ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਆਸਤਦਾਨਾਂ ਦੇ ਝੂਠੇ ਵਾਅਦਿਆਂ ਖ਼ਿਲਾਫ਼ ਡਟੇ ਕਿਸਾਨ

08:13 AM Apr 11, 2024 IST
ਮੀਟਿੰਗ ਵਿੱਚ ਸੰਬੋਧਨ ਕਰਦੇ ਹੋਏ ਹਰਿੰਦਰ ਸਿੰਘ ਲੱਖੋਵਾਲ ਨਾਲ ਹੋਰ ਆਗੂ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 10 ਅਪਰੈਲ
ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਚੋਣਾਂ ਦੌਰਾਨ ਝੂਠੇ ਵਾਅਦੇ ਕਰਕੇ ਵੋਟਾਂ ਲੈਣ ਵਾਲੀਆਂ ਪਾਰਟੀਆਂ ਲਈ ਸਖ਼ਤ ਕਾਨੂੰਨ ਬਣੇ ਤਾਂ ਜੋ ਚੋਣ ਜਿੱਤਣ ਤੋਂ ਬਾਅਦ ਸਿਆਸੀ ਪਾਰਟੀਆਂ ਕੀਤੇ ਵਾਅਦਿਆਂ ਨੂੰ ਪੂਰਾ ਕਰ ਸਕਣ।
ਅੱਜ ਇੱਥੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਮੁੱਖ ਦਫ਼ਤਰ ਵਿੱਖੇ ਹੋਈ ਮੀਟਿੰਗ ਵਿੱਚ ਅਵਤਾਰ ਸਿੰਘ ਮੇਹਲੋਂ ਸਰਪ੍ਰਸਤ ਤੇ ਯੂਨੀਅਨ ਦੇ ਅਹੁਦੇਦਾਰ, ਅਗਜ਼ੈਕਟਿਵ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਾਮਲ ਹੋ ਕੇ ਕਿਸਾਨੀ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ।
ਮੀਟਿੰਗ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਹੈ ਸਾਰੀਆਂ ਪਾਰਟੀਆਂ ਲੋਕਾਂ ਨਾਲ ਝੂਠੇ ਵਾਅਦੇ ਕਰਦੀਆਂ ਹਨ। ਕਾਂਗਰਸ ਪਾਰਟੀ ਨੇ ਕਿਸਾਨਾਂ ਨਾਲ ਸੁਆਮੀਨਾਥਨ ਦੀ ਰਿਪੋਰਟ ਦੇ ਹਿਸਾਬ ਨਾਲ ਫ਼ਸਲਾਂ ਦੀ ਖਰੀਦ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਇਹ ਵਾਅਦਾ ਪੂਰਾ ਨਹੀਂ ਹੋ ਸਕਿਆ।
ਇਸੇ ਤਰ੍ਹਾਂ ਭਾਜਪਾ ਨੇ 2024 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ ਜੋ ਸਿਰਫ਼ ਇੱਕ ਚੋਣ ਸਟੰਟ ਹੀ ਸਾਬਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਸਖ਼ਤ ਕਾਨੂੰਨ ਬਣਾਵੇ ਕਿ ਜਿਸ ਵੀ ਸਿਆਸੀ ਪਾਰਟੀ ਨੇ ਜੋ ਚੋਣ ਮੇੈਨਫੈਸਟੋ ਵਿੱਚ ਕਿਹਾ ਹੈ ਉਹ ਸੱਤਾ ਵਿੱਚ ਆਉਣ ’ਤੇ ਹਰ ਹਾਲ ਲਾਗੂ ਕਰਵਾਉਣ ਲਈ ਉਹ ਪਾਬੰਦ ਹੋਵੇਗੀ।
ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਮਿੰਦਰ ਸਿੰਘ ਖਹਿਰਾ, ਪਰਸ਼ੋਤਮ ਸਿੰਘ, ਬਲਦੇਵ ਸਿੰਘ ਸ਼ਾਹਕੋਟ ਅਤੇ ਮਨਪ੍ਰੀਤ ਸਿੰਘ ਅਮਲਾਲਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਭਾਜਪਾ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਜਿਸ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਇਸ ਲਈ ਪੂਰੇ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ, ਆਗੂਆਂ ਅਤੇ ਵਰਕਰਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਤੋਂ ਗਲੀਆਂ ਮੁਹੱਲਿਆਂ ’ਚ ਸਵਾਲ ਪੁੱਛੇ ਜਾਣਗੇ।
ਮੀਟਿੰਗ ਦੌਰਾਨ ਰਣਜੀਤ ਸਿੰਘ ਰੁਟੈਂਡਾ, ਭੁਪਿੰਦਰ ਸਿੰਘ ਮਹੇਸ਼ਰੀ ਤੇ ਗੁਰਪ੍ਰੀਤ ਸਿੰਘ ਸਾਹਾਬਾਣਾ ਨੇ ਕਿਸਾਨਾਂ ਨੂੰ ਆਪਣੀ ਸਾਰੀ ਫ਼ਸਲ ਸਾਈਲੋ ਦੀ ਬਜਾਏ ਸਰਕਾਰੀ ਮੰਡੀਆਂ ਵਿੱਚ ਹੀ ਲੈ ਕੇ ਜਾਣ ਲਈ ਕਿਹਾ ਹੈ ਕਿਉਂਕਿ ਸਰਕਾਰ ਵੱਲੋਂ ਪੰਜਾਬ ਦੀਆਂ ਬਹੁਤ ਸਾਰੀਆਂ ਮੰਡੀਆਂ ਨੂੰ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਕਿਉਂਕਿ ਐੱਫਸੀਆਈ ਦੇ ਕਈ ਗੁਦਾਮਾਂ ਅੰਦਰ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਸਾਈਲੋ ਲੱਗ ਗਏ ਹਨ ਜੋ ਆਉਣ ਵਾਲੇ ਕਣਕ ਦੇ ਸੀਜ਼ਨ ਅੰਦਰ ਕੰਮ ਕਰਨਾ ਸ਼ੁਰੂ ਕਰ ਦੇਣਗੇ। ਇਸ ਮੌਕੇ ਨਿਰਮਲ ਸਿੰਘ ਝੰਡੂਕੇ, ਗੁਲਜ਼ਾਰ ਸਿੰਘ ਘੱਲਕਲਾਂ ਤੇ ਸੂਰਤ ਸਿੰਘ ਕਾਦਰਵਾਲਾ ਨੇ ਪੰਜਾਬ ਸਰਕਾਰ ਨੂੰ ਸਿੰਜਾਈ ਲਈ ਨਹਿਰਾਂ, ਸੂਇਆਂ ਤੇ ਕੱਸੀਆਂ ਵਿੱਚ ਪਾਣੀ ਛੱਡਣ ਅਤੇ ਬਿਸਲੀ ਦੀ ਸਪਲਾਈ ਦਿਨ ਵੇਲੇ ਵੀ ਮੋਟਰਾਂ ਨੂੰ ਦੇਣ ਦੀ ਮੰਗ ਕੀਤੀ।

Advertisement

Advertisement