ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੇ ਪਾਵਰਕੌਮ ਐਕਸੀਅਨ ਦਫ਼ਤਰ ਅੱਗੇ ਧਰਨਾ ਲਾਇਆ

07:17 AM Jun 12, 2024 IST
ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਧਰਨੇ ਨੂੰ ਸੰਬੋਧਨ ਕਰਦੇ ਹੋਏ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 11 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਲਹਿਲ ਖੁਰਦ ਇਕਾਈ ਪ੍ਰਧਾਨ ਦੀ ਦੁਕਾਨ ਵਿੱਚ ਮੀਟਰ ਲਗਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਭਾਈ ਕੀ ਪਿਸ਼ੌਰ ਦੀ ਅਗਵਾਈ ਹੇਠ ਬਿਜਲੀ ਮਹਿਕਮੇ ਦੇ ਐਕਸੀਅਨ ਦਫ਼ਤਰ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ। ਦੋ ਘੰਟੇ ਬੀਤ ਜਾਣ ਤੋਂ ਬਾਅਦ ਜਦੋਂ ਕੋਈ ਅਧਿਕਾਰੀ ਮੀਟਰ ਲਗਾਉਣ ਸਬੰਧੀ ਗੱਲ ਨਾ ਕਰਨ ਆਇਆ ਤਾਂ ਦਫ਼ਤਰ ’ਚ ਬੈਠੇ ਅਧਿਕਾਰੀਆਂ ਦਾ ਸ਼ਾਂਤਮਈ ਘਿਰਾਓ ਕਰਨ ਤੋਂ ਬਾਅਦ ਮਹਿਕਮੇ ਦੇ ਅਧਿਕਾਰੀ ਹਰਕਤ ’ਚ ਆਏ ਤਾਂ ਉਸ ਤੋਂ ਬਾਅਦ ਮੀਟਰ ਲਗਾ ਦਿੱਤਾ ਗਿਆ। ਇਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਬਲਾਕ ਆਗੂ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਰਾਮ ਸਿੰਘ ਨੰਗਲਾ, ਹਰਜਿੰਦਰ ਸਿੰਘ ਨੰਗਲਾ, ਪ੍ਰੀਤਮ ਸਿੰਘ ਲਹਿਲ ਕਲਾ, ਰਾਮਚੰਦ ਚੋਟੀਆਂ, ਦਰਸ਼ਨ ਸਿੰਘ ਕੋਟੜਾ, ਭੁਪਿੰਦਰ ਪਾਲ ਸ਼ਰਮਾ ਲਹਿਰਾ ਸ਼ਿਵਰਾਜ ਸਿੰਘ ਗੁਰਨੇ ਕਲਾਂ ਅਤੇ ਹੋਰ ਇਕਾਈ ਪ੍ਰਧਾਨ ਹਾਜ਼ਰ ਹੋਏ।

Advertisement

Advertisement