For the best experience, open
https://m.punjabitribuneonline.com
on your mobile browser.
Advertisement

ਮੋਰਚੇ ’ਤੇ ਡਟੇ ਕਿਸਾਨ ਪਾਣੀ ਅਤੇ ਬਿਜਲੀ ਦੀ ਤੋਟ ਤੋਂ ਪ੍ਰੇਸ਼ਾਨ

06:46 AM Mar 29, 2024 IST
ਮੋਰਚੇ ’ਤੇ ਡਟੇ ਕਿਸਾਨ ਪਾਣੀ ਅਤੇ ਬਿਜਲੀ ਦੀ ਤੋਟ ਤੋਂ ਪ੍ਰੇਸ਼ਾਨ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 28 ਮਾਰਚ
ਕਿਸਾਨ ਅੰਦੋਲਨ -2 ਦੌਰਾਨ ਢਾਬੀ ਗੁਜਰਾਂ ਪੰਜਾਬ ਹਰਿਆਣਾ ਬਾਰਡਰ ਉੱਪਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਡੇਢ ਮਹੀਨੇ ਤੋਂ ਅੰਦੋਲਨ ਚੱਲ ਰਿਹਾ ਹੈ। ਇਸੇ ਦੌਰਾਨ ਅੰਦੋਲਨਕਾਰੀਆਂ ਨੂੰ ਵਧ ਰਹੀ ਗਰਮੀ ਦੇ ਚੱਲਦਿਆਂ ਬਿਜਲੀ ਸਪਲਾਈ, ਪੀਣਯੋਗ ਪਾਣੀ, ਸਫ਼ਾਈ, ਸਿਹਤ ਸਹੂਲਤਾਂ ਅਤੇ ਮੱਛਰਾਂ ਦੀ ਭਰਮਾਰ ਕਰਕੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਕਿਸਾਨ ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਉਨ੍ਹਾਂ ਦੀਆਂ ਉਕਤ ਸਮੱਸਿਆਵਾਂ ਤੁਰੰਤ ਹੱਲ ਨਾ ਕੀਤੀਆਂ ਤਾਂ ਉਨ੍ਹਾਂ ਨੂੰ ਮਜਬੂਰੀਵੱਸ ਸੰਘਰਸ਼ ਕਰਨਾ ਪਵੇਗਾ। ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਸੁਰਿੰਦਰਪਾਲ ਸਿੰਘ, ਰਣਜੀਤ ਸਿੰਘ, ਯਾਦਵਿੰਦਰ ਸਿੰਘ ਬੂਰੜ, ਰਾਜ ਸਿੰਘ ਥੇੜੀ, ਬਲਦੇਵ ਸਿੰਘ ਸੰਦੋਆ, ਸੁਰਜੀਤ ਸਿੰਘ ਬੀਕੇਯੂ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਾਹਿਬ ਸਿੰਘ ਨੇ ਦੱਸਿਆ ਕਿ ਕਿਸਾਨ ਆਗੂਆਂ ਵੱਲੋਂ ਸਮੇਂ ਸਮੇਂ ਉਚ ਅਧਿਕਾਰੀਆਂ ਤੱਕ ਪਹੁੰਚ ਕਰਨ ਤੇ ਲਿਖਤ ਦਰਖਾਸਤਾਂ ਦੇ ਕੇ ਜਾਣੂ ਕਰਵਾਇਆ ਗਿਆ ਪਰ ਅਧਿਕਾਰੀਆਂ ਨੇ ਕੁਝ ਨਹੀਂ ਕੀਤਾ। ਨਾਇਬ ਤਹਿਸੀਲਦਾਰ ਪਾਤੜਾਂ ਰਮਨ ਸਿੰਘ ਨੇ ਮੌਕੇ ਉਪਰ ਪਹੁੰਚ ਕੇ ਵਿਸ਼ਵਾਸ ਦਿਵਾਉਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਨਾਲ ਗੱਲਬਾਤ ਹੋਣ ਤੋਂ ਬਾਅਦ ਸਬੰਧਿਤ ਅਧਿਕਾਰੀਆਂ ਨੂੰ ਉਕਤ ਮੁਸ਼ਕਲਾਂ ਨੂੰ ਹੱਲ ਕਰਨ ਦੀ ਹਦਾਇਤ ਕੀਤੀ ਹੈ।

Advertisement

Advertisement
Author Image

joginder kumar

View all posts

Advertisement
Advertisement
×