅੰਮ੍ਰਿਤਪਾਲ ਮਾੜੀ, ਜਗਪਾਲ ਸਿੰਘ ਬੰਗੀ ਅਤੇ ਉਮੈਦ ਬਿਸਤ ਨੇ ਕਿਹਾ ਕਿ ਸੰਘਰਸ਼ੀ ਕਿਸਾਨ ਜਥੇਬੰਦੀਆਂ ਵੱਲੋਂ 22 ਅਗਸਤ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੋਇਆ ਹੈ। ਆਗੂਆਂ ਵੱਲੋਂ ਪੰਜਾਬ ਸਰਕਾਰ ਤੇ ਦੋਸ਼ ਲਾਇਆ ਹੈ ਕਿ ਕਿਸਾਨ ਯੂਨੀਅਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਮੱਸਿਆਂ ਦਾ ਹੱਲ ਕਰਨ ਦੀ ਬਜਾਏ ਪੁਲੀਸ ਤਸ਼ੱਦਦ ਦਾ ਰਾਹ ਅਪਣਾ ਕੇ ਕਿਸਾਨ ਯੂਨੀਅਨ ਆਗੂਆਂ ਨੂੰ 21 ਅਗਸਤ ਨੂੰ ਸਵੇਰੇ ਹੀ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਹੈ।
ਰਾਮਪੁਰਾ ਫੂਲ਼ (ਨਿੱਜੀ ਪੱਤਰ ਪ੍ਰੇਰਕ): ਚੰਡੀਗੜ੍ਹ ਵਿੱਚ 22 ਅਗਸਤ ਨੂੰ ਪੱਕਾ ਮੋਰਚੇ ਦੀਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਵੱਲੋਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਧਰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਨੇ ਉਨ੍ਹਾਂ ਦੀ ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਬਲਵੰਤ ਮਹਿਰਾਜ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੀ ਕਾਰਵਾਈ ਨੂੰ ਸਰਕਾਰ ਦੀ ਬੁਖਲਾਹਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਮੰਨਣ ਦੀ ਬਜਾਏ ਉਲਟਾ ਕਿਸਾਨ ਆਗੂਆਂ ਨੂੰ ਹੀ ਦਬਾਉਣ ਦੀਆਂ ਸਾਜ਼ਿਸ਼ਾਂ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ ਪਰ ਕਿਸਾਨਾਂ ਦੇ ਦ੍ਰਿੜ ਇਰਾਦਿਆਂ ਨੂੰ ਇਹ ਸਾਜਿਸ਼ਾਂ ਨਹੀਂ ਰੋਕ ਸਕਦੀਆਂ।

Advertisement
Advertisement